14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੋਈ ਕਸਰ ਨਹੀਂ ਛੱਡਾਂਗਾ ਕੁੱਕੂ ਆਪਣੀ ਨਿਯੁਕਤੀ ਲਈ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ

ਜੰਡਿਆਲਾ ਗੁਰੂ, 13 ਅਗਸਤ (ਪ੍ਰਮਿੰਦਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ (ਪੀ. ਏ.

ਅਜੀਤ ਡੈਸਕ 14-08-2026
ਜੰਡਿਆਲਾ ਗੁਰੂ, 13 ਅਗਸਤ (ਪ੍ਰਮਿੰਦਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ (ਪੀ. ਏ. ਸੀ.) ਦੇ ਨਵ ਨਿਯੁਕਤ ਮੈਂਬਰ, ਸੀਨੀਅਰ ਅਕਾਲੀ ਆਗੂ ਅਤੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਰਵਿੰਦਰ ਪਾਲ ਸਿੰਘ ਕੁੱਕੂ ਨੇ ਕਿਹਾ ਕਿ ਉਹ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਦਿਨ ਰਾਤ ਇਕ ਕਰ ਦੇਣਗੇ ਅਤੇ ਇਸ ਵਾਸਤੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਕੇ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਰੂਪ ਰੇਖਾ ਉਲੀਕੀ ਜਾਵੇਗੀ ਅਤੇ ਪਾਰਟੀ ਵਰਕਰਾਂ ਨਾਲ ਜੰਡਿਆਲਾ ਗੁਰੂ ਸ਼ਹਿਰ ਵਿਚ ਵਾਰਡ ਪੱਧਰ ਤੇ ਅਤੇ ਹਲਕੇ ਵਿਚ ਪਿੰਡ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ । ਰਵਿੰਦਰ ਪਾਲ ਸਿੰਘ ਕੁੱਕੂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦਾ ਮੈਂਬਰ ਨਿਯੁਕਤ ਹੋਣ ਤੇ ਸ੍ਰੀ ਕੁੱਕੂ ਦੇ ਸਾਥੀਆਂ ਅਤੇ ਪਾਰਟੀ ਵਰਕਰਾਂ ਸ੍ਰੀ ਸੰਨੀ ਸ਼ਰਮਾ ਸੀਨੀਅਰ ਅਕਾਲੀ ਆਗੂ, ਪ੍ਰੀਕਸ਼ਿਤ ਸ਼ਰਮਾ ਗੁੱਗਾ, ਕੁਲਵੰਤ ਸਿੰਘ ਮਲਹੋਤਰਾ, ਸੁਖਵਿੰਦਰ ਢੋਟ, ਰਕੇਸ਼ ਕੁਮਾਰ ਗੋਲਡੀ, ਵਿਵੇਕ ਸ਼ਰਮਾ, ਦੀਪਕ ਸ਼ਰਮਾ, ਸਾਹਿਲ ਸ਼ਰਮਾ, ਹਰੀਸ਼ ਕੁਮਾਰ, ਗੁਰਬਿੰਦਰ ਸਿੰਘ, ਪ੍ਰਵੀਨ ਸ਼ਰਮਾ, ਸੀਤਾ ਜੈਨ, ਗੌਰਵ ਵਿਨਾਇਕ, ਦਾਨਿਸ਼ ਧਾਮੀ, ਸੁਖਦੇਵ ਰਾਜ, ਬਿੱਟੂ ਮਹਾਜਨ, ਦਾਰਾ ਮਲਹੋਤਰਾ, ਆਸ਼ੂ, ਰਿੰਕੂ ਮਲਹੋਤਰਾ, ਰਣਜੀਤ ਕੁਮਾਰ, ਪ੍ਰਿੰਸ ਸ਼ਰਮਾ, ਰਘੂ ਸ਼ਰਮਾ, ਕਾਲੂ ਮਲਹੋਤਰਾ ਅਤੇ ਹੋਰਾਂ ਨੇ ਜਿੱਥੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ ।
ਪਿਛਲੀ ਖ਼ਬਰ ਫੇਰੂਮਾਨ ਕਾਲਜ ਵਿਚ ਇੰਟਰਨੈਸ਼ਨਲ ਯੂਥ-ਡੇ ਮਨਾਇਆ ਗਿਆ ਅਗਲੀ ਖ਼ਬਰ ਸਠਿਆਲਾ ’ਚ ਗਰੀਬ ਪਰਿਵਾਰ ਦਾ ਮਕਾਨ ਡਿੱਗਣ ਕਾਰਨ ਬੱਚਾ ਗੰਭੀਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।