15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਅਜੀਤ, ਜਲੰਧਰ ਕਮਲ ਜੋਤੀ ਪਬਲਿਕ ਸਕੂਲ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ

ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕਮਲ ਜੋਤੀ ਪਬਲਿਕ ਸਕੂਲ, ਨਿਊ ਆਜ਼ਾਦ ਨਗਰ ਵਿਖੇ ਅੱਜ 80ਵਾਂ ਆਜ਼ਾਦੀ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ ਵਲੋਂ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਰੰਗ-ਬਿਰੰਗੇ ਤਿਰੰਗੇ ਰੰਗ ਦੇ ਕੱਪੜੇ ਪਾ ਕੇ ਪ੍ਰਤੀਯੋਗਤਾ ਵਿਚ ਹਿੱਸਾ ਲਿਆ। ਬੱਚੇ ਭਗਤ ਸਿੰਘ, ਸੁਭਾਸ਼ ਚੰਦਰ ਬੋਸ, ਮਹਾਤਮਾ ਗਾਂਧੀ ਅਤੇ ਜਵਾਹਰ ਲਾਲ ਨਹਿਰੂ ਆਦਿ ਦੇਸ਼ ਭਗਤ ਬਣ ਕੇ ਆਏ।

ਸਨਿਚਰਵਾਰ, 1 ਅਗਸਤ, 2026 15-08-2026
ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕਮਲ ਜੋਤੀ ਪਬਲਿਕ ਸਕੂਲ, ਨਿਊ ਆਜ਼ਾਦ ਨਗਰ ਵਿਖੇ ਅੱਜ 80ਵਾਂ ਆਜ਼ਾਦੀ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ ਵਲੋਂ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਰੰਗ-ਬਿਰੰਗੇ ਤਿਰੰਗੇ ਰੰਗ ਦੇ ਕੱਪੜੇ ਪਾ ਕੇ ਪ੍ਰਤੀਯੋਗਤਾ ਵਿਚ ਹਿੱਸਾ ਲਿਆ। ਬੱਚੇ ਭਗਤ ਸਿੰਘ, ਸੁਭਾਸ਼ ਚੰਦਰ ਬੋਸ, ਮਹਾਤਮਾ ਗਾਂਧੀ ਅਤੇ ਜਵਾਹਰ ਲਾਲ ਨਹਿਰੂ ਆਦਿ ਦੇਸ਼ ਭਗਤ ਬਣ ਕੇ ਆਏ। ਬੱਚਿਆਂ ਨੇ ਆਪਣੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦੇ ਹੋਏ ਕਵਿਤਾਵਾਂ ਗਾ ਕੇ ਅਤੇ ਭਾਸ਼ਣ ਰਾਹੀਂ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਅਤੇ ਕੁਝ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਸੁਣਾ ਕੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿਚ ਬੰਨ ਦਿੱਤਾ। ਇਸ ਮੌਕੇ ਤੇ ਵੱਖ-ਵੱਖ ਕਲਾਸ ਦੇ ਵਿਦਿਆਰਥੀਆਂ ਵਲੋਂ ‘’ਜੈ ਹੋ’’ ਗੀਤ ਅਤੇ ਮੈਸ਼ਅੱਪ ਗੀਤ ਤੇ ਡਾਂਸ ਪੇਸ਼ ਕੀਤਾ ਗਿਆ। ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ 15 ਅਗਸਤ ਬਾਰੇ ਜਾਣੂ ਕਰਵਾਇਆ ਗਿਆ। ਉਪਰੰਤ ਪ੍ਰਿੰਸੀਪਲ ਕੁਲਦੀਪ ਕੌਰ ਨੇ ਬੱਚਿਆਂ ਨੂੰ ਦੇਸ਼ ਪ੍ਰਤੀ ਪਿਆਰ ਅਤੇ ਦੇਸ਼ ਲਈ ਹਰ ਮੁਸੀਬਤ ਵਿਚ ਸਾਹਮਣਾ ਕਰਨ ਦੀ ਪ੍ਰੇਰਣਾ ਦਿੱਤੀ। ਇਸ ਦੌਰਾਨ ਅਵਤਾਰ ਸਿੰਘ, ਐੱਮ.ਡੀ. ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਸਾਲ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਹਰੇਕ ਬੱਚੇ ਨੂੰ ਆਪਣੇ ਘਰ ਤਿਰੰਗਾ ਝੰਡਾ ਲਹਿਰਾਉਣ ਲਈ ਕਿਹਾ ਅਤੇ ਨਾਲ ਹੀ ਬੱਚਿਆਂ ਨੂੰ ਆਪਣੇ ਸੋਸ਼ਲ ਨੈਟਵਰਕਿੰਗ ਪ੍ਰੋਫਾਈਲਜ਼ ‘ਤੇ ਤਿਰੰਗਾ ਝੰਡਾ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵਾਇਸ ਪ੍ਰਿੰਸੀਪਲ ਹਰਵੀਨ ਕੌਰ ਨੇ ਵੀ ਲੋਕਤੰਤਰ ਦੇ ਭਾਰਤ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਵਲੋਂ ਪੇਸ਼ ਕੀਤੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਤ੍ਰੈ ਸ਼ਤਾਬਦੀ ਖ਼ਾਲਸਾ ਕਾਲਜ ਵਿਖੇ ‘ਮੇਲਾ ਧੀਆਂ ਦਾ’ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।