14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਿੰਡ ਜੱਲੂਪੁਰ ਖੈੜਾ ਵਿਖੇ 28 ਦੀ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਈ ਜਾ ਰਹੀ ਕਾਨਫਰੰਸ ਲਈ ਭਲਾਈਪੁਰ ਨੇ ਕੀਤਾ ਲਾਮਬੰਦ

ਰਈਆ, 13 ਅਗਸਤ (ਸ਼ਰਨਬੀਰ ਸਿੰਘ ਕੰਗ)–28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਆ ਰਹੇ ਰੱਖੜ ਪੁੰਨਿਆ ਦੇ ਮੇਲੇ ਮੌਕੇ ਕਾਂਗਰਸ ਪਾਰਟੀ ਵਲੋਂ ਇਕ ਬਹੁਤ ਵੱਡੀ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ, ਇਸ ਸਬੰਧੀ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਿੰਡ ਜਲੂਪੁਰ ਖੈੜਾ ਵਿਖੇ ਰਵਿੰਦਰ ਸਿੰਘ ਬਿੱਟਾ ਦੇ ਗ੍ਰਹਿ ਵਿਖੇ ਪਹੁੰਚ ਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਇਸ ਕਾਨਫਰੰਸ ਵਿਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਕੇਂਦਰ ਦੀ ਲੀਡਰਸ਼ਿਪ ਅਤੇ ਸਮੁੱਚੇ ਪੰਜਾਬ ਦੀ ਲੀਡਰਸ਼ਿਪ ਪਹੁੰਚ ਰਹੀ ਹੈ ਜੋ ਇਸ ਮੌਕੇ ਰਵਿੰਦਰ ਸਿੰਘ ਬਿੱਟਾ ਦੀ ਅਗਵਾਈ ਵਿਚ ਸਮੁੱਚੇ ਕਾਂਗਰਸੀ ਵਰਕਰਾਂ ਨੇ ਹੱਥ ਖੜ੍ਹੇ ਕਰਕੇ ਵੱਡੀ ਗਿਣਤੀ ਵਿਚ ਰੈਲੀ ਵਿਚ ਪਹੁੰਚਣ ਦਾ ਵਿਸ਼ਵਾਸ ਦਿਵਾਇਆ।

ਅਜੀਤ ਡੈਸਕ 14-08-2026
ਰਈਆ, 13 ਅਗਸਤ (ਸ਼ਰਨਬੀਰ ਸਿੰਘ ਕੰਗ)–28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਆ ਰਹੇ ਰੱਖੜ ਪੁੰਨਿਆ ਦੇ ਮੇਲੇ ਮੌਕੇ ਕਾਂਗਰਸ ਪਾਰਟੀ ਵਲੋਂ ਇਕ ਬਹੁਤ ਵੱਡੀ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ, ਇਸ ਸਬੰਧੀ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਿੰਡ ਜਲੂਪੁਰ ਖੈੜਾ ਵਿਖੇ ਰਵਿੰਦਰ ਸਿੰਘ ਬਿੱਟਾ ਦੇ ਗ੍ਰਹਿ ਵਿਖੇ ਪਹੁੰਚ ਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਇਸ ਕਾਨਫਰੰਸ ਵਿਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਕੇਂਦਰ ਦੀ ਲੀਡਰਸ਼ਿਪ ਅਤੇ ਸਮੁੱਚੇ ਪੰਜਾਬ ਦੀ ਲੀਡਰਸ਼ਿਪ ਪਹੁੰਚ ਰਹੀ ਹੈ ਜੋ ਇਸ ਮੌਕੇ ਰਵਿੰਦਰ ਸਿੰਘ ਬਿੱਟਾ ਦੀ ਅਗਵਾਈ ਵਿਚ ਸਮੁੱਚੇ ਕਾਂਗਰਸੀ ਵਰਕਰਾਂ ਨੇ ਹੱਥ ਖੜ੍ਹੇ ਕਰਕੇ ਵੱਡੀ ਗਿਣਤੀ ਵਿਚ ਰੈਲੀ ਵਿਚ ਪਹੁੰਚਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਵਿਧਾਇਕ ਭਲਾਈਪੁਰ ਦੇ ਨਾਲ ਪ੍ਰਧਾਨ ਰੋਬਨ ਮਾਨ ਰਈਆ, ਗੁਰਦਿਆਲ ਸਿੰਘ ਕੰਗ ਬੁਟਾਰੀ, ਮਲਕੀਤ ਸਿੰਘ ਵਦਾਦਪੁਰ ਜ਼ਿਲ੍ਹਾ ਜਨਰਲ ਸਕੱਤਰ, ਸਰਪੰਚ ਗੁਰਵਿੰਦਰ ਸਿੰਘ ਸਾਹਬੀ, ਲਖਵਿੰਦਰ ਸਿੰਘ ਕੋਟ ਮਹਿਤਾਬ, ਕਰਮਪਾਲ ਸਿੰਘ ਗਗੜੇਵਾਲ (ਕਨੇਡਾ), ਪਿੰਡ ਵਾਸੀ ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਪਾਲ ਸਿੰਘ, ਸੁਰਿੰਦਰ ਸਿੰਘ ਫੌਜੀ, ਸਾਧਾ ਸਿੰਘ, ਗੁਰਦਿਆਲ ਸਿੰਘ, ਦੀਦਾਰ ਸਿੰਘ, ਸਕੱਤਰ ਸਿੰਘ, ਸੁਖਦੇਵ ਸਿੰਘ, ਮਲਕੀਤ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਗੁਰਦੇਵ ਸਿੰਘ ਢਿੱਲੋਂ, ਬਲਵਿੰਦਰ ਸਿੰਘ, ਜਸਵੰਤ ਸਿੰਘ, ਕਸ਼ਮੀਰ ਸਿੰਘ, ਹਰਪਾਲ ਸਿੰਘ, ਬਲਦੇਵ ਸਿੰਘ, ਤੇਜਿੰਦਰ ਸਿੰਘ, ਅਮਨ ਖੈੜਾ ਅਤੇ ਬਹੁਤ ਸਾਰੇ ਕਾਂਗਰਸੀ ਵਰਕਰ ਤੇ ਬੀਬੀਆਂ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਐਸ.ਪੀ. ਦਿਹਾਤੀ ਵਲੋਂ ਪੁਲਿਸ ਚੌਕੀ ਸੋਹੀਆਂ ਖੁਰਦ ਮੁੜ ਕੀਤੀ ਬਹਾਲ- ਏ. ਐਸ. ਆਈ. ਹਰਜਿੰਦਰ ਸਿੰਘ ਬੱਲ ਨੇ ਸੰਭਾਲਿਆ ਅ... ਅਗਲੀ ਖ਼ਬਰ ਅਮੀਰ ਵਿਰਸੇ ਨੂੰ ਸਾਂਭ ਕੇ ਰੱਖਣ ਪੰਜਾਬ ਦੀਆਂ ਧੀਆਂ-ਚੇਅਰਮੈਨ ਐੱਮ. ਐੱਮ. ਆਨੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।