12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਕਾਸੋ ਆਪ੍ਰੇਸ਼ਨ ਜਾਰੀ ਰਹਿਣਗੇ-ਡੀ.ਐੱਸ.ਪੀ ਚੋਗਾਵਾਂ

ਚੋਗਾਵਾਂ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਅਪਰਾਧੀਆਂ ਨੂੰ ਫੜਨ ਲਈ ਡੀ. ਐੱਸ.

ਅਜੀਤ ਡੈਸਕ 12-08-2026
ਚੋਗਾਵਾਂ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਅਪਰਾਧੀਆਂ ਨੂੰ ਫੜਨ ਲਈ ਡੀ.ਐੱਸ.ਪੀ. ਜਗਬੀਰ ਔਲਖ ਚੋਗਾਵਾਂ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੀ ਪੁਲਿਸ ਪਾਰਟੀ ਨਾਲ ਕਸਬਾ ਚੋਗਾਵਾਂ ਅਤੇ ਚਵਿੰਡਾ ਵਿਖੇ ਕੈਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਲੜਾਈ ਨੂੰ ਤੇਜ਼ ਕਰਨਾ ਤੇ ਨੱਥ ਪਾਉਣਾ ਹੈ। ਪੁਲਿਸ ਇਸ ਤਰ੍ਹਾਂ ਦੀ ਮੁਹਿੰਮ ਨੂੰ ਜਾਰੀ ਰੱਖੇਗੀ ਤਾਂ ਜੋ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਿਆ ਜਾ ਸਕੇ। ਸਮਾਜ ਨੂੰ ਨਸ਼ਿਆਂ ਅਤੇ ਅਪਰਾਧਕਤਾਵਾਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਸਬਾ ਚੋਗਾਵਾਂ ਦੇ ਚਾਰੇ ਰੋਡ ਜਾਮ ਕਰਕੇ ਛਾਪੇ ਮਾਰੇ ਕੀਤੀ ਗਈ।ਇਸ ਮੁਹਿੰਮ ਦੌਰਾਨ ਚਾਰ ਵਿਅਕਤੀਆਂ ਨੂੰ ਰਾਉਂਡ ਅਪ ਕੀਤਾ ਗਿਆ। ਵਿਸ਼ਾਲਦੀਪ ਸਿੰਘ ਪੁੱਤਰ ਬਾਜ ਸਿੰਘ ਵਾਸੀ ਚਵਿੰਡਾ ਖੁਰਦ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਐੱਨ.ਡੀ.ਪੀ.ਐਸ ਐਕਟ ਦੀ ਮੁਕਦਮਾ ਦਰਜ ਕੀਤਾ ਗਿਆ।
ਪਿਛਲੀ ਖ਼ਬਰ ਇੰਮੀਗ੍ਰੇਸ਼ਨ ਅਰਜ਼ੀਆਂ ਦੀ ਆਨਲਾਈਨ ਫਾਈਲਿੰਗ ਲਾਜ਼ਮੀ: ਅਮਰੀਕਾ ਅਗਲੀ ਖ਼ਬਰ ਪਿੰਡ ਫੇਰੂਮਾਨ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਦਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਲੋਂ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।