ਮਜੀਠਾ, 28 ਜੁਲਾਈ (ਜਗਤਾਰ ਸਿੰਘ ਸਹਿਮੀ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਭੇਜੇ ਗਏ ਮੁਫ਼ਤ ਸਕੂਲ ਬੈਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਵਡਾਲਾ ਵੀਰਮ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੇ ਨਿਰਦੇਸ਼ਾਂ ‘ਤੇ ਸਰਪੰਚ ਚਰਨਜੀਤ ਸਿੰਘ ਵਡਾਲਾ, ਸਰਪੰਚ ਜਸਵੰਤ ਸਿੰਘ ਵੀਰਮ ਵਲੋਂ ਸਕੂਲ ਇੰਚਾਰਜ ਮੰਨੂੰ ਚੋਪੜਾ ਅਤੇ ਸਮੂਹ ਸਕੂਲ ਸਟਾਫ਼ ਦੀ ਹਾਜ਼ਰੀ ਵਿਚ ਵੰਡੇ ਗਏ । ਇਸ ਮੌਕੇ ਸੰਬੋਧਨ ਕਰਦਿਆਂ ਸਰਪੰਚ ਚਰਨਜੀਤ ਸਿੰਘ ਵਡਾਲਾ ਤੇ ਸਰਪੰਚ ਜਸਵੰਤ ਸਿੰਘ ਵੀਰਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬਿਹਤਰ ਸਹੂਲਤਾਂ ਅਤੇ ਵਧੀਆ ਮਾਹੌਲ ਪ੍ਰਦਾਨ ਕਰਨਾ ਹੈ ਤਾਂ ਜੋ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਬੱਚੇ ਵੀ ਨਿੱਜੀ ਸਕੂਲਾਂ ਦੀ ਤਰਜ਼ ‘ਤੇ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣ । ਉਨ੍ਹਾਂ ਕਿਹਾ ਕਿ ਸਕੂਲ ਬੈਗਾਂ ਦੀ ਵੰਡ ਇਸੇ ਲੜੀ ਦਾ ਇੱਕ ਹਿੱਸਾ ਹੈ। ਇਸ ਨਾਲ ਵਿਦਿਆਰਥੀਆਂ ਦੇ ਮਾਪਿਆਂ ‘ਤੇ ਆਰਥਿਕ ਬੋਝ ਵੀ ਘੱਟੇਗਾ ਤੇ ਬੱਚਿਆਂ ਨੂੰ ਸੌਖ ਹੋਵੇਗੀ। ਇਸ ਮੌਕੇ ਸਕੂਲ ਇੰਚਾਰਜ ਮੰਨੂੰ ਚੋਪੜਾ ਨੇ ਆਏ ਸਾਰੇ ਮਹਿਮਾਨਾਂ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸਮਾਜ ਸੇਵੀ ਮਨਵੀਰ ਸਿੰਘ ਵਡਾਲਾ, ਨੰਬਰਦਾਰ ਸਵਿੰਦਰ ਸਿੰਘ ਵਡਾਲਾ, ਬਲਾਕ ਪ੍ਰਧਾਨ ਰੁਪਿੰਦਰ ਸਿੰਘ ਵਡਾਲਾ, ਜ਼ਿਲ੍ਹਾ ਸੈਕਟਰੀ ਦਲੇਰ ਸਿੰਘ ਵਡਾਲਾ, ਮੈਂਬਰ ਲਾਟੀ ਵਡਾਲਾ ਤੋਂ ਇਲਾਵਾ ਸਕੂਲ ਸਟਾਫ ਵਿਚ ਨੀਲਮ ਸ਼ਰਮਾ, ਜਸਵਿੰਦਰਜੀਤ ਸਿੰਘ, ਪ੍ਰਭਦਿਆਲ ਸਿੰਘ, ਸੰਜੀਵ ਆਨੰਦ, ਹਰਵਿੰਦਰਜੀਤ ਸਿੰਘ, ਜਗਜੀਤ ਸਿੰਘ, ਟੀਨਾ ਲੋਚ, ਮੰਜੂ, ਨੀਲਮ ਠਾਕੁਰ, ਰਮਨਜੀਤ ਕੌਰ, ਸ਼ਰਨਜੀਤ ਕੌਰ, ਜਤਿੰਦਰ ਸਿੰਘ, ਸੰਦੀਪ ਕੌਰ ਆਦਿ ਹਾਜ਼ਰ ਸਨ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਵੀਰਮ ਦੇ 102 ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ
ਅਜੀਤ ਡੈਸਕ
29-07-2026