02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਮਾਨ ਅਤੇ ਵਿਧਾਇਕ ਟੌਂਗ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ

ਸਠਿਆਲਾ, 1 ਅਗਸਤ (ਜਗੀਰ ਸਿੰਘ ਸਫਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਪ੍ਰਧਾਨ ਨਿਰਮਲ ਸਿੰਘ ਖਾਨਪੁਰ ਦੀ ਅਗਵਾਈ ‘ਚ ਅੱਜ ਸਠਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕੇ ਦੇ ਵਿਧਾਇਕ ਟੌਗ ਦਾ ਪੁਤਲਾ ਫੂਕ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 02-08-2026
ਸਠਿਆਲਾ, 1 ਅਗਸਤ (ਜਗੀਰ ਸਿੰਘ ਸਫਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਪ੍ਰਧਾਨ ਨਿਰਮਲ ਸਿੰਘ ਖਾਨਪੁਰ ਦੀ ਅਗਵਾਈ ‘ਚ ਅੱਜ ਸਠਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕੇ ਦੇ ਵਿਧਾਇਕ ਟੌਗ ਦਾ ਪੁਤਲਾ ਫੂਕ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਧਾਨ ਨਿਰਮਲ ਸਿੰਘ ਖਾਨਪੁਰ ਨੇ ਦੋਸ਼ ਲਗਾਇਆ ਕਿ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫਸਲਾਂ ਦੇ ਲਾਹੇਵੰਦ ਭਾਅ, ਕਰਜ਼ਾ ਮੁਆਫ਼ੀ, ਬਿਜਲੀ, ਪਾਣੀ ਅਤੇ ਹੋਰ ਜਨਤਕ ਮੁੱਦਿਆਂ ਦੇ ਹੱਲ ਲਈ ਸਰਕਾਰ ਵਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ, ਜਿਸ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਸੜਕ ਦੀ ਪੁਟਾਈ ਕਰਕੇ ਮੋਟਾ ਪੱਥਰ ਪਾ ਕੇ ਕੰਮ ਛੱਡ ਦਿੱਤਾ ਗਿਆ ਤੇ ਐੱਸ.ਐੱਮ .ਓ ਮਾੜੀ ਮੋਟੀ ਲੜਾਈ ਹੋਣ ਤੇ ਐੱਮ.ਐੱਲ. ਆਰ ਕੱਟੀ ਦਿੱਤੀ ਜਾਂਦੀ ਹੈ ਤੇ ਜਿਸ ਕਰਕੇ ਪੁਲਿਸ ਨੂੰ ਪਤਾ ਹੋਣ ਤੇ ਲੋਕਾਂ ਤੇ ਨਜਾਇਜ਼ ਪਰਚੇ ਕੀਤੇ ਜਾਂਦੇ ਹਨ। ਇਸ ਮੌਕੇ ਤੇ ਸਕੱਤਰ ਸਿੰਘ, ਅਮਰੀਕ ਸਿੰਘ, ਪਰਮਜੀਤ ਸਿੰਘ ਡਾਂਗਾ, ਕਰਮਜੀਤ ਸਿੰਘ ਬਾਦਸ਼ਾਹ, ਜੋਗਿੰਦਰ ਸਿੰਘ, ਅਜੀਤ ਸਿੰਘ, ਕਰਨੈਲ ਸਿੰਘ, ਬਲਰਾਜ ਸਿੰਘ, ਕਰਮ ਸਿੰਘ, ਸੁਰਜੀਤ ਸਿੰਘ ਬੁਤਾਲਾ, ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸੂਬਾ ਪੱਧਰ ‘ਤੇ ਵੱਡੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਪਿਛਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼-ਸਾਬਕਾ ਸਰਪੰਚ ਡਾ. ਜਸਵੰਤ ਸਿੰਘ ਜੱਸ ਅਗਲੀ ਖ਼ਬਰ ਪਿੰਡ ਜੇਠੂਵਾਲ ’ਚ ਹੋਪ ਸੁਸਾਇਟੀ ਨੇ ਲਾਏ ਫਲਦਾਰ ਬੂਟੇ-ਡਾ. ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।