06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਇੰਟਰਨੈਸ਼ਨਲ ਫਤਿਹ ਅਕੈਡਮੀ ਜੰਡਿਆਲਾ ਗੁਰੂ ਨੇ ਦਰਜਨਾਂ ਤਗਮੇ ਜਿੱਤੇ ਚੇਅਰਮੈਨ ਜਗਬੀਰ ਸਿੰਘ ਨੇ ਜਿੱਤ ਲਈ ਖਿਡਾਰੀਆਂ, ਕੋਚਾਂ, ਮਾਪਿਆਂ ਨੂੰ ਦਿੱਤੀ ਵਧਾਈ

ਜੰਡਿਆਲਾ ਗੁਰੂ, 6 ਅਗਸਤ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)- ਇੰਟਰਨੈਸ਼ਨਲ ਫਤਿਹ ਅਕੈਡਮੀ ਜੰਡਿਆਲਾ ਗੁਰੂ ਅਕੈਡਮੀ ਦੇ ਮੁੰਡਿਆਂ ਅਤੇ ਕੁੜੀਆਂ ਨੇ ਗਤਕੇ ’ਚ ਦੋਵਾਂ ਵਰਗਾਂ ਦੇ ਖਿਡਾਰੀਆਂ ਨੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮਿਆਂ ਦੀ ਝੜੀ ਲਗਾਉਂਦਿਆਂ ਕਈ ਉਮਰ ਵਰਗਾਂ ’ਚ ਓਵਰ ਆਲ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਮੁੰਡਿਆਂ ਦੇ ਅੰਡਰ-19 ਵਰਗ ਨੇ 5 ਸੋਨੇ ਦੇ ਤਗਮੇ ਅਤੇ 1 ਕਾਂਸੀ ਦਾ ਤਗਮਾ ਜਿੱਤ ਕੇ ਓਵਰਆਲ ਪਹਿਲਾ ਸਥਾਨ ਹਾਸਿਲ ਕੀਤਾ ।

ਅਜੀਤ ਡੈਸਕ 07-08-2026
ਜੰਡਿਆਲਾ ਗੁਰੂ, 6 ਅਗਸਤ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)- ਇੰਟਰਨੈਸ਼ਨਲ ਫਤਿਹ ਅਕੈਡਮੀ ਜੰਡਿਆਲਾ ਗੁਰੂ ਅਕੈਡਮੀ ਦੇ ਮੁੰਡਿਆਂ ਅਤੇ ਕੁੜੀਆਂ ਨੇ ਗਤਕੇ ’ਚ ਦੋਵਾਂ ਵਰਗਾਂ ਦੇ ਖਿਡਾਰੀਆਂ ਨੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮਿਆਂ ਦੀ ਝੜੀ ਲਗਾਉਂਦਿਆਂ ਕਈ ਉਮਰ ਵਰਗਾਂ ’ਚ ਓਵਰ ਆਲ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਮੁੰਡਿਆਂ ਦੇ ਅੰਡਰ-19 ਵਰਗ ਨੇ 5 ਸੋਨੇ ਦੇ ਤਗਮੇ ਅਤੇ 1 ਕਾਂਸੀ ਦਾ ਤਗਮਾ ਜਿੱਤ ਕੇ ਓਵਰਆਲ ਪਹਿਲਾ ਸਥਾਨ ਹਾਸਿਲ ਕੀਤਾ । ਅੰਡਰ-17 ਟੀਮ ਨੇ 5 ਸੋਨੇ ਦੇ, 5 ਚਾਂਦੀ ਦੇ ਅਤੇ 1 ਕਾਂਸੀ ਦਾ ਤਗਮਾ ਜਿੱਤਦਿਆਂ ਓਵਰਆਲ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-14 ਵਰਗ ਦੇ ਖਿਡਾਰੀਆਂ ਨੇ 8 ਚਾਂਦੀ ਦੇ ਅਤੇ 1 ਕਾਂਸੀ ਦਾ ਤਗਮਾ ਜਿੱਤ ਕੇ ਓਵਰਆਲ ਦੂਜਾ ਸਥਾਨ ਪ੍ਰਾਪਤ ਕੀਤਾ। ਕੁੜੀਆਂ ਦੇ ਵਰਗ ਵਿਚ ਵੀ ਇੰਟਰਨੈਸ਼ਨਲ ਫਤਿਹ ਅਕੈਡਮੀ ਦਾ ਦਬਦਬਾ ਬਰਕਰਾਰ ਰਿਹਾ। ਅੰਡਰ-19 ਟੀਮ ਨੇ 9 ਸੋਨੇ ਦੇ ਤਗਮੇ ਜਿੱਤ ਕੇ ਓਵਰਆਲ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-17 ਟੀਮ ਨੇ 1 ਸੋਨੇ ਦਾ, 4 ਚਾਂਦੀ ਦੇ ਅਤੇ 4 ਕਾਂਸੀ ਦੇ ਤਗਮੇ ਜਿੱਤ ਕੇ ਓਵਰ ਆਲ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅੰਡਰ-14 ਟੀਮ ਨੇ 8 ਚਾਂਦੀ ਦੇ ਅਤੇ 3 ਕਾਂਸੀ ਦੇ ਤਗਮੇ ਜਿੱਤ ਕੇ ਓਵਰ ਆਲ ਦੂਜਾ ਸਥਾਨ ਆਪਣੇ ਨਾਮ ਕੀਤਾ । ਇਸ ਮੌਕੇ ਇੰਟਰਨੈਸ਼ਨਲ ਫਤਿਹ ਅਕੈਡਮੀ ਦੇ ਚੇਅਰਮੈਨ ਜਗਬੀਰ ਸਿੰਘ ਨੇ ਜੇਤੂ ਖਿਡਾਰੀਆਂ, ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗਤਕਾ ਖੇਡ ਦੇ ਨਾਲ ਨਾਲ ਸਾਡੀ ਮਹਾਨ ਸਿੱਖ ਵਿਰਾਸਤ, ਸੂਰਬੀਰਤਾ ਅਤੇ ਅਨੁਸ਼ਾਸਨ ਦਾ ਜੀਵੰਤ ਪ੍ਰਤੀਕ ਹੈ। ਅਕੈਡਮੀ ਦੇ ਵਾਈਸ ਚੇਅਰਪਰਸਨ ਰਵਿੰਦਰ ਕੌਰ ਨੇ ਵੀ ਸਮੂਹ ਜੇਤੂ ਖਿਡਾਰੀਆਂ, ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਸਫ਼ਲਤਾ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ।
ਪਿਛਲੀ ਖ਼ਬਰ ਅੱਜ ਦੀ ਮਹਾਂ ਰੈਲੀ ’ਚ ਚੰਡੀਗੜ੍ਹ ਪੁੱਜਣਗੇ ਸੇਵਾ ਮੁਕਤ ਪਟਵਾਰੀ, ਕਾਨੂੰਨਗੋ, ਨਾਇਬ ਤਹਿਸੀਲਦਾਰ-ਮਜੀਠਾ ਅਗਲੀ ਖ਼ਬਰ ਬਲਵਿੰਦਰ ਸਿੰਘ ਸੇਠ ਨਵਾਂ ਪਿੰਡ ਸ਼੍ਰੋਮਣੀ ਅਕਾਲੀ ਦਲ (ਬ) ਦੇ ਬੀ. ਸੀ.ਸਰਕਲ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।