05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭਗਵੰਤ ਸਿੰਘ ਮੀਰਾਂਕੋਟ ਦੇ ਮਾਤਾ ਸੁਰਜੀਤ ਕੌਰ ਦਾ ਦਿਹਾਂਤ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਸਮੇਤ ਹੋਰਨਾਂ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਇਜ਼ਹਾਰ

ਅਜਨਾਲਾ/ ਰਾਜਾਸਾਂਸੀ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭਗਵੰਤ ਸਿੰਘ ਮੀਰਾਂਕੋਟ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਬੀਬੀ ਸੁਰਜੀਤ ਕੌਰ ਪਤਨੀ ਸਵ: ਅਨੋਖ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ । ਬੀਬੀ ਸੁਰਜੀਤ ਕੌਰ ਦਾ ਅੰਤਿਮ ਸਸਕਾਰ ਪਿੰਡ ਮੀਰਾਂਕੋਟ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਚਿਤਾ ਨੂੰ ਅਗਨੀ ਤਿੰਨਾਂ ਪੁੱਤਰਾਂ ਭਗਵੰਤ ਸਿੰਘ ਮੀਰਾਂਕੋਟ, ਹਰਵੰਤ ਸਿੰਘ ਅਤੇ ਗੁਰਵੰਤ ਸਿੰਘ ਵਲੋਂ ਦਿਖਾਈ ਗਈ।

ਅਜੀਤ ਡੈਸਕ 05-08-2026
ਅਜਨਾਲਾ/ ਰਾਜਾਸਾਂਸੀ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭਗਵੰਤ ਸਿੰਘ ਮੀਰਾਂਕੋਟ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਬੀਬੀ ਸੁਰਜੀਤ ਕੌਰ ਪਤਨੀ ਸਵ: ਅਨੋਖ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ । ਬੀਬੀ ਸੁਰਜੀਤ ਕੌਰ ਦਾ ਅੰਤਿਮ ਸਸਕਾਰ ਪਿੰਡ ਮੀਰਾਂਕੋਟ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਚਿਤਾ ਨੂੰ ਅਗਨੀ ਤਿੰਨਾਂ ਪੁੱਤਰਾਂ ਭਗਵੰਤ ਸਿੰਘ ਮੀਰਾਂਕੋਟ, ਹਰਵੰਤ ਸਿੰਘ ਅਤੇ ਗੁਰਵੰਤ ਸਿੰਘ ਵਲੋਂ ਦਿਖਾਈ ਗਈ। ਇਸ ਦੁੱਖ ਦੀ ਘੜੀ ਵਿਚ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਮੈਂਬਰ ਮੁਖਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਹਰਦਲਬੀਰ ਸਿੰਘ ਸ਼ਾਹ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ, ਸੁੱਚਾ ਸਿੰਘ ਧਰਮੀ ਫ਼ੌਜੀ, ਸਰਪੰਚ ਜੱਸ ਮੀਰਾਂਕੋਟ ਕਲਾਂ, ਕੁਲਦੀਪ ਸਿੰਘ ਮੀਰਾਂਕੋਟ ਖ਼ੁਰਦ, ਤੇਜਿੰਦਰ ਸਿੰਘ ਸੇਠ ਮੀਰਾਂਕੋਟ, ਪ੍ਰਧਾਨ ਸੁਖਦੇਵ ਸਿੰਘ, ਸਸ਼ਪਾਲ ਸਿੰਘ ਮੀਰਾਂਕੋਟ, ਸਤਨਾਮ ਸਿੰਘ, ਸ਼ਿਵਦਿਆਲ ਸਿੰਘ ਬੱਬੀ, ਹਰਜੋਤ ਸਿੰਘ, ਮਿਲਖਾ ਸਿੰਘ, ਐਡਵੋਕੇਟ ਨਿਰਮਲ ਸਿੰਘ ਲੋਹਾਰਕਾ, ਸਰਕਲ ਪ੍ਰਧਾਨ ਰਣਜੀਤ ਸਿੰਘ ਕੁੱਕੂ ਲੁਹਾਰਕਾ, ਸਾਧਾ ਸਿੰਘ ਹੇਰ, ਸਕੱਤਰ ਸਿੰਘ ਹੇਰ, ਜਸਵਿੰਦਰ ਸਿੰਘ ਬਾਦਲ, ਗੁਰਮੀਤ ਸਿੰਘ ਮੀਤਾ, ਗੁਰਮੁਖ ਸਿੰਘ ਪ੍ਰਧਾਨ ਅਤੇ ਸਾਬਕਾ ਸਰਪੰਚ ਲਖਬੀਰ ਸਿੰਘ ਲੱਖਾ ਸਮੇਤ ਹੋਰਨਾਂ ਸ਼ਖ਼ਸੀਅਤਾਂ ਵਲੋਂ ਭਗਵੰਤ ਸਿੰਘ ਮੀਰਾਂਕੋਟ ਸਮੇਤ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।
ਪਿਛਲੀ ਖ਼ਬਰ ਨਿਊਜ਼ੀਲੈਂਡ ਦੇ ਸਟੂਡੈਂਟ ਵੀਜ਼ਿਆਂ ਲਈ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੇ ਗੈਵੀ ਕਲੇਰ ਅਬੋਹਰ ਦੇ ਵਿਦਿਆਰਥੀ ਸਮਰਜੀਤ ਸਿ... ਅਗਲੀ ਖ਼ਬਰ ਆਚਾਰਿਆ ਸ੍ਰੀਮਦ ਵਿਜੈ ਨਿਤਿਆਨੰਦ ਸੂਰੀਸ਼ਵਰ ਦਾ 69ਵਾਂ ਜਨਮ ਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।