11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਫਲੋਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਸਟਾਫ ਤੇ ਵਿਦਿਆਰਥੀਆਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ

ਜੇਠੂਵਾਲ, 10 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)- ਫਲੋਰੈਂਸ ਇੰਟਰਨੈਸ਼ਨਲ ਸਕੂਲ ਫਤਿਹਗੜ ਸ਼ੁੱਕਰਚੱਕ ਰੋਡ ਵਿਖੇ ਸਕੂਲ ਸਟਾਫ ਤੇ ਬੱਚਿਆਂ ਵਲੋਂ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਤੀਆਂ ਦਾ ਤਿਉਹਾਰ ਮਨਾਇਆ ਗਿਆ । ਇਸ ਮੌਕੇ ਕਰਵਾਏ ਰੰਗਾਰੰਗ ਪ੍ਰੋਗਰਾਮ ਦੌਰਾਨ ਸਕੂਲ ਦੇ ਬੱਚਿਆਂ ਵਲੋਂ ਗਿੱਧਾ ਭੰਗੜਾ, ਸਕਿੱਟਾਂ ਤੇ ਕੋਰਿਓਗ੍ਰਾਫੀ ਕੀਤੀ ਗਈ ।

ਅਜੀਤ ਡੈਸਕ 11-08-2026
ਜੇਠੂਵਾਲ, 10 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)- ਫਲੋਰੈਂਸ ਇੰਟਰਨੈਸ਼ਨਲ ਸਕੂਲ ਫਤਿਹਗੜ ਸ਼ੁੱਕਰਚੱਕ ਰੋਡ ਵਿਖੇ ਸਕੂਲ ਸਟਾਫ ਤੇ ਬੱਚਿਆਂ ਵਲੋਂ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਤੀਆਂ ਦਾ ਤਿਉਹਾਰ ਮਨਾਇਆ ਗਿਆ । ਇਸ ਮੌਕੇ ਕਰਵਾਏ ਰੰਗਾਰੰਗ ਪ੍ਰੋਗਰਾਮ ਦੌਰਾਨ ਸਕੂਲ ਦੇ ਬੱਚਿਆਂ ਵਲੋਂ ਗਿੱਧਾ ਭੰਗੜਾ, ਸਕਿੱਟਾਂ ਤੇ ਕੋਰਿਓਗ੍ਰਾਫੀ ਕੀਤੀ ਗਈ । ਇਸ ਦੌਰਾਨ ਸਕੂਲ ਦੇ ਸਟਾਫ ਵਲੋਂ ਪੀਂਘਾਂ ਵੀ ਝੂਟੀਆਂ ਗਈਆਂ। ਇਸ ਮੌਕੇ ਸਕੂਲ ਦੇ ਚੇਅਰਮੈਨ ਕੈਲਾਸ਼ ਸ਼ਰਮਾ ਨੇ ਬੱਚਿਆਂ ਨੂੰ ਆਪਣੇ ਸੱਭਿਆਚਾਰ ਵਿਰਸੇ ਨਾਲ ਸਬੰਧਤ ਤੀਆਂ ਦੇ ਤਿਉਹਾਰ ‘ਤੇ ਕਿਹਾ ਕਿ ਆਪਣੇ ਅਮੀਰ ਵਿਰਸੇ ਨੂੰ ਸੇਧ ਲੈ ਕੇ ਸੰਭਾਲਣ ਦੀ ਮੁੱਖ ਲੋੜ ਹੈ ਅਤੇ ਸਕੂਲ ਵਲੋਂ ਅਜਿਹੇ ਸੱਭਿਆਚਾਰ ਪ੍ਰੋਗਰਾਮ ਕਰਵਾਉਣ ਨਾਲ ਬੱਚੇ ਆਪਣੇ ਵਿਰਸੇ ਨਾਲ ਜਾਣੂ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਬੱਚਿਆਂ ਨੂੰ ਉਚੇਰੀ ਸਿੱਖਿਆ ਦੇਣ ਦੇ ਨਾਲ ਨਾਲ ਸੱਭਿਆਚਾਰ ਤੇ ਨੈਤਿਕ ਕਦਰਾਂ ਕੀਮਤਾਂ ਨੂੰ ਭਵਿੱਖ ਨਾਲ ਜੋੜਨਾ ਸਾਡਾ ਮੁੱਖ ਮਕਸਦ ਹੈ। ਚੇਅਰਮੈਨ ਕੈਲਾਸ਼ ਸ਼ਰਮਾ ਤੇ ਡਾਇਰੈਕਟਰ ਡਾ. ਕੰਵਲਬੀਰ ਕੌਰ ਵਲੋਂ ਇਸ ਸਮਾਗਮ ਦੌਰਾਨ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਨਵੀ ਸ਼ਰਮਾ, ਰਾਹੁਲ ਸ਼ਰਮਾ, ਅਮਿਤ ਸ਼ਰਮਾ, ਹਰਪ੍ਰੀਤ ਕੌਰ, ਰੰਜਨਾ ਜੋਸ਼ੀ, ਰੈਨੂੰ ਸ਼ਰਮਾ, ਸੀਮਾ ਸ਼ਰਮਾ, ਤਾਨੀਆ, ਸੋਨਿਕਾ, ਨਵਜੋਤ, ਸਰਬਜੀਤ ਕੌਰ, ਅਮਨਦੀਪ ਸਮੇਤ ਸਕੂਲ ਦਾ ਸਟਾਫ ਤੇ ਵਿਦਿਆਰਥੀ ਸ਼ਾਮਲ ਸਨ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਮਹਿਤਾ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸੁਰਿੰਦਰ ਸਿੰਘ ਤਾਲਬਪੁਰਾ ਅਤੇ ਪ੍ਰਧਾਨ ਜਸਕਰਨ ਸਿੰਘ ਰਿਆੜ। ਅਕਾਲੀ ਦਲ ਵਾਰਿਸ ਪੰਜਾਬ ਵਲੋਂ ਸੁਰਿੰਦਰ ਸਿੰਘ ਤਾਲਬਪੁਰਾ 5...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।