21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਗੂ ਕੋਟਲਾ ਦੀ ਜਤਿੰਦਰ ਸਿੰਘ ਮਹਿਤਾ ਚੌਕ ਦੇ ਗ੍ਰਹਿ ਵਿਖੇ ਹੋਈ ਪਲੇਠੀ ਮੀਟਿੰਗ

ਚੌਕ ਮਹਿਤਾ, 20 ਅਗਸਤ (ਜਗਦੀਸ਼ ਸਿੰਘ ਬਮਰਾਹ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋਣ ਤੋਂ ਬਾਅਦ ਐੱਸ. ਜੀ.

ਅਜੀਤ ਡੈਸਕ 21-08-2026
ਚੌਕ ਮਹਿਤਾ, 20 ਅਗਸਤ (ਜਗਦੀਸ਼ ਸਿੰਘ ਬਮਰਾਹ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋਣ ਤੋਂ ਬਾਅਦ ਐੱਸ.ਜੀ.ਪੀ.ਸੀ. ਮੈਂਬਰ ਬਿਕਰਮਜੀਤ ਸਿੰਘ ਕੋਟਲਾ ਤੇ ਦੋ ਵਾਰ ਵਿਧਾਇਕ ਰਹਿ ਚੁੱਕੇ ਡਾ. ਦਲਬੀਰ ਸਿੰਘ ਵੇਰਕਾ ਵਲੋਂ ਅੱਜ ਮਹਿਤਾ ਚੌਂਕ ਵਿਖੇ ਪਾਰਟੀ ਨਾਲ ਜੁੜੀ ਆਪਣੀ ਪਲੇਠੀ ਮੀਟਿੰਗ ਕੀਤੀ ਗਈ। ਸਰਕਲ ਮਹਿਤਾ ਤੋਂ ਸੀਨੀਅਰ ਪਾਰਟੀ ਆਗੂ ਜਤਿੰਦਰ ਸਿੰਘ ਮਹਿਤਾ ਦੇ ਗ੍ਰਹਿ ਵਿਖੇ ਆਯੋਜਿਤ ਇਸ ਮੀਟਿੰਗ ਦੌਰਾਨ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਗਤੀਵਿਧੀਆਂ ਤੇ ਆਉਣ ਵਾਲੇ ਸਮੇਂ ਵਿਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਿਕਰਮਜੀਤ ਸਿੰਘ ਕੋਟਲਾ ਤੇ ਡਾ. ਦਲਬੀਰ ਸਿੰਘ ਵੇਰਕਾ ਨੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਜ਼ਮੀਨੀ ਪੱਧਰ ’ਤੇ ਪਾਰਟੀ ਦੀ ਪਹੁੰਚ ਵਧਾਉਣ, ਵਰਕਰਾਂ ਨੂੰ ਇਕਜੁੱਟ ਕਰਨ ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਪਾਰਟੀ ਵਿਚ ਨਵੇਂ ਆਗੂਆਂ ਦੀ ਸ਼ਮੂਲੀਅਤ ਤੋਂ ਬਾਅਦ ਮਹਿਤਾ ਚੌਂਕ ਵਿਖੇ ਹੋਈ ਇਹ ਪਹਿਲੀ ਮੀਟਿੰਗ ਸਥਾਨਕ ਪੱਧਰ ’ਤੇ ਪਾਰਟੀ ਦੀਆਂ ਆਉਣ ਵਾਲੀਆਂ ਸਰਗਰਮੀਆਂ ਲਈ ਅਹਿਮ ਮੰਨੀ ਜਾ ਰਹੀ ਹੈ। ਇਸ ਮੌਕੇ ਬਹਾਦਰ ਸਿੰਘ ਮੈਂਬਰ ਪੰਚਾਇਤ, ਮਨਜੀਤ ਸਿੰਘ ਮੰਨਾ, ਕੇਵਲ ਸਿੰਘ ਪ੍ਰਧਾਨ, ਅਮਰਜੀਤ ਸਿੰਘ, ਜਗਜੀਤ ਸਿੰਘ, ਬਲਵਿੰਦਰ ਸਿੰਘ,ਸੁਖਚੈਨ ਸਿੰਘ ਨਵਾਬਪੁਰ ਤੇ ਕੁਲਦੀਪ ਸਿੰਘ ਸਮੇਤ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੇਤਨਪੁਰਾ ਵਿਖੇ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਸੰਬੋਧਨ ਚੇਤਨਪੁਰਾ ਸੜਕ ਦਾ ਨਿਰਮਾਣ ਕੰਮ ਹੋਇਆ ਸ਼ੁਰੂ ਅਗਲੀ ਖ਼ਬਰ ਬਿਆਸ ਦਰਿਆ ’ਚ ਪਾਣੀ ਦੇ ਪੱਧਰ ’ਚ ਹੋਇਆ ਵਾਧਾ ਆਸ-ਪਾਸ ਦੇ ਲੋਕਾਂ ’ਚ ਬਣਿਆ ਸਹਿਮ ਦਾ ਮਾਹੌਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।