06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਬਲਵਿੰਦਰ ਸਿੰਘ ਸੇਠ ਨਵਾਂ ਪਿੰਡ ਸ਼੍ਰੋਮਣੀ ਅਕਾਲੀ ਦਲ (ਬ) ਦੇ ਬੀ. ਸੀ.ਸਰਕਲ ਪ੍ਰਧਾਨ ਬਣੇ

ਬਾਬਾ ਬਕਾਲਾ ਸਾਹਿਬ, 6 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ 28 ਅਗਸਤ ਨੂੰ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਉਪਰ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਅਕਾਲੀ ਕਾਨਫਰੰਸ ਕਰਵਾਉਣ ਲਈ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ, ਸਾਬਕਾ ਵਿਧਾਇਕ ਅਤੇ ਪਾਰਟੀ ਦੇ ਉਪ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਵੱਖ-ਵੱਖ ਪਿੰਡਾਂ ਵਿਚ ਤੂਫਾਨੀ ਦੌਰੇ ਤੇਜ਼ ਕਰਦਿਆਂ ਲੋਕਾਂ ਨੂੰ ਅਕਾਲੀ ਕਾਨਫਰੰਸ ਵਿਚ ਸ਼ਮੂਲੀਅਤ ਲਈ ਉਤਸ਼ਾਹਿਤ ਕੀਤਾ ਹੈ । ਅੱਜ ਹਲਕਾ ਬਾਬਾ ਬਕਾਲਾ ਅਧੀਨ ਪੈਂਦੇ ਪਿੰਡ ਵਡਾਲਾ ਖੁਰਦ ਅਤੇ ਭਲਾਈਪੁਰ ਪੂਰਬਾ ਵਿਖੇ ਹਰਜਿੰਦਰ ਸਿੰਘ ਸਾਬਕਾ ਸਰਪੰਚ, ਹਰਪ੍ਰੀਤ ਸਿੰਘ ਅਤੇ ਸੀਨੀਅਰ ਆਗੂ ਬੂਟਾ ਸਿੰਘ ਸਠਿਆਲਾ ਦੇ ਯਤਨਾਂ ਸਦਕਾ ਅਹਿਮ ਮੀਟਿੰਗਾਂ ਕਰਵਾ ਕੇ ਭਾਰੀ ਇਕੱਠ ਕੀਤੇ ਗਏ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲਿਆ ।

ਬਲਵਿੰਦਰ ਸਿੰਘ ਸੇਠ ਨਵਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਰਕਲ ਪ੍ਰਧਾਨ ਬੀ. ਸੀ. ਨਿਯੁਕਤ ਕਰਨ ਮੌਕੇ ਸੰਦੀਪ ਸਿੰਘ ਏ.ਆਰ.। ਤਸਵੀਰ ਜਸਪਾਲ ਸਿੰਘ 07-08-2026
ਬਾਬਾ ਬਕਾਲਾ ਸਾਹਿਬ, 6 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ 28 ਅਗਸਤ ਨੂੰ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਉਪਰ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਅਕਾਲੀ ਕਾਨਫਰੰਸ ਕਰਵਾਉਣ ਲਈ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ, ਸਾਬਕਾ ਵਿਧਾਇਕ ਅਤੇ ਪਾਰਟੀ ਦੇ ਉਪ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਵੱਖ-ਵੱਖ ਪਿੰਡਾਂ ਵਿਚ ਤੂਫਾਨੀ ਦੌਰੇ ਤੇਜ਼ ਕਰਦਿਆਂ ਲੋਕਾਂ ਨੂੰ ਅਕਾਲੀ ਕਾਨਫਰੰਸ ਵਿਚ ਸ਼ਮੂਲੀਅਤ ਲਈ ਉਤਸ਼ਾਹਿਤ ਕੀਤਾ ਹੈ । ਅੱਜ ਹਲਕਾ ਬਾਬਾ ਬਕਾਲਾ ਅਧੀਨ ਪੈਂਦੇ ਪਿੰਡ ਵਡਾਲਾ ਖੁਰਦ ਅਤੇ ਭਲਾਈਪੁਰ ਪੂਰਬਾ ਵਿਖੇ ਹਰਜਿੰਦਰ ਸਿੰਘ ਸਾਬਕਾ ਸਰਪੰਚ, ਹਰਪ੍ਰੀਤ ਸਿੰਘ ਅਤੇ ਸੀਨੀਅਰ ਆਗੂ ਬੂਟਾ ਸਿੰਘ ਸਠਿਆਲਾ ਦੇ ਯਤਨਾਂ ਸਦਕਾ ਅਹਿਮ ਮੀਟਿੰਗਾਂ ਕਰਵਾ ਕੇ ਭਾਰੀ ਇਕੱਠ ਕੀਤੇ ਗਏ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲਿਆ । ਇਸ ਮੌਕੇ ਕਈ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ । ਜਥੇਦਾਰ ਜਲਾਲਉਸਮਾ ਸ਼ਾਮਲ ਹੋਏ ਸਮੂਹ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ । ਇਸੇ ਤਰ੍ਹਾਂ ਭਲਾਈਪੁਰ ਪੂਰਬਾ ਵਿਚ ਹਰਜਿੰਦਰ ਸਿੰਘ, ਲਖਬੀਰ ਸਿੰਘ, ਸਵਰਨ ਸਿੰਘ, ਕੁਲਬੀਰ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ, ਸਾਬਕਾ ਸਰਪੰਚ, ਹਰਦੀਪ ਸਿੰਘ ਸਾਬਕਾ ਮੈਂਬਰ, ਧਰਮਬੀਰ ਸਿੰਘ, ਰਾਜ ਸਿੰਘ ਫੌਜੀ, ਮੁਖ਼ਤਾਰ ਸਿੰਘ, ਜਸਵੰਤ ਸਿੰਘ, ਰਸ਼ਪਾਲ ਸਿੰਘ, ਮਲੂਕ ਸਿੰਘ, ਗੋਬਿੰਦ ਸਿੰਘ, ਮਨਜੀਤ ਸਿੰਘ, ਵਰਿੰਦਰ ਸਿੰਘ ਨੇ ਵੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਵਿਚ ਪੁੱਜਣ ਲਈ ਭਰੋਸਾ ਦਿੱਤਾ । ਇਸ ਮੌਕੇ ਉਨ੍ਹਾਂ ਦੇ ਨਾਲ ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਅਕਾਲੀ ਦਲ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਸ: ਹਰਜਿੰਦਰ ਸਿੰਘ ਭਲਾਈਪੁਰ, ਜ: ਬੂਟਾ ਸਿੰਘ ਸਠਿਆਲਾ, ਜਥੇਦਾਰ ਪੂਰਨ ਸਿੰਘ ਖਿਲਚੀਆਂ, ਗੁਰਵਿੰਦਰ ਸਿੰਘ ਕਾਲੇਕੇ ਅਤੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਇੰਟਰਨੈਸ਼ਨਲ ਫਤਿਹ ਅਕੈਡਮੀ ਜੰਡਿਆਲਾ ਗੁਰੂ ਨੇ ਦਰਜਨਾਂ ਤਗਮੇ ਜਿੱਤੇ ਚੇਅਰਮੈਨ ਜਗਬੀਰ ਸਿੰਘ ਨੇ ਜਿੱਤ ਲਈ ਖਿਡਾਰੀਆਂ, ਕੋਚ... ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਕਰਾਟੇ ਅਤੇ ਬੈਡਮਿੰਟਨ ’ਚ ਇਤਿਹਾਸ ਸਿਰਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।