22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਬੀ.ਬੀ.ਏ. ਸਮੈਸਟਰ-ਚੌਥਾ ’ਚ ਸ਼ਹਿਜ਼ਾਦਾ ਨੰਦ ਕਾਲਜ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ

ਅੰਮ੍ਰਿਤਸਰ, 21 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟਰੇਸ਼ਨ ਵਿਭਾਗ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2026 ’ਚ ਕਰਵਾਈ ਗਈ ਬੀ. ਬੀ.

ਅਜੀਤ ਡੈਸਕ 22-08-2026
ਅੰਮ੍ਰਿਤਸਰ, 21 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟਰੇਸ਼ਨ ਵਿਭਾਗ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2026 ’ਚ ਕਰਵਾਈ ਗਈ ਬੀ.ਬੀ.ਏ ਸਮੈਸਟਰ- ਚੌਥਾ ਦੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕਾਦਮਿਕ ਖੇਤਰ ’ਚ ਕਾਲਜ ਦਾ ਨਾਮ ਰੌਸ਼ਨ ਕੀਤਾ। ਗੁਰਵਿੰਦਰ ਸਿੰਘ ਨੇ 8.27 ਐੱਸ. ਜੀ. ਪੀ. ਏ. ਹਾਸਿਲ ਕਰਕੇ ਪਹਿਲਾ ਸਥਾਨ, ਗੌਰਵ ਸਰੀਨ ਨੇ 8.09 ਐੱਸ. ਜੀ. ਪੀ. ਏ. ਨਾਲ ਦੂਜਾ ਸਥਾਨ ਅਤੇ ਸ਼ੁਭਮਨ ਕੌਰ ਨੇ 7.36 ਐੱਸ. ਜੀ. ਪੀ. ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਕਾਲਜ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਅਤੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਸੁਚੱਜੀ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਹਰ ਸੰਭਵ ਮੌਕਾ ਪ੍ਰਦਾਨ ਕੀਤਾ ਜਾਂਦਾ ਹੈ।
ਪਿਛਲੀ ਖ਼ਬਰ ਕਾਰੋਬਾਰ ਸਿਰਫ਼ ਮੁਨਾਫ਼ੇ ਲਈ ਨਹੀਂ, ਸਮਾਜ ਅਤੇ ਵਾਤਾਵਰਨ ਦੀ ਜ਼ਿੰਮੇਵਾਰੀ ਵੀ ਜ਼ਰੂਰੀ : ਰਾਜਬੀਰ ਸਿੰਘ -ਗੁਰੂ ਨਾਨਕ ਦੇਵ ਯੂ... ਅਗਲੀ ਖ਼ਬਰ ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ਜਿੱਤਿਆ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।