ਕੇਂਦਰ ਸਰਕਾਰ ਸ੍ਰੀ ਹਜ਼ੂਰ ਸਾਹਿਬ ਲਈ ਵੰਦੇ ਭਾਰਤ ਟ੍ਰੇਨ ਅਤੇ ਹਵਾਈ ਸੇਵਾ ਤੁਰੰਤ ਸ਼ੁਰੂ ਕਰੇ-ਛੀਨਾ
ਹਰਸਾ ਛੀਨਾ, 13 ਅਗਸਤ (ਕੜਿਆਲ)- ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਅਤੇ ਚੇਅਰਮੈਨ ਪੰਜਾਬ ਸਟੇਟ ਹੈਲਥ ਸਿਸਟਮਜ਼ ਕਾਰਪੋਰੇਸ਼ਨ ਗੁਰਸ਼ਰਨ ਸਿੰਘ ਛੀਨਾ ਨੇ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਿੱਖ ਯਾਤਰੀਆਂ ਨੂੰ ਹਵਾਈ ਸੇਵਾ ਮੁਹੱਈਆ ਕਰਨ ਲਈ ਕੇਂਦਰ ਸਰਕਾਰ ਤੁਰੰਤ ਸ੍ਰੀ ਹਜ਼ੂਰ ਸਾਹਿਬ ਨੰਦੇੜ (ਮਹਾਂਰਾਸ਼ਟਰ) ਅਤੇ ਅੰਮ੍ਰਿਤਸਰ ਦਰਮਿਆਨ ਹਵਾਈ ਸੇਵਾ ਸ਼ੁਰੂ ਕਰੇ । ਸ.
ਹਰਸਾ ਛੀਨਾ, 13 ਅਗਸਤ (ਕੜਿਆਲ)- ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਅਤੇ ਚੇਅਰਮੈਨ ਪੰਜਾਬ ਸਟੇਟ ਹੈਲਥ ਸਿਸਟਮਜ਼ ਕਾਰਪੋਰੇਸ਼ਨ ਗੁਰਸ਼ਰਨ ਸਿੰਘ ਛੀਨਾ ਨੇ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਿੱਖ ਯਾਤਰੀਆਂ ਨੂੰ ਹਵਾਈ ਸੇਵਾ ਮੁਹੱਈਆ ਕਰਨ ਲਈ ਕੇਂਦਰ ਸਰਕਾਰ ਤੁਰੰਤ ਸ੍ਰੀ ਹਜ਼ੂਰ ਸਾਹਿਬ ਨੰਦੇੜ (ਮਹਾਂਰਾਸ਼ਟਰ) ਅਤੇ ਅੰਮ੍ਰਿਤਸਰ ਦਰਮਿਆਨ ਹਵਾਈ ਸੇਵਾ ਸ਼ੁਰੂ ਕਰੇ । ਸ. ਛੀਨਾ ਨੰਬਰਦਾਰ ਯਾਦਵਿੰਦਰ ਸਿੰਘ ਛੀਨਾ ਦੇ ਗ੍ਰਹਿ ਵਿਖੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰ ਰਹੇ ਸਨ । ਸ. ਛੀਨਾ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 50 ਸਾਲ ਤੋਂ ਵੱਧ ਉਮਰ ਦੇ ਸੂਬਾ ਵਾਸੀਆਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਕਰਵਾਏ ਜਾ ਰਹੇ ਦਰਸ਼ਨਾਂ ਰਾਹੀਂ ਹਜਾਰਾਂ ਲੋਕ ਧਾਰਮਿਕ ਯਾਤਰਾ ਕਰ ਚੁੱਕੇ ਹਨ । ਇਸੇ ਤਰ੍ਹਾਂ ਸੂਬਾ ਸਰਕਾਰ ਵਲੋਂ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਪੈਂਦੇ ਇਤਿਹਾਸਿਕ ਸਥਾਨ, ਜਿਨ੍ਹਾਂ ਹਰਿਦੁਆਰ, ਰਿਸ਼ੀਕੇਸ਼ ਅਤੇ ਹੋਰਨਾਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਸ. ਛੀਨਾ ਨੇ ਅੱਗੇ ਕਿਹਾ ਕਿ ਸਿੱਖ ਧਰਮ ਦੇ ਅਹਿਮ ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਦਰਸ਼ਨਾਂ ਲਈ ਪੰਜਾਬ ਤੋਂ ਲੱਖਾਂ ਸ਼ਰਧਾਲੂ ਹਰ ਸਾਲ ਜਾਂਦੇ ਹਨ ਜੋ ਅੰਮ੍ਰਿਤਸਰ-ਸ਼੍ਰੀ ਹਜੂਰ ਸਾਹਿਬ ਦਰਮਿਆਨ ਚੱਲਦੀ ਸੱਚਖੰਡ ਐਕਸਪ੍ਰੈਸ ਰੇਲਗੱਡੀ ਰਾਹੀਂ ਯਾਤਰਾ ਕਰਦੇ ਹਨ ਜੋ ਕਿ ਕਰੀਬ 34 ਤੋਂ 36 ਘੰਟਿਆਂ ਦਾ ਸਫਰ ਹੁੰਦਾ ਹੈ ਅਤੇ ਬਹੁਤ ਸਾਰੇ ਅਜਿਹੇ ਸ਼ਰਧਾਲੂ ਹੁੰਦੇ ਹਨ ਜੋ ਕਿ ਸਮੇਂ ਦੀ ਘਾਟ ਕਾਰਨ ਸ੍ਰੀ ਹਜੂਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ । ਸੋ ਕੇਂਦਰ ਸਰਕਾਰ ਸਿੱਖ ਸ਼ਰਧਾਲੂਆਂ ਦੀ ਮੁਸ਼ਕਿਲ ਨੂੰ ਦੇਖਦੇ ਹੋਏ ਕੋਰੋਨਾ ਕਾਲ ਦੌਰਾਨ ਬੰਦ ਕੀਤੀ ਅੰਮ੍ਰਿਤਸਰ-ਨੰਦੇੜ ਹਵਾਈ ਸੇਵਾ ਤੁਰੰਤ ਬਹਾਲ ਕੀਤੀ ਜਾਵੇ ਅਤੇ ਨਾਲ ਹੀ ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਨੰਦੇੜ ਲਈ ਤੇ ਜ ਰਫਤਾਰ ਵੰਦੇ ਭਾਰਤ ਰੇਲਗੱਡੀ ਸ਼ੁਰੂ ਕੀਤੀ ਜਾਵੇ। ਇਸ ਸਮੇਂ ਉਨ੍ਹਾਂ ਨਾਲ ਸਰਪੰਚ ਅੰਗਰੇਜ ਸਿੰਘ, ਹਰਦੇਵ ਸਿੰਘ ਛੀਨਾ, ਸਾ. ਸਰਪੰਚ ਕੰਵਲਸਮਸ਼ੇਰ ਸਿੰਘ ਸੰਧੂ, ਹਰਜੀਤ ਸਿੰਘ ਵਰਨਾਲੀ ਮੈਂਬਰ ਬਲਾਕ ਸੰਮਤੀ, ਰਣਜੀਤ ਸਿੰਘ ਰਾਣਾ ਜਸਤਰਵਾਲ, ਗੁਰਬਖਸੀਸ਼ ਸਿੰਘ ਮੀਡੀਆ ਇੰਚਾਰਜ ਹਾਜਰ ਸਨ।