06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸੀਟੂ ਵਲੋਂ 10 ਨੂੰ ਕਰਵਾਇਆ ਜਾ ਰਿਹਾ ‘ਜੇਲ ਭਰੋ ਅੰਦੋਲਨ’ ਇਤਿਹਾਸਕ ਹੋਵੇਗਾ-ਗੁਰਮਿੰਦਰ ਕੌਰ ਹਰੀਆਂ

ਮਜੀਠਾ, 6 ਅਗਸਤ (ਜਗਤਾਰ ਸਿੰਘ ਸਹਿਮੀ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ 10 ਅਗਸਤ ਨੂੰ ਕਰਵਾਏ ਜਾਣ ਵਾਲੇ ਜੇਲ ਭਰੋ ਅੰਦੋਲਨ ਦੀਆਂ ਤਿਆਰੀਆਂ ਸਬੰਧੀ ਮਜੀਠਾ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਮਿੰਦਰ ਕੌਰ ਹਰੀਆਂ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ । ਮੀਟਿੰਗ ਉਪਰੰਤ ਜ਼ਿਲ੍ਹਾ ਪ੍ਰਧਾਨ ਗੁਰਮਿੰਦਰ ਕੌਰ ਹਰੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ, ਕਿਸਾਨ ਅਤੇ ਆਮ ਲੋਕ ਵਿਰੋਧੀ ਨੀਤੀਆਂ ਕਾਰਨ ਲੋਕਾਂ ਵਿਚ ਭਾਰੀ ਰੋਸ ਹੈ।

ਅਜੀਤ ਡੈਸਕ 07-08-2026
ਮਜੀਠਾ, 6 ਅਗਸਤ (ਜਗਤਾਰ ਸਿੰਘ ਸਹਿਮੀ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ 10 ਅਗਸਤ ਨੂੰ ਕਰਵਾਏ ਜਾਣ ਵਾਲੇ ਜੇਲ ਭਰੋ ਅੰਦੋਲਨ ਦੀਆਂ ਤਿਆਰੀਆਂ ਸਬੰਧੀ ਮਜੀਠਾ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਮਿੰਦਰ ਕੌਰ ਹਰੀਆਂ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ । ਮੀਟਿੰਗ ਉਪਰੰਤ ਜ਼ਿਲ੍ਹਾ ਪ੍ਰਧਾਨ ਗੁਰਮਿੰਦਰ ਕੌਰ ਹਰੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ, ਕਿਸਾਨ ਅਤੇ ਆਮ ਲੋਕ ਵਿਰੋਧੀ ਨੀਤੀਆਂ ਕਾਰਨ ਲੋਕਾਂ ਵਿਚ ਭਾਰੀ ਰੋਸ ਹੈ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਵਿਭਾਗ ਵਿਚ ਖਾਲੀ ਅਸਾਮੀਆਂ ਨਹੀਂ ਭਰੀਆਂ ਜਾ ਰਹੀਆਂ, ਮਾਣਭੱਤੇ ਵਿਚ ਵਾਧਾ, ਸਮਾਜਿਕ ਸੁਰੱਖਿਆ, ਪੈਨਸ਼ਨ, ਤਰੱਕੀ ਅਤੇ ਹੋਰ ਬੁਨਿਆਦੀ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਇਸੇ ਕਰਕੇ ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਨੂੰ ਲੋਕ ਹੱਕਾਂ ਦੀ ਰੱਖਿਆ ਦੇ ਸੰਕਲਪ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਸੀਟੂ ਦੀ ਸੂਬਾ ਪੱਧਰੀ ਕਾਲ ਤੇ 10 ਅਗਸਤ ਨੂੰ ਅੰਮ੍ਰਿਤਸਰ ਡੀ.ਸੀ. ਦਫਤਰ ਸਾਹਮਣੇ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਰੋਸ ਰੈਲੀ ਕਰਕੇ ਜੇਲ੍ਹ ਭਰੋ ਅੰਦੋਲਨ ਵਿਚ ਸ਼ਮੂਲੀਅਤ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਆਪਣਾ ਰੋਸ ਦਰਜ ਕਰਵਾਉਣਗੀਆਂ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮਿੰਦਰ ਕੌਰ ਹਰੀਆ ਤੋਂ ਇਲਾਵਾ ਬਲਾਕ ਕੈਸ਼ੀਅਰ ਚਰਨਜੀਤ ਕੌਰ ਡੱਡੀਆਂ, ਬਲਾਕ ਸੈਕਟਰੀ ਅਮਨਦੀਪ ਕੌਰ ਮਜੀਠਾ, ਬਲਾਕ ਸਹਾਇਕ ਰਮਨਦੀਪ ਕੌਰ ਸੋਹੀਆਂ ਕਲਾਂ, ਕੁਲਦੀਪ ਕੌਰ ਮਜੀਠਾ, ਬਲਵਿੰਦਰ ਕੌਰ ਸੋਹੀਆਂ, ਸੁਖਜੀਤ ਕੌਰ ਕਲੇਰ ਮਾਂਗਟ, ਮਨਜੀਤ ਕੌਰ ਅਬਦਾਲ, ਮਮਤਾ ਥਰੀਏਵਾਲ, ਪ੍ਰੀਤੀ ਹਰੀਆਂ, ਹਰਪਿੰਦਰ ਕੌਰ ਤਲਵੰਡੀ, ਜਸਵਿੰਦਰ ਚਵਿੰਡਾ ਦੇਵੀ, ਜਗਦੀਸ਼ ਚਵਿੰਡਾ ਦੇਵੀ, ਗੁਰਜੀਤ ਕੌਰ ਕਥੂ ਨੰਗਲ, ਮੋਹਣੀ ਸ਼ਾਮ ਨਗਰ, ਪਰਮਜੀਤ ਕੌਰ ਕਲੇਰ ਮਾਂਗਟ, ਸੁਰਿੰਦਰ ਕੌਰ ਮਜੀਠਾ, ਹਰਜੀਤ ਕੌਰ ਮਜੀਠਾ ਹਾਜ਼ਰ ਸਨ।
ਪਿਛਲੀ ਖ਼ਬਰ ਲੋਕ ਮਨਾਂ ’ਚ ਵੱਸਿਆ ਅਕਾਲੀ ਦਲ ਹਰੇਕ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ-ਰਾਜਾ ਲਦੇਹ ਅਗਲੀ ਖ਼ਬਰ ਆਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਦਾ ਬੀ. ਐੱਡ. ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।