18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪਿੰਡ ਧੂਲਕਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਅਹਿਮ ਮੀਟਿੰਗ ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫਰੰਸ ਸੰਬੰਧੀ ਲੋਕਾਂ ਨੂੰ ਪ੍ਰੇਰਿਆ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਸਾਚਾ ਗੁਰੂ ਲਾਧੋ ਰੇ ਦਿਵਸ ਮੌਕੇ ਆ ਰਹੇ ਸਾਲਾਨਾ ਰੱਖੜ ਪੁੰਨਿਆ ਜੋੜ ਮੇਲਾ ਉਪਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਵਲੋਂ ਵਿਸ਼ਾਲ ਕਾਨਫਰੰਸ ਨੂੰ ਲੈ ਕੇ ਪਾਰਟੀ ਵਲੋਂ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ । ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ’ਚ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ।

ਅਜੀਤ ਡੈਸਕ 18-08-2026
ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਸਾਚਾ ਗੁਰੂ ਲਾਧੋ ਰੇ ਦਿਵਸ ਮੌਕੇ ਆ ਰਹੇ ਸਾਲਾਨਾ ਰੱਖੜ ਪੁੰਨਿਆ ਜੋੜ ਮੇਲਾ ਉਪਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਵਲੋਂ ਵਿਸ਼ਾਲ ਕਾਨਫਰੰਸ ਨੂੰ ਲੈ ਕੇ ਪਾਰਟੀ ਵਲੋਂ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ । ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ’ਚ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਪਿੰਡ ਧੂਲਕਾ ਵਿਖੇ ਯੂਥ ਪ੍ਰਧਾਨ ਜੁਗਰਾਜ ਸਿੰਘ ਧੂਲਕਾ ਦੀ ਅਗਵਾਈ ਹੇਠ ਸਾਧ ਸੰਗਤ ਦੇ ਸਹਿਯੋਗ ਨਾਲ ਹੋਈ ਮੀਟਿੰਗ ਨੂੰ ਸਬੋਧਨ ਕਰਦਿਆਂ ਸਰਬਜੀਤ ਸਿੰਘ ਖਾਨਪੁਰ ਨੇ ਦਾਅਵਾ ਕੀਤਾ ਕਿ ਐਤਕੀਂ ਹੋਣ ਜਾ ਰਹੀ ਕਾਨਫਰੰਸ, ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ । ਇਸ ਮੌਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਸੰਧੂ ਜੱਲੂਪੁਰ ਖੈੜਾ, ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਦਫ਼ਤਰ ਸਕੱਤਰ ਪੰਜਾਬ ਪ੍ਰਗਟ ਸਿੰਘ ਮੀਆਂਵਿੰਡ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ ਨੇ ਦੱਸਿਆ ਕਿ ਦੱਸਿਆ ਕਿ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਪਿੰਡ ਪਿੰਡ ਪੱਧਰ ’ਤੇ ਮੀਟਿੰਗਾਂ ਕਰਕੇ ਲੋਕਾਂ ਨੂੰ ਕਾਨਫਰੰਸ ਵਿਚ ਹੁੰਮ ਹੁੰਮਾ ਕੇ ਪੁੱਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਕਲ ਪ੍ਰਧਾਨ ਪਵਨਦੀਪ ਸਿੰਘ ਏਕਲਗੱਡਾ, ਗੁਰਪ੍ਰਤਾਪ ਸਿੰਘ ਖਾਲਸਾ, ਭਗਵਾਨ ਸਿੰਘ, ਗੁਰਜੀਤ ਸਿੰਘ ਧੂਲਕਾ, ਬਲਦੇਵ ਸਿੰਘ ਬਿੱਲਾ, ਸੁਖਦੇਵ ਸਿੰਘ, ਜੁਗਰਾਜ ਸਿੰਘ, ਹਰਮਨ ਭੁੱਲਰ, ਬਲਵੰਤ ਸਿੰਘ ਵਜ਼ੀਰ ਭੁੱਲਰ, ਬਲਦੇਵ ਸਿੰਘ ਖਾਨਪੁਰ, ਕੈਪਟਨ ਗੁਰਮੁੱਖ ਸਿੰਘ ਸੁਧਾਰ, ਤਜਿੰਦਰ ਸਿੰਘ ਸਿੰਘਪੁਰਾ, ਸੁੱਖਜੀਤ ਸਿੰਘ ਗਿੱਲ ਖਾਨਪੁਰ ਵਲੋਂ ਹਾਜ਼ਰੀ ਭਰੀ ਗਈ ।
ਪਿਛਲੀ ਖ਼ਬਰ . ਜਲਾਲ ਉਸਮਾ ਨੇ ਅਕਾਲੀ ਦਲ ਦੀ ਵਿਸ਼ਾਲ ਕਾਨਫ਼ਰੰਸ ਲਈ ਵਰਕਰਾਂ ਨੂੰ ਕੀਤਾ ਪ੍ਰੇਰਿਤ ਅਗਲੀ ਖ਼ਬਰ ਹਲਕਾ ਜੰਡਿਆਲਾ ਗੁਰੂ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ- ਡੈਨੀ ਬੰਡਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।