04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਚਾਚਾ ਪ੍ਰਗਟ ਸਿੰਘ ਸੰਧੂ ਜੱਲੂਪੁਰ ਖੈੜਾ, ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਅਤੇ ਦਫ਼ਤਰ ਇੰਚਾਰਜ ਪ੍ਰਗਟ ਸਿੰਘ ਮੀਆਂਵਿੰਡ।

ਬਾਬਾ ਬਕਾਲਾ ਸਾਹਿਬ, 3 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ‘ਸਾਚਾ ਗੁਰੂ ਲਾਧੋ ਰੇ’ ਆ ਰਹੇ ਸਾਲਾਨਾ ਰੱਖੜ ਪੁੰਨਿਆ ਜੋੜ ਮੇਲਾ ਉਪਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਹਿਲੇ ਵਾਲੇ ਸਥਾਨ, ਜੀ. ਟੀ.

ਅਜੀਤ ਡੈਸਕ 04-08-2026
ਬਾਬਾ ਬਕਾਲਾ ਸਾਹਿਬ, 3 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ‘ਸਾਚਾ ਗੁਰੂ ਲਾਧੋ ਰੇ’ ਆ ਰਹੇ ਸਾਲਾਨਾ ਰੱਖੜ ਪੁੰਨਿਆ ਜੋੜ ਮੇਲਾ ਉਪਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਹਿਲੇ ਵਾਲੇ ਸਥਾਨ, ਜੀ.ਟੀ. ਰੋਡ, ਬਾਬਾ ਬਕਾਲਾ ਸਾਹਿਬ ਵਿਖੇ ਇਕ ਵਿਸ਼ਾਲ ਕਾਨਫਰੰਸ ਕੀਤੀ ਜਾ ਰਹੀ ਹੈ, ਜੋ ਕਿ ਪਿਛਲੇ ਸਾਰੇ ਰਿਕਾਰਡਤੋੜ ਦੇਵੇਗੀ ਅਤੇ ਇਸ ਵਿਸਾਲ ਪੰਥ ਇਕੱਠ ’ਚ ਪਾਰਟੀ ਵਲੋਂ ਵੱਡੇ ਅਤੇ ਅਹਿਮ ਫ਼ੈਸਲੇ ਲਏ ਜਾਣਗੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਸੰਧੂ ਜੱਲੂਪੁਰ ਖੈੜਾ, ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਅਤੇ ਦਫਤਰ ਇੰਚਾਰਜ ਪ੍ਰਗਟ ਸਿੰਘ ਮੀਆਂਵਿੰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਵਲੋਂ ਕੀਤੀ ਜਾ ਰਹੀ ਇਹ ਵਿਸ਼ਾਲ ਕਾਨਫਰੰਸ ਹੀ ਪੰਜਾਬ ’ਚ 2027 ਦੀਆਂ ਚੋਣਾਂ ਵਿਚ ਜਿੱਤ ਦਾ ਮੁੱਢ ਬੰਨ੍ਹੇਗੀ । ਉਨ੍ਹਾਂ ਕਿਹਾ ਕਿ ਬਹੁਤ ਜਲਦੀ ਹੀ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਇਕੱਤਰਤਾ ਕਰਕੇ ਕਾਨਫਰੰਸ ਦੀਆਂ ਤਿਆਰੀਆਂ ਆਰੰਭ ਕੀਤੀਆਂ ਜਾਣਗੀਆਂ।
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਛੱਜਲਵੱਡੀ ਨੂੰ ‘ਵੈਟਰਨਜ਼ ਅਚੀਵਰਜ਼ ਐਵਾਰਡ’ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਅਮਰ ਪਬਲਿਕ ਸਕੂਲ ਖੱਬੇ ਰਾਜਪੂਤਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।