21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਨੇ ਪੰਜਾਬ ਬੋਰਡ ਟੂਰਨਾਮੈਂਟ ਫੁੱਟਬਾਲ ਜ਼ੋਨ ਮਜੀਠਾ ’ਚੋਂ ਦੂਸਰੀ ਪੁਜੀਸ਼ਨ ’ਤੇ ਕੀਤਾ ਕਬਜ਼ਾ

ਚਵਿੰਡਾ ਦੇਵੀ, 20 ਅਗਸਤ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀ ਵਿੱਦਿਅਕ ਖੇਤਰ ਦੇ ਨਾਲ -ਨਾਲ ਖੇਡਾਂ ਦੇ ਵਿਚ ਵੀ ਮੱਲਾਂ ਮਾਰ ਰਹੇ ਹਨ। ਪੰਜਾਬ ਬੋਰਡ ਟੂਰਨਾਮੈਂਟ ਫੁੱਟਬਾਲ ਜ਼ੋਨ ਮਜੀਠਾ ਵਿਚੋਂ ਸੇਂਟ ਸੋਵਰੇਨ ਕਾਨਵੈਂਟ ਸਕੂਲ ਦੀ ਫੁੱਟਬਾਲ ਟੀਮ ਨੇ ਕੋਚ ਸੁੱਖਚੈਨ ਸਿੰਘ ਦੀ ਅਗਵਾਈ ਹੇਠ ਖੇਡ ਕੇ ਦੂਸਰਾ ਸਥਾਨ ਹਾਸਿਲ ਕਰਕੇ ਸਕੂਲ ਦਾ ਅਤੇ ਆਪਣੇ ਮਾਤਾ -ਪਿਤਾ ਦਾ ਨਾਂ ਰੋਸ਼ਨ ਕੀਤਾ ਹੈ।

ਸੇਂਟ ਸੋਵਰੇਨ ਕਾਨਵੈਂਟ ਸਕੂਲ ਦੀ ਫੁੱਟਬਾਲ ਟੀਮ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਦੇ ਡਾਇਰੈਕਟਰ ਸ਼ਵੀ ਕਪੂਰ, ਪ੍ਰਿੰ: ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ ਸਿੰਘ,ਕੋਚ ਸੁਖਚੈਨ ਸਿੰਘ । ਤਸਵੀਰ : ਸਤਪਾਲ ਸਿੰਘ ਢੱਡ ੇ 21-08-2026
ਚਵਿੰਡਾ ਦੇਵੀ, 20 ਅਗਸਤ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀ ਵਿੱਦਿਅਕ ਖੇਤਰ ਦੇ ਨਾਲ -ਨਾਲ ਖੇਡਾਂ ਦੇ ਵਿਚ ਵੀ ਮੱਲਾਂ ਮਾਰ ਰਹੇ ਹਨ। ਪੰਜਾਬ ਬੋਰਡ ਟੂਰਨਾਮੈਂਟ ਫੁੱਟਬਾਲ ਜ਼ੋਨ ਮਜੀਠਾ ਵਿਚੋਂ ਸੇਂਟ ਸੋਵਰੇਨ ਕਾਨਵੈਂਟ ਸਕੂਲ ਦੀ ਫੁੱਟਬਾਲ ਟੀਮ ਨੇ ਕੋਚ ਸੁੱਖਚੈਨ ਸਿੰਘ ਦੀ ਅਗਵਾਈ ਹੇਠ ਖੇਡ ਕੇ ਦੂਸਰਾ ਸਥਾਨ ਹਾਸਿਲ ਕਰਕੇ ਸਕੂਲ ਦਾ ਅਤੇ ਆਪਣੇ ਮਾਤਾ -ਪਿਤਾ ਦਾ ਨਾਂ ਰੋਸ਼ਨ ਕੀਤਾ ਹੈ। ਫੁੱਟਬਾਲ ਟੀਮ ਲੜਕੇ ਅੰਡਰ- 17 ਦੇ ਖਿਡਾਰੀਆਂ ਨੇ ਖੇਡ ਕੇ ਦੂਸਰਾ ਸਥਾਨ ਹਾਸਿਲ ਕੀਤਾ, ਜਿਸ ਵਿਚੋਂ ਲਕਸ਼ਦੀਪ ਸਿੰਘ, ਅੰਸ਼ਦੀਪ ਸਿੰਘ, ਹਾਰਦਿਕ ਸਿੰਘ ਅਤੇ ਯੁਵਰਾਜ ਸਿੰਘ ਜ਼ਿਲ੍ਹਾ ਪੱਧਰ ਲਈ ਚੁਣੇ ਗਏ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰ: ਨਿਤਿਕਾ ਸੇਠੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਜਿੱਤ ਤੇ ਵਧਾਈ ਦਿੰਦਿਆਂ ਹੋਇਆਂ, ਉਨ੍ਹਾਂ ਨੂੰ ਖੇਡਾਂ ਦੀ ਮਹੱਤਤਾ, ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਦੇ ‘ਪੰਜਾਬ ਬੰਦ’ ਦਾ ਸਮਾਜ ਸੁਧਾਰ ਸੰਸਥਾ ਪੰਜਾਬ (ਭੋਮਾ) ਵਲੋਂ ਭਰਵਾਂ ਸਮਰਥਨ ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਦੇ ਸੂਬਾ ਪ੍ਰਧਾਨ ਮਾਹਲ ਵਲੋਂ ਅੱਜ ਦੇ ਬੰਦ ਦਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।