15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਵਿਧਾਇਕ ਧਾਲੀਵਾਲ ਨੇ ਗੁਰੂ ਕਾ ਬਾਗ ਸੜਕ ਦਾ ਨੀਂਹ ਪੱਥਰ ਰੱਖਿਆ

ਜਗਦੇਵ ਕਲਾਂ, 14 ਅਗਸਤ (ਸ਼ਰਨਜੀਤ ਸਿੰਘ ਗਿੱਲ)-ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਫਤਹਿਗੜ੍ਹ ਚੂੜੀਆਂ-ਕੁੱਕੜਾਂਵਾਲਾ ਰੋਡ ਤੋਂ ਘੁੱਕੇਵਾਲੀ ਵਾਇਆ ਗੁਰੂ ਕਾ ਬਾਗ ਨੂੰ ਜੋੜਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਨੀਂਹ ਪੱਥਰ ਰੱਖਣ ਉਪਰੰਤ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਸਿਰਫ਼ ਗੱਲਾਂ ਕਰਨ ਵਿਚ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਕੰਮ ਕਰਵਾਉਣ ਵਿਚ ਵਿਸ਼ਵਾਸ ਰੱਖਦੇ ਹਨ।

ਗੁਰੂ ਕਾ ਬਾਗ ਵਿਖੇ ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨਾਲ ਇਲਾਕੇ ਦੇ ਪੰਚ, ਸਰਪੰਚ ਅਤੇ ਹੋਰ ਸ਼ਖ਼ਸੀਅਤਾਂ। ਤਸਵੀਰ : ਸ਼ਰਨਜੀਤ ਸਿੰਘ ਗਿੱਲ 15-08-2026
ਜਗਦੇਵ ਕਲਾਂ, 14 ਅਗਸਤ (ਸ਼ਰਨਜੀਤ ਸਿੰਘ ਗਿੱਲ)-ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਫਤਹਿਗੜ੍ਹ ਚੂੜੀਆਂ-ਕੁੱਕੜਾਂਵਾਲਾ ਰੋਡ ਤੋਂ ਘੁੱਕੇਵਾਲੀ ਵਾਇਆ ਗੁਰੂ ਕਾ ਬਾਗ ਨੂੰ ਜੋੜਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਨੀਂਹ ਪੱਥਰ ਰੱਖਣ ਉਪਰੰਤ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਸਿਰਫ਼ ਗੱਲਾਂ ਕਰਨ ਵਿਚ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਕੰਮ ਕਰਵਾਉਣ ਵਿਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ (ਘੁੱਕੇਵਾਲੀ) ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲਾ ਸਥਾਨ ਹੈ, ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਤੇ ਸ਼ਰਧਾਲੂ ਨਤਮਸਤਕ ਹੋਣ ਲਈ ਰੋਜ਼ਾਨਾ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਦੇ ਨਾਲ-ਨਾਲ ਗੁਰੂ ਕਾ ਬਾਗ ਵਿਖੇ ਆਉਣ ਵਾਲੀ ਸੰਗਤ ਨੂੰ ਵੀ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਇਲਾਕਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਿਹੜੇ ਵੀ ਵਿਕਾਸ ਕਾਰਜ ਅਜੇ ਅਧੂਰੇ ਹਨ, ਉਨ੍ਹਾਂ ਨੂੰ ਵੀ ਤਰਜੀਹ ਦੇ ਆਧਾਰ ’ਤੇ ਮੁਕੰਮਲ ਕਰਵਾਇਆ ਜਾਵੇਗਾ। ਇਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ, ਪਤਵੰਤੇ ਤੇ ਮੋਹਤਬਰ ਵਿਅਕਤੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਬਚਪਨ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਉਤਸ਼ਾਹ ਤੇ ਖ਼ੁਸ਼ੀਆਂ ਨਾਲ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਅਜੀਤ, ਜਲੰਧਰ ਲੋਕ ਮਸਲੇ : ਪਿੰਡਾਂ-ਸ਼ਹਿਰਾਂ ’ਚ ਰੇਹੜੀਆਂ ’ਤੇ ਪਰੋਸਿਆ ਜਾ ਰਿਹਾ ਗੰਦਾ ਅਤੇ ਮਿਆਰਹੀਣ ਜੰਕ ਫੂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।