ਰੱਖੜ ਪੁੰਨਿਆ ਦੇ ਮੇਲੇ ’ਤੇ 28 ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੀ ਰੈਲੀ ਇਤਿਹਾਸਕ ਹੋਵੇਗੀ-ਅਕਾਲੀ ਆਗੂ
ਸਠਿਆਲਾ, 10 ਅਗਸਤ (ਜਗੀਰ ਸਿੰਘ ਸਫਰੀ) ਬਾਬਾ ਬਕਾਲ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ’ਤੇ 28 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਅਕਾਲੀ ਆਗੂ ਸਾਬਕਾ ਸਰਪੰਚ ਦਲਵਿੰਦਰ ਸਿੰਘ, ਰਣਜੀਤ ਸਿੰਘ ਅਤੇ ਪ੍ਰਧਾਨ ਬੂਟਾ ਸਿੰਘ ਸਠਿਆਲਾ ਨੇ ਦਾਅਵਾ ਕੀਤਾ ਕਿ ਇਹ ਰੈਲੀ ਇਤਿਹਾਸਿਕ ਹੋਵੇਗੀ ਅਤੇ ਇਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਸਮਰਥਕ ਸ਼ਾਮਿਲ ਹੋਣਗੇ ।
ਅਜੀਤ ਡੈਸਕ
11-08-2026