12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮੌਜੂਦਾ ਯੋਗਤਾ ਅਨੁਸਾਰ ਤਨਖ਼ਾਹ, ਸੇਵਾ ਲਾਭ ਅਤੇ ਬਣਦੇ ਹੱਕ ਦੇਣ ਦੀ ਕੀਤੀ ਮੰਗ

ਜਗਦੇਵ ਕਲਾਂ/ਅਜਨਾਲਾ, 11 ਅਗਸਤ (ਸ਼ਰਨਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਢਿੱਲੋ)- ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (ਸੀ. ਡਬਲਿਊ.

ਅਜੀਤ ਡੈਸਕ 12-08-2026
ਜਗਦੇਵ ਕਲਾਂ/ਅਜਨਾਲਾ, 11 ਅਗਸਤ (ਸ਼ਰਨਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਢਿੱਲੋ)- ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (ਸੀ.ਡਬਲਿਊ. ਐੱਸ.ਐੱਨ.) ਨੂੰ ਪਿਛਲੇ 16 ਸਾਲਾਂ ਤੋਂ ਸਿੱਖਿਆ ਸੇਵਾਵਾਂ ਪ੍ਰਦਾਨ ਕਰ ਰਹੇ ਅਧਿਆਪਕਾਂ ਵਲੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਆਈ. ਈ. ਏ. ਟੀ. ਯੂਨੀਅਨ ਪੰਜਾਬ ਵਲੋਂ 12 ਅਗਸਤ 2026 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੇ ਸਾਹਮਣੇ ਪੱਕਾ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਰਣਬੀਰ ਸਿੰਘ ਪੰਨੂ, ਯੁਵਰਾਜ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਢਿੱਲੋਂ ਅੰਮ੍ਰਿਤਸਰ ਆਦਿ ਯੂਨੀਅਨ ਆਗੂਆਂ ਨੇ ਦੱਸਿਆ ਕਿ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਿੱਖਿਆ, ਸਾਂਭ-ਸੰਭਾਲ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ ਨਾਲ ਨਿਭਾਅ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਉਨ੍ਹਾਂ ਦੀ ਮੌਜੂਦਾ ਵਿੱਦਿਅਕ ਯੋਗਤਾ, ਤਜਰਬੇ ਅਤੇ ਲੰਬੀ ਸੇਵਾ ਦੇ ਅਨੁਸਾਰ ਬਣਦੇ ਹੱਕ ਅਤੇ ਲਾਭ ਨਹੀਂ ਮਿਲ ਰਹੇ। ਯੂਨੀਅਨ ਆਗੂਆਂ ਵਲੋਂ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗ ਤੋਂ ਮੰਗ ਕੀਤੀ ਗਈ ਹੈ ਕਿ ਸੀ. ਡਬਲਿਊ. ਐੱਸ. ਐੱਨ. ਅਧਿਆਪਕਾਂ ਨੂੰ ਉਨ੍ਹਾਂ ਦੀ ਮੌਜੂਦਾ ਯੋਗਤਾ ਅਨੁਸਾਰ ਤਨਖ਼ਾਹ ਦਿੱਤੀ ਜਾਵੇ ਅਤੇ ਸਰਕਾਰੀ ਨਿਯਮਾਂ ਅਨੁਸਾਰ ਬਣਦੇ ਭੱਤੇ ਅਤੇ ਹੋਰ ਸੇਵਾ ਲਾਭ ਲਾਗੂ ਕੀਤੇ ਜਾਣ। ਇਸ ਦੇ ਨਾਲ ਹੀ ਪਿਛਲੇ 16 ਸਾਲਾਂ ਤੋਂ ਨਿਭਾਈ ਜਾ ਰਹੀ ਸੇਵਾ ਅਤੇ ਹਾਸਿਲ ਕੀਤੇ ਤਜਰਬੇ ਦਾ ਬਣਦਾ ਮਾਣ-ਸਨਮਾਨ ਦਿੱਤਾ ਜਾਵੇ ।
ਪਿਛਲੀ ਖ਼ਬਰ ਸੈਕਟਰੀ ਗੁਰਮੁਖ ਸਿੰਘ ਦਨਿਆਲ ਦੇ ਗ੍ਰਹਿ ਵਿਖੇ ਜਥੇ. ਜਲਾਲ ਉਸਮਾ ਨੇ ਕਾਨਫ਼ਰੰਸ ਲਈ ਵਰਕਰਾਂ ਨੂੰ ਕੀਤਾ ਪ੍ਰੇਰਿਤ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।