ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਪ੍ਰਦੀਪ ਸਿੰਘ ਭਲਾਈਪੁਰ ਨੇ ਕੀਤੇ ਪਿੰਡਾਂ ’ਚ ਤੂਫ਼ਾਨੀ ਦੌਰੇ
ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਮੇਲਾ ਰੱਖੜ ਪੁੰਨਿਆ ਮੌਕੇ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ ਵਿਚ ਜੁੱਟੇ ਕਾਂਗਰਸ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਬੇਟੇ ਪ੍ਰਦੀਪ ਸਿੰਘ ਭਲਾਈਪੁਰ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਦਿਹਾਤੀ ਅੰਮ੍ਰਿਤਸਰ ਨੇ ਅੱਜ ਪਿੰਡ ਦੌਲ਼ੋ ਨੰਗਲ ਅਤੇ ਜੱਲੂਵਾਲ ਵਿਖੇ ਵਰਕਰਾਂ ਨੂੰ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਲਾਮਬੱਧ ਕੀਤਾ । ਉਨ੍ਹਾਂ ਦੋਨੋਂ ਪਿੰਡਾਂ ’ਚ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੇਲਾ ਰੱਖੜ ਪੁੰਨਿਆ ਮੌਕੇ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ’ ਚ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਅਤੇ ਕੇਂਦਰ ਤੋਂ ਵੀ ਆਗੂ ਸਾਹਿਬਾਨ ਪੁੱਜਣਗੇ ਅਤੇ ਆ ਰਹੀਆਂ 2027 ਦੀਆਂ ਚੋਣਾਂ ਲਈ ਭਵਿੱਖ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ ।
ਅਜੀਤ ਡੈਸਕ
11-08-2026