ਸੂਬਾ ਪ੍ਰਧਾਨ ਸੰਧੂ ਦੇ ਸੰਘਰਸ਼ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ-ਮੁਹਾਰ
ਚੋਗਾਵਾਂ, 4 ਅਗਸਤ (ਗੁਰਵਿੰਦਰ ਸਿੰਘ ਕਲਸੀ)-ਬੀਤੇ ਦਿਨੀਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਹਰਦੇਵ ਸਿੰਘ ਸੰਧੂ ਦਾ ਅਚਨਚੇਤ ਦਿਹਾਂਤ ਹੋ ਗਿਆ ਸੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਮੁਹਾਰ ਦੀ ਅਗਵਾਈ ਹੇਠ ਲੋਪੋਕੇ, ਚੋਗਾਵਾਂ ਤੋਂ ਲੋਕ ਆਗੂ ਤੇ ਕਿਸਾਨ ਆਗੂ ਕਾਮਰੇਡ ਹਰਦੇਵ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਪਿੰਡ ਮਣੂੰਕੇ ਲੁਧਿਆਣਾ ਵਿਖੇ ਕਿਸਾਨ ਰਵਾਨਾ ਹੋਏ।
ਅਜੀਤ ਡੈਸਕ
05-08-2026