ਰਿਵਾਇਤੀ ਪਾਰਟੀਆਂ ਨੇ ਆਪਣੇ ਰਾਜ ਸਮੇਂ ਪੰਜਾਬ ਨੂੰ ਦੋਹਾਂ ਹੱਥਾਂ ਨਾਲ ਲੁੱਟਿਆ- ਧਾਲੀਵਾਲ
ਰਮਦਾਸ, 10 ਅਗਸਤ (ਜਸਵੰਤ ਸਿੰਘ ਵਾਹਲਾ)-‘ਆਪ’ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਆਪਣੇ ਵਰਕਰਾਂ ਨਾਲ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਏ ਤੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਪਰੰਤ ਸ: ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਿਵਾਇਤੀ ਪਾਰਟੀਆਂ ਨੇ ਆਪਣੇ ਰਾਜ ਦੌਰਾਨ ਪੰਜਾਬ ਨੂੰ ਦੋਹਾਂ ਹੱਥਾਂ ਨਾਲ ਲੁੱਟਿਆ ਤੇ ਕੁੱਟਿਆ ਹੈ ਜਿਸ ਕਰਕੇ ਪੰਜਾਬ ਦਾ ਵਿਕਾਸ ਨਹੀਂ ਹੋਇਆ।
ਅਜੀਤ ਡੈਸਕ
11-08-2026