19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੰਜਾਬ ਸਰਕਾਰ ਨੇ ਚਾਰ ਸਾਲਾਂ ’ਚ ਸਿਵਾਏ ਜੁਮਲਿਆਂ ਤੋਂ ਕੁਝ ਨਹੀਂ ਮਿਲਿਆ-ਸੱਚਰ

ਮਜੀਠਾ, 18 ਅਗਸਤ (ਜਗਤਾਰ ਸਿੰਘ ਸਹਿਮੀ)- ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪੰਜਾਬ ਦੇ ਲੋਕ ਬੜੀ ਬਾਰੀਕੀ ਨਾਲ ਦੇਖ ਰਹੇ ਹਨ ਤੇ ਹੁਣ ਸਰਕਾਰ ਦੇ ਝੂਠੇ ਦਾਅਵਿਆਂ, ਇਸ਼ਤਿਹਾਰਾਂ ਅਤੇ ਵੱਡੇ-ਵੱਡੇ ਭਾਸ਼ਣਾਂ ਨਾਲ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ । ਹਰਮਨਜੀਤ ਸਿੰਘ ਗਿੱਲ ਮਜੀਠਾ ਦੇ ਗ੍ਰਹਿ ਵਿਖੇ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੱਚਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਸੱਤਾ ਸੰਭਾਲਣ ਤੋਂ ਬਾਅਦ ਇਨ੍ਹਾਂ ਵਾਅਦਿਆਂ ਦੀ ਅਸਲੀਅਤ ਲੋਕਾਂ ਦੇ ਸਾਹਮਣੇ ਆ ਗਈ ਹੈ।

ਅਜੀਤ ਡੈਸਕ 19-08-2026
ਮਜੀਠਾ, 18 ਅਗਸਤ (ਜਗਤਾਰ ਸਿੰਘ ਸਹਿਮੀ)- ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪੰਜਾਬ ਦੇ ਲੋਕ ਬੜੀ ਬਾਰੀਕੀ ਨਾਲ ਦੇਖ ਰਹੇ ਹਨ ਤੇ ਹੁਣ ਸਰਕਾਰ ਦੇ ਝੂਠੇ ਦਾਅਵਿਆਂ, ਇਸ਼ਤਿਹਾਰਾਂ ਅਤੇ ਵੱਡੇ-ਵੱਡੇ ਭਾਸ਼ਣਾਂ ਨਾਲ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ । ਹਰਮਨਜੀਤ ਸਿੰਘ ਗਿੱਲ ਮਜੀਠਾ ਦੇ ਗ੍ਰਹਿ ਵਿਖੇ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੱਚਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਸੱਤਾ ਸੰਭਾਲਣ ਤੋਂ ਬਾਅਦ ਇਨ੍ਹਾਂ ਵਾਅਦਿਆਂ ਦੀ ਅਸਲੀਅਤ ਲੋਕਾਂ ਦੇ ਸਾਹਮਣੇ ਆ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿਵਾਏ ਜੁਮਲਿਆਂ, ਇਸ਼ਤਿਹਾਰਬਾਜ਼ੀ ਅਤੇ ਵਾਅਦਿਆਂ ਦੇ ਪੰਜਾਬ ਦੇ ਲੋਕਾਂ ਨੂੰ ਕੁਝ ਵੀ ਠੋਸ ਨਹੀਂ ਮਿਲਿਆ। ਸੱਚਰ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਆਪਣੇ ਵੋਟ ਦੀ ਤਾਕਤ ਨਾਲ ਸਰਕਾਰ ਦੇ ਕੰਮਾਂ ਦਾ ਹਿਸਾਬ ਕਰਨਗੇ। ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਪਿੰਡ-ਪਿੰਡ ਅਤੇ ਘਰ-ਘਰ ਜਾਵੇਗੀ ਅਤੇ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ਵਿਕਾਸ ਦੀ ਰਾਹ ’ਤੇ ਲਿਆਉਣ ਲਈ ਲੋਕਾਂ ਦਾ ਸਾਥ ਮੰਗੇਗੀ। ਇਸ ਮੌਕੇ ਨਵਦੀਪ ਸਿੰਘ ਸੋਨਾ ਸਾਬਕਾ ਕੌਂਸਲਰ ਮਜੀਠਾ, ਸੁਖਵਿੰਦਰ ਸਿੰਘ ਆਕੜ ਮਜੀਠਾ, ਨਵਤੇਜ ਪਾਲ ਸਿੰਘ ਬਲਾਕ ਕਾਂਗਰਸ ਪ੍ਰਧਾਨ, ਸੁਲੱਖਣ ਸਿੰਘ, ਡਾ. ਸੁਖਵਿੰਦਰ ਸਿੰਘ ਅਤੇ ਮੋਹਨ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕੇਵਲ ਕਾਗਜ਼ਾਂ ’ਚ ਬਣਿਆ ਬਲਾਕ ਤਰਸਿੱਕਾ ਲੋਕਾਂ ਦੇ ਵਿਰੋਧ ਨੂੰ ਟਾਲਣ ਲਈ ਇਕ ਧੋਖੇ ਤੋਂ ਵੱਧ ਕੁਝ ਨਹੀਂ-ਡੈਨੀ ਅਗਲੀ ਖ਼ਬਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਤੋਂ ਦੁਖੀ ਕਿਸਾਨਾਂ ਨੇ ਸੰਘਰਸ਼ ਤੇਜ਼ ਕਰਨ ਦਾ ਕੀਤਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।