ਰਈਆ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ, ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਕਾਰਪੋਰੇਟੋ ਭਾਰਤ ਛੱਡੋ ਦਿਵਸ ਮਨਾਇਆ
ਰਈਆ, 13 ਅਗਸਤ (ਸ਼ਰਨਬੀਰ ਸਿੰਘ ਕੰਗ)ਂਅੱਜ ਰਈਆ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਮੋਰਚੇ ਨਾਲ ਸਬੰਧਤ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ, ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਦੇਸ਼ ਦੀ ਆਜ਼ਾਦੀ ਸੰਗਰਾਮ ਦੌਰਾਨ ਅੰਗਰੇਜ਼ੋ ਭਾਰਤ ਛੱਡੋ ਦਿਵਸ ਮੌਕੇ ਕਾਰਪੋਰੇਟੋ ਭਾਰਤ ਛੱਡੋ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿਚ ਦਿਹਾਤੀ ਮਜ਼ਦੂਰ ਸਭਾ, ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਅਤੇ ਕਾਰਕੁੰਨ ਸ਼ਾਮਿਲ ਹੋਏ।
ਰਈਆ, 13 ਅਗਸਤ (ਸ਼ਰਨਬੀਰ ਸਿੰਘ ਕੰਗ)ਂਅੱਜ ਰਈਆ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਮੋਰਚੇ ਨਾਲ ਸਬੰਧਤ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ, ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਦੇਸ਼ ਦੀ ਆਜ਼ਾਦੀ ਸੰਗਰਾਮ ਦੌਰਾਨ ਅੰਗਰੇਜ਼ੋ ਭਾਰਤ ਛੱਡੋ ਦਿਵਸ ਮੌਕੇ ਕਾਰਪੋਰੇਟੋ ਭਾਰਤ ਛੱਡੋ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿਚ ਦਿਹਾਤੀ ਮਜ਼ਦੂਰ ਸਭਾ, ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਅਤੇ ਕਾਰਕੁੰਨ ਸ਼ਾਮਿਲ ਹੋਏ। ਪ੍ਰਧਾਨਗੀ ਮੰਡਲ ਵਿਚ ਸਵਿੰਦਰ ਸਿੰਘ ਖਹਿਰਾ, ਭਗਵੰਤ ਸਿੰਘ ਜੱਲੂਪੁਰ ਸ਼ਾਮਲ ਸਨ। ਇਸ ਮੌਕੇ ਸੰਬੋਧਨ ਕਰਦਿਆਂ ਗੁਰਮੇਜ ਸਿੰਘ ਤਿੰਮੋਵਾਲ, ਹਰਪ੍ਰੀਤ ਸਿੰਘ ਬੁਟਾਰੀ, ਗੁਰਨਾਮ ਸਿੰਘ ਦਾਊਦ, ਨਿਰਮਲ ਸਿੰਘ ਛੱਜਲਵੱਡੀ ਨੇ ਕਿਹਾ ਦੇਸ਼ ਭਗਤਾਂ, ਬੱਬਰ ਅਕਾਲੀਆਂ, ਗਦਰੀ ਬਾਬਿਆਂ ਦੀਆਂ ਅਥਾਹ ਕੁਰਬਾਨੀਆਂ ਸਦਕਾ ਮਹਿੰਗੇ ਮੁੱਲ ਮਿਲੀ ਅਜ਼ਾਦੀ ਨੂੰ ਦੇਸ਼ੀ ਅਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੀ ਆਮਦ ਨਾਲ ਫਿਰ ਖ਼ਤਰਾ ਪੈਦਾ ਹੋ ਗਿਆ। ਸੰਸਾਰ ਦਾ ਥਾਣੇਦਾਰ ਬਣਿਆ ਦੇਸ਼ ਅਮਰੀਕਾ ਤੇ ਉਸਦੀਆਂ ਕਾਰਪੋਰੇਟ ਕੰਪਨੀਆਂ ਭਾਰਤ ਦੇ ਕੁੱਲ ਵਪਾਰ, ਖੇਤੀ ਉੱਪਰ ਕਬਜ਼ਾ ਕਰਨ ਦੀ ਨੀਤੀ ਤਹਿਤ ਆਪਣੀਆਂ ਨੀਤੀਆਂ ਠੋਸ ਰਹੀਆਂ ਹਨ ਅਤੇ ਸਾਡੇ ਦੇਸ਼ ਦੀ ਸਰਕਾਰ ਉਨ੍ਹਾਂ ਸਾਹਮਣੇ ਗੋਡਿਆਂ ਭਾਰ ਹੋਈ ਦਿਸਦੀ ਹੈ। ਪਰ ਦੇਸ਼ ਭਗਤਾਂ ਦੇ ਵਾਰਸ ਕਿਰਤੀ ਲੋਕ ਇਨ੍ਹਾਂ ਨੀਤੀਆਂ ਨੂੰ ਸਹਿਣ ਨਹੀਂ ਕਰਨਗੇ। ਇਸੇ ਤਹਿਤ ਹੀ ਅੰਗਰੇਜ਼ੋ ਭਾਰਤ ਛੱਡੋ ਦਿਵਸ ਮੌਕੇ ਦੇਸ਼ ਨੂੰ ਦਰਪੇਸ਼ ਵੱਡੇ ਖ਼ਤਰੇ ਜੋ ਕਾਰਪੋਰੇਟ ਘਰਾਣਿਆਂ ਤੋਂ ਹੈ, ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਵਲੋਂ ਕਾਰਪੋਰੇਟੋ ਭਾਰਤ ਛੱਡੋ ਦਾ ਨਾਅਰਾ ਦਿੱਤਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਰਮਲ ਸਿੰਘ ਭਿੰਡਰ, ਬਲਰਾਜ ਸਿੰਘ ਸੁਧਾਰ , ਕੇਵਲ ਸਿੰਘ ਸੱਤੋਵਾਲ, ਰਸ਼ਪਾਲ ਸਿੰਘ ਬੁਟਾਰੀ, ਗੁਰਨਾਮ ਸਿੰਘ ਭਿੰਡਰ, ਅਮਰਜੀਤ ਸਿੰਘ ਛੱਜਲਵੱਡੀ, ਅਮਰੀਕ ਸਿੰਘ ਟਾਂਗਰਾ, ਮੰਗਲ ਸਿੰਘ ਟੌਂਗ, ਜੋਗਿੰਦਰ ਸਿੰਘ ਨਿੱਜਰ ਆਦਿ ਆਗੂ ਹਾਜ਼ਰ ਸਨ।