10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਗੁਰੂ ਤੇਗ ਬਹਾਦਰ ਖਾਲਸਾ ਸੀ : ਸੈ : ਸਕੂਲ ਬਾਬਾ ਬਕਾਲਾ ਸਾਹਿਬ ‘ ਸਾਵਣ ਦਾ ਤਿਉਹਾਰ ਮਨਾਇਆ

ਬਾਬਾ ਬਕਾਲਾ ਸਾਹਿਬ, 9 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਗੁਰੂ ਤੇਗ ਬਹਾਦਰ ਖ਼ਾਲਸਾ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਪ੍ਰਿੰ: ਦਿਲਬਾਗ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਮਾਰੋਹ ਦੌਰਾਨ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੇ ਸੁੰਦਰ ਪੰਜਾਬੀ ਪਹਿਰਾਵੇ ਪਹਿਨ ਕੇ ਸਮਾਗਮ ਦੀ ਰੌਣਕ ਵਧਾਈ ਅਤੇ ਗਿੱਧਾ, ਬੋਲੀਆਂ, ਟੱਪੇ ਅਤੇ ਲੋਕ-ਗੀਤਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ।

ਅਜੀਤ ਡੈਸਕ 10-08-2026
ਬਾਬਾ ਬਕਾਲਾ ਸਾਹਿਬ, 9 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਗੁਰੂ ਤੇਗ ਬਹਾਦਰ ਖ਼ਾਲਸਾ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਪ੍ਰਿੰ: ਦਿਲਬਾਗ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਮਾਰੋਹ ਦੌਰਾਨ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੇ ਸੁੰਦਰ ਪੰਜਾਬੀ ਪਹਿਰਾਵੇ ਪਹਿਨ ਕੇ ਸਮਾਗਮ ਦੀ ਰੌਣਕ ਵਧਾਈ ਅਤੇ ਗਿੱਧਾ, ਬੋਲੀਆਂ, ਟੱਪੇ ਅਤੇ ਲੋਕ-ਗੀਤਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥਣਾਂ ਨੇ ਪੀਂਘਾਂ ਝੂਟ ਕੇ ਅਤੇ ਰਵਾਇਤੀ ਖੇਡਾਂ ਵਿਚ ਭਾਗ ਲੈ ਕੇ ਪੰਜਾਬ ਦੇ ਪੁਰਾਤਨ ਸੱਭਿਆਚਾਰ ਦੀ ਝਲਕ ਪੇਸ਼ ਕੀਤੀ। ਇਸ ਮੌਕੇ ਅਧਿਆਪਕਾਵਾਂ ਲਈ ਵਿਸ਼ੇਸ਼ ਬੋਲੀਆਂ, ਟੱਪੇ ਅਤੇ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ । ਇਸ ਮੌਕੇ ਨਰਿੰਦਰ ਸਿੰਘ ਡੀ. ਪੀ., ਰੇਸ਼ਮ ਸਿੰਘ, ਬਲਜੀਤ ਕੌਰ ਮਾਨ, ਮਨਦੀਪ ਕੌਰ, ਰਵਨੀਤ ਕੌਰ, ਅਸੀਮ ਸੰਧੂ, ਪਰਮਬੀਰ ਕੌਰ, ਨਵਜੀਤ ਕੌਰ, ਕੁਲਬੀਰ ਕੌਰ, ਰਾਜਿੰਦਰ ਕੌਰ ਬੱਲ, ਰਾਜਵਿੰਦਰ ਕੌਰ ਕੋਟ ਮਹਿਤਾਬ, ਦੀਪਤੀ ਸ਼ਰਮਾ, ਸਰਬਜੀਤ ਕੌਰ, ਸਿਮਰਨਜੀਤ ਕੌਰ, ਸੋਨੀਆ ਕੌਰ, ਤੇਜਿੰਦਰ ਕੌਰ, ਜਸਵਿੰਦਰ ਕੌਰ, ਵੰਦਿਨਾ ਰਾਣੀ, ਰੁਪਿੰਦਰ ਕੌਰ, ਰਾਜਵਿੰਦਰ ਕੌਰ ਦੌਲੋ ਨੰਗਲ, ਭਾਈ ਗੁਰਵਿੰਦਰ ਸਿੰਘ, ਕੰਵਰਨੌਨਿਹਾਲ ਸਿੰਘ ਅਤੇ ਸ਼ਮਸ਼ੇਰ ਸਿੰਘ ਸ਼ੇਰਾ ਹਾਜ਼ਰ ਸਨ। 09ਏਐਸਆਰ51 ਗੁਰੂ ਤੇਗ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਮਨਾਏ ਗਏ ‘ਤੀਆਂ ਦਾ ਤਿਉਹਾਰ’ ਮੌਕੇ ਸਟਾਫ ਨਾਲ ਪ੍ਰਿੰ: ਦਿਲਬਾਗ ਸਿੰਘ ਮਾਨ ਅਤੇ ਸਟਾਫ। ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
ਪਿਛਲੀ ਖ਼ਬਰ ਰੁਪਿੰਦਰ ਸਿੰਘ ਦੌਲੋ ਨੰਗਲ ਭਾਜਪਾ ਦੀ ਆਈ.ਟੀ. ਟੀਮ ਪੰਜਾਬ ’ਚ ਸਟੇਟ ਮੈਂਬਰ ਨਿਯੁਕਤ ਅਗਲੀ ਖ਼ਬਰ ਰਾਜਾਸਾਂਸੀ ’ਚ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।