18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਹਲਕਾ ਜੰਡਿਆਲਾ ਗੁਰੂ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ- ਡੈਨੀ ਬੰਡਾਲਾ

ਜੰਡਿਆਲਾ ਗੁਰੂ, 17 ਅਗਸਤ (ਅੰਮ੍ਰਿਤ ਪਾਲ ਸਿੰਘ)- 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਪਿੰਡ ਵਡਾਲਾ ਜੌਹਲ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕੀਤੇ । ਡੈਨੀ ਬੰਡਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਅਤੇ ਹਲਕਾ ਜੰਡਿਆਲਾ ਗੁਰੂ ਵਿਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ।

ਅਜੀਤ ਡੈਸਕ 18-08-2026
ਜੰਡਿਆਲਾ ਗੁਰੂ, 17 ਅਗਸਤ (ਅੰਮ੍ਰਿਤ ਪਾਲ ਸਿੰਘ)- 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਪਿੰਡ ਵਡਾਲਾ ਜੌਹਲ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕੀਤੇ । ਡੈਨੀ ਬੰਡਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਅਤੇ ਹਲਕਾ ਜੰਡਿਆਲਾ ਗੁਰੂ ਵਿਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕੇ ਵਿਚ ਕਰੀਬ 50 ਕਤਲ ਹੋ ਚੁੱਕੇ ਹਨ, ਜਿਸ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਅਮਨ-ਕਾਨੂੰਨ ਕਾਇਮ ਰੱਖਣ ਵਿਚ ਨਾਕਾਮ ਰਹੇ ਹਨ । ਇਸ ਮੌਕੇ ਹਲਕਾ ਕੋਆਰਡੀਨੇਟਰ ਡਾ. ਲਖਵਿੰਦਰ ਸਿੰਘ ਬੰਡਾਲਾ, ਇੰਜ. ਬਲਜੀਤ ਸਿੰਘ ਜੰਮੂ, ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਜਾਣੀਆਂ, ਅਵਤਾਰ ਸਿੰਘ ਟੱਕਰ, ਰਾਜ ਸੰਧੂ ਰਾਏਪੁਰ ਕਲਾਂ, ਸਾਬਕਾ ਸਰਪੰਚ ਦਿਲਬਾਗ ਸਿੰਘ ਜੌਹਲ, ਸਵਿੰਦਰ ਸਿੰਘ ਸੇਠ, ਸ਼ੁਭਕਰਨ ਦਿਆਲ ਸਿੰਘ, ਸਰਬਜੀਤ ਸਿੰਘ, ਜਸਮੇਰ ਸਿੰਘ ਖਲੈਰਾ, ਸਾਬਕਾ ਚੇਅਰਮੈਨ ਹਰਜੀਤ ਸਿੰਘ ਬੰਡਾਲਾ, ਜਤਿੰਦਰ ਸਿੰਘ ਨਾਟੀ, ਸਰਪੰਚ ਬਿਕਰਮਜੀਤ ਸਿੰਘ ਬਿੱਕਾ, ਵਰਿੰਦਰਜੀਤ ਸਿੰਘ ਢੋਟ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਧੂਲਕਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਅਹਿਮ ਮੀਟਿੰਗ ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫਰੰਸ... ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਮਹਿਲਾਂਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।