12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਜਗਦੇਵ ਕਲਾਂ, 11 ਅਗਸਤ (ਸ਼ਰਨਜੀਤ ਸਿੰਘ ਗਿੱਲ)- ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੈਂਸਰਾ ਵਿਖੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵਲੋਂ ਸਮੂਹਿਕ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ।

ਅਜੀਤ ਡੈਸਕ 12-08-2026
ਜਗਦੇਵ ਕਲਾਂ, 11 ਅਗਸਤ (ਸ਼ਰਨਜੀਤ ਸਿੰਘ ਗਿੱਲ)- ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੈਂਸਰਾ ਵਿਖੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵਲੋਂ ਸਮੂਹਿਕ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ। ਇਸ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਉਪਮਾ ਅਤੇ ਜੀਵਨ ਨਾਲ ਸੰਬੰਧਿਤ ਕਵਿਤਾਵਾਂ ਬੜੇ ਹੀ ਭਾਵਪੂਰਤ ਢੰਗ ਨਾਲ ਪੇਸ਼ ਕੀਤੀਆਂ ਗਈਆਂ । ਇਸ ਮੌਕੇ ਬੱਚਿਆਂ ਦਰਮਿਆਨ ਪੋਰਟਰੇਟ ਮੇਕਿੰਗ ਦਾ ਮੁਕਾਬਲੇ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ, ਕੁਲਦੀਪ ਸਿੰਘ ਗਿੱਲ ਮਜੀਠੀਆ, ਜਸਬੀਰ ਸਿੰਘ ਅਤੇ ਸਕੂਲ ਦੀ ਪ੍ਰਿੰ: ਨੇਹਾ ਕਨੋਤਰਾ ਨੇ ਸਮੂਹ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ, ਸੇਵਾ, ਨਿਮਰਤਾ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੀ ਮਹਾਨ ਭਾਵਨਾ ਤੋਂ ਜਾਣੂੰ ਕਰਵਾਇਆ।
ਪਿਛਲੀ ਖ਼ਬਰ ਮੌਜੂਦਾ ਯੋਗਤਾ ਅਨੁਸਾਰ ਤਨਖ਼ਾਹ, ਸੇਵਾ ਲਾਭ ਅਤੇ ਬਣਦੇ ਹੱਕ ਦੇਣ ਦੀ ਕੀਤੀ ਮੰਗ ਅਗਲੀ ਖ਼ਬਰ ਪਿੰਡ ਕਾਵੇਂ ਤੋਂ ਜੈਕਾਰਿਆਂ ਦੀ ਗੂੰਜ ’ਚ ਤੀਰਥ ਯਾਤਰਾ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।