14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ.ਐੱਸ.ਪੀ. ਰਾਜਾਸਾਂਸੀ ਦੇ ਦਫ਼ਤਰ ਚੋਗਾਵਾਂ ਬਾਹਰ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

ਚੋਗਾਵਾਂ, 13 ਅਗਸਤ (ਗੁਰਵਿੰਦਰ ਸਿੰਘ ਕਲਸੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਵੱਖ-ਵੱਖ ਲੋਕ ਮਸਲਿਆਂ ਨੂੰ ਲੈ ਕੇ ਡੀ. ਐੱਸ.

ਸਿਆਸੀ ਸ਼ਹਿ ਤੇ ਢਿੱਲੀ ਕਾਰਗੁਜ਼ਾਰੀ ਨੂੰ ਦੇਖਦਿਆਂ ਭਗਵੰਤ ਮਾਨ ਤੇ ਸੋਨੀਆ ਮਾਨ ਦਾ ਫੂਕਿਆ ਪੁਤਲਾ 14-08-2026
ਚੋਗਾਵਾਂ, 13 ਅਗਸਤ (ਗੁਰਵਿੰਦਰ ਸਿੰਘ ਕਲਸੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਵੱਖ-ਵੱਖ ਲੋਕ ਮਸਲਿਆਂ ਨੂੰ ਲੈ ਕੇ ਡੀ.ਐੱਸ.ਪੀ. ਰਾਜਾਸਾਂਸੀ ਦੇ ਦਫ਼ਤਰ ਚੋਗਾਵਾਂ ਦੇ ਬਾਹਰ ਲਗਾਇਆ ਪੱਕਾ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਜ਼ਿਲ੍ਹਾ ਆਗੂ ਬਾਜ਼ ਸਿੰਘ ਸਾਰੰਗੜ੍ਹਾ, ਸਕੱਤਰ ਸਿੰਘ ਕੋਟਲਾ ਨੇ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਜ਼ੋਨ ਚੋਗਾਵਾਂ, ਜ਼ੋਨ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਅਤੇ ਜ਼ੋਨ ਰਾਮ ਤੀਰਥ ਤੋਂ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ, ਨੌਜਵਾਨ ਅਤੇ ਔਰਤਾਂ ਲਗਾਤਾਰ ਸ਼ਮੂਲੀਅਤ ਕਰ ਰਹੇ ਹਨ । ਇਸ ਮੌਕੇ ਜ਼ਿਲ੍ਹਾ ਆਗੂ ਲਖਵਿੰਦਰ ਸਿੰਘ ਡਾਲਾ, ਜ਼ੋਨ ਪ੍ਰਧਾਨ ਸ਼ਰਨਪਾਲ ਸਿੰਘ ਬੱਚੀਵਿੰਡ, ਜ਼ੋਨ ਸਕੱਤਰ ਹਰਜੀਤ ਸਿੰਘ ਸ਼ਹੂਰਾ ਨੇ ਕਿਹਾ ਕਿ ਨਸ਼ਿਆਂ ਅਤੇ ਲੁੱਟ-ਖੋਹ ਨੂੰ ਠੱਲ੍ਹ ਪਾਉਣ ਲਈ ਪੁਲਿਸ ਵਲੋਂ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇ, ਨਾਜਾਇਜ਼ ਪਰਚੇ ਰੱਦ ਕੀਤੇ ਜਾਣ, ਜਾਇਜ਼ ਮਾਮਲਿਆਂ ਵਿਚ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜ਼ਿਲ੍ਹਾ ਆਗੂ ਕੁਲਜੀਤ ਸਿੰਘ ਕਾਲੇ ਘਨੂੰਪੁਰ, ਸੁਖਵਿੰਦਰ ਸਿੰਘ ਕੋਲੋਵਾਲ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਕਤ ਮਸਲਿਆਂ ਦਾ ਢੁੱਕਵਾਂ ਹੱਲ ਨਹੀਂ ਕੀਤਾ ਜਾਂਦਾ, ਹੱਕਾਂ ਅਤੇ ਇਨਸਾਫ਼ ਲਈ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਅੰਗਰੇਜ਼ ਸਿੰਘ ਚੱਕ ਅੱਲ੍ਹਾ ਬਖਸ਼, ਪ੍ਰਗਟ ਸਿੰਘ ਚੋਗਾਵਾਂ, ਨਿਰਮਲ ਸਿੰਘ ਨੂਰਪੁਰ, ਰਘਬੀਰ ਸਿੰਘ ਚੋਗਾਵਾਂ, ਰਵਿੰਦਰ ਸਿੰਘ ਚੋਗਾਵਾਂ, ਜਸਮੀਤ ਸਿੰਘ ਰਾਣੀਆ, ਹਰਦੀਪ ਸਿੰਘ ਸ਼ਹੂਰਾ, ਬਲਵਿੰਦਰ ਸਿੰਘ ਠੱਠੀ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸਮਰਾ ਵਲੋਂ ਸੁਖਬੀਰ ਉੱਪਰ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਅਗਲੀ ਖ਼ਬਰ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਆਮ ਆਦਮੀ ਪਾਰਟੀ ਦੀ ਮੁੱਖ ਤਰਜੀਹ -ਤਲਬੀਰ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।