18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਠਿਆਲਾ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

ਸਠਿਆਲਾ, 17 ਅਗਸਤ ( ਜਗੀਰ ਸਿੰਘ ਸਫਰੀ)- ਗੁਰੂ ਤੇਗ ਬਹਾਦਰ ਨਗਰ ਸਠਿਆਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨਾਲ ਭਰੀ ਬੱਸ ‘ਆਪ’ ਆਗੂ ਡਾ. ਗੁਰਵਿੰਦਰ ਸਿੰਘ ਲਾਡੀ ਦੀ ਅਗਵਾਈ ’ਚ ਰਵਾਨਾ ਕੀਤੀ ਗਈ ।

ਅਜੀਤ ਡੈਸਕ 18-08-2026
ਸਠਿਆਲਾ, 17 ਅਗਸਤ ( ਜਗੀਰ ਸਿੰਘ ਸਫਰੀ)- ਗੁਰੂ ਤੇਗ ਬਹਾਦਰ ਨਗਰ ਸਠਿਆਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨਾਲ ਭਰੀ ਬੱਸ ‘ਆਪ’ ਆਗੂ ਡਾ. ਗੁਰਵਿੰਦਰ ਸਿੰਘ ਲਾਡੀ ਦੀ ਅਗਵਾਈ ’ਚ ਰਵਾਨਾ ਕੀਤੀ ਗਈ । ਇਸ ਮੌਕੇ ਮੁੱਖ ਮਹਿਮਾਨ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਛੱਜਲਵੱਢੀ ਵਲੋਂ ਹਰੀ ਝੰਡੀ ਦਿਖਾ ਕੇ ਬੱਸ ਨੂੰ ਰਵਾਨਾ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਛੱਜਲਵੱਢੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ । ਇਸ ਮੌਕੇ ਫੀਲਡ ਅਫਸਰ ਜਗਰੂਪ ਕੌਰ, ਹਲਕਾ ਕੋਆਰਡੀਨੇਟਰ ਗਗਨਦੀਪ ਕੌਰ ,ਸੁਪਰਵਾਈਜ਼ਰ ਜਸ਼ਨਦੀਪ , ਸਰਬਜੀਤ ਸਿੰਘ ,ਰੇਸ਼ਮ ਸਿੰਘ, ਸਰਪੰਚ ਦਲਬੀਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਕੀਤੇ ਇਸ ਉਪਰਾਲੇ ਲਈ ਧੰਨਵਾਦ ਕੀਤਾ। ਬੱਸ ਰਵਾਨਾ ਹੋਣ ਸਮੇਂ ਸੰਗਤ ਵਲੋਂ ਜੈਕਾਰਿਆਂ ਨਾਲ ਮਾਹੌਲ ਗੂੰਜ ਉੱਠਿਆ।
ਪਿਛਲੀ ਖ਼ਬਰ ਲੋਕ ਸਭਾ ਹਲਕਾ ਅੰਮ੍ਰਿਤਸਰ ਇੰਚਾਰਜ ਜਰਨੈਲ ਸਿੰਘ ਢੋਟ ਦਾ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵਲੋਂ ਸਨਮਾਨ ਅਗਲੀ ਖ਼ਬਰ ਸੱਤਿਆ ਐਲੀਮੈਂਟਰੀ ਸਕੂਲ ਨਾਸਰ ਵਿਖੇ ਭਾਰਤੀ ਫੌਜ ਦੇ ਜਵਾਨਾਂ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।