14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਿੰਡ ਲੱਖੂਵਾਲ ਵਿਖੇ ਖੇਤੀਬਾੜੀ ਵਿਭਾਗ ਬਾਬਾ ਬਕਾਲਾ ਸਾਹਿਬ ਨੇ ਕਿਸਾਨਾਂ ਨੂੰ ਦਿੱਤੀ ਅਹਿਮ ਜਾਣਕਾਰੀ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)–ਇੱਥੇ ਕਿਸਾਨ ਫਾਰਮ ਸਕੂਲ ਪਿੰਡ ਲੱਖੂਵਾਲ (ਬਾਬਾ ਬਕਾਲਾ ਸਾਹਿਬ) ਵਿਖੇ ਮੁੱਖ ਖੇਤੀਬਾੜੀ ਅਫਸਰ ਡਾ: ਅਮਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਰਸ਼ਪਾਲ ਸਿੰਘ ਬੰਡਾਲਾ ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ ਝੋਨਾ/ ਬਾਸਮਤੀ ਦੀ ਫਸਲ ਉੱਪਰ ਆਈ.

ਅਜੀਤ ਡੈਸਕ 14-08-2026
ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)–ਇੱਥੇ ਕਿਸਾਨ ਫਾਰਮ ਸਕੂਲ ਪਿੰਡ ਲੱਖੂਵਾਲ (ਬਾਬਾ ਬਕਾਲਾ ਸਾਹਿਬ) ਵਿਖੇ ਮੁੱਖ ਖੇਤੀਬਾੜੀ ਅਫਸਰ ਡਾ: ਅਮਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਰਸ਼ਪਾਲ ਸਿੰਘ ਬੰਡਾਲਾ ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ ਝੋਨਾ/ ਬਾਸਮਤੀ ਦੀ ਫਸਲ ਉੱਪਰ ਆਈ.ਐੱਨ.ਐੱਮ./ਆਈ.ਪੀ.ਐੱਮ. ਸਬੰਧੀ ਇਕ ਕੈਂਪ ਲਗਾਇਆ ਗਿਆ । ਇਸ ਮੌਕੇ ਏ.ਡੀ.ਓ. ਹਰਮੀਤ ਸਿੰਘ ਵਲੋਂ ਹਾਜ਼ਰ ਹੋਏ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਫਾਰਮ ਆਈ.ਡੀ. ਬਣਾਉਣ ਬਾਰੇ ਜਾਣਕਾਰੀ ਅਤੇ ਬਾਸਮਤੀ/ਝੋਨੇ ‘ਤੇ ਹੋਣ ਵਾਲੇ ਕੀੜੇ ਮਕੌੜਿਆਂ ਦੇ ਹਮਲੇ ਦੀ ਸਰਵਪੱਖੀ ਰੋਕਥਾਮ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ । ਇਸ ਮੌਕੇ ਸੁਦੀਪ ਸਿੰਘ ਬੀ.ਟੀ.ਐੱਮ. ਆਤਮਾ ਵਲੋਂ ਹਾਜ਼ਰ ਕਿਸਾਨਾਂ ਨੂੰ ਆਤਮਾ ਸਕੀਮ ਅਧੀਨ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਜੋ ਵੀ ਕਿਸਾਨ ਕਿਸੇ ਵੀ ਅਲਾਈਡ ਮਹਿਕਮੇ ਵਿਚ ਟ੍ਰੇਨਿੰਗ ਲੈਣਾ ਚਾਹੁੰਦਾ ਹੈ ਉਹ ਲਿਖਤੀ ਰੂਪ ਵਿਚ ਖੇਤੀਬਾੜੀ ਦਫਤਰ ਬਾਬਾ ਬਕਾਲਾ ਨਾਲ ਸੰਪਰਕ ਕਰ ਸਕਦਾ ਹੈ । ਇਸ ਕੈਂਪ ਵਿਚ ਉਚੇਚੇ ਤੌਰ ‘ਤੇ ਪਹੁੰਚੇ ਬਲਾਕ ਖੇਤੀਬਾੜੀ ਅਫਸਰ ਡਾ. ਰਛਪਾਲ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਫਸਲਾਂ ਵਿਚ ਵਰਤੀਆਂ ਜਾਣ ਵਾਲੀਆਂ ਬੇਲੋੜੀਆਂ ਖਾਦ, ਦਵਾਈਆਂ ਦੀ ਸੰਤੁਲਿਤ ਵਰਤੋਂ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ ਮਿੱਟੀ ਪਰਖ ਕਰਾਉਣ ਉਪਰੰਤ ਹੀ ਖਾਦਾਂ ਦੀ ਵਰਤੋਂ ਕਰਨ ਤਾਂ ਜੋ ਆਉਣ ਵਾਲੇ ਸਮੇਂ ਵਿਚ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾ ਸਕੇ ਤੇ ਨਾਲ ਹੀ ਕਿਸਾਨਾਂ ਨੂੰ ਹਰੀ ਖਾਦ ਬੀਜਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਮੱਲੜ ਮਾਦਾ ਵਧਾਇਆ ਜਾ ਸਕੇ । ਇਸ ਮੌਕੇ ਸਰਪੰਚ ਵੱਸਣ ਸਿੰਘ, ਸੈਕਟਰੀ ਗੁਰਦਿਆਲ ਸਿੰਘ, ਅਗਾਂਹਵਧੂ ਕਿਸਾਨ ਹਰਵਿੰਦਰ ਸਿੰਘ, ਗੁਰਜੀਤ ਸਿੰਘ, ਪ੍ਰਭਪਾਲ ਸਿੰਘ, ਗੁਰਪਾਲ ਸਿੰਘ ਅਤੇ ਖੇਤੀਬਾੜੀ ਮਹਿਕਮੇ ਤੋਂ ਏ.ਟੀ.ਐਮ. ਤਨਵੀਰ ਸਿੰਘ, ਕੁਲਵੰਤ ਸਿੰਘ, ਮਨਬੀਰ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਬਾਉ ਰਾਮ ਸ਼ਰਨ ਪ੍ਰਾਸ਼ਰ ਵਲੋਂ ਸੁਖਬੀਰ ’ਤੇ ਹਮਲੇ ਦੀ ਸਖ਼ਤ ਨਿੰਦਾ ਅਗਲੀ ਖ਼ਬਰ ਗੁਰਦੁਆਰਾ ਬਾਬਾ ਹੰਦਾਲ ਦੇ ਸਰੋਵਰ ਦੀ ਈ. ਟੀ. ਓ. ਨੇ ਕੀਤੀ ਕਾਰ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।