22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਰਿਸ਼ਤੇਦਾਰ ਦੇ ਘਰ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਰਕਾਰ ’ਤੇ ਚੁੱਕੇ ਸਵਾਲ

ਅਜਨਾਲਾ/ਰਮਦਾਸ/ਗੱਗੋਮਾਹਲ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਸਰਹੱਦੀ ਪਿੰਡ ਜੱਟਾ ਵਿਖੇ ਬੀਤੀ ਰਾਤ ਸਾਬਕਾ ਫ਼ੌਜੀ ਨਿਰਮਲ ਸਿੰਘ ਦੇ ਘਰ ’ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਸੁੱਟੇ ਗਏ ਦੋ ਹੈਂਡ ਗ੍ਰਨੇਡ ਦੇ ਮਾਮਲੇ ’ਚ, ਜਿਸ ’ਚ ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਹੋ ਗਏ ਸਨ, ਜਦਕਿ ਘਰ ਵਿਚ ਖੜੀ ਕਾਰ ਅਤੇ ਐਕਟਿਵਾ ਸਮੇਤ ਹੋਰ ਸਾਮਾਨ ਨੂੰ ਨੁਕਸਾਨ ਪਹੁੰਚਿਆ ਸੀ, ਦੀ ਘਟਨਾ ਦੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਉਨ੍ਹਾਂ ਦੇ ਰਿਸ਼ਤੇਦਾਰਾਂ ਵਿਚੋਂ ਹੈ ਅਤੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਸਰਕਾਰ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਹੱਦੀ ਇਲਾਕਿਆਂ ਵਿਚ ਗੈਂਗਸਟਰਵਾਦ ਅਤੇ ਫਿਰੌਤੀ ਦੇ ਮਾਮਲੇ ਵੱਧਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਹੈ।

ਅਜੀਤ ਡੈਸਕ 22-08-2026
ਅਜਨਾਲਾ/ਰਮਦਾਸ/ਗੱਗੋਮਾਹਲ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਸਰਹੱਦੀ ਪਿੰਡ ਜੱਟਾ ਵਿਖੇ ਬੀਤੀ ਰਾਤ ਸਾਬਕਾ ਫ਼ੌਜੀ ਨਿਰਮਲ ਸਿੰਘ ਦੇ ਘਰ ’ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਸੁੱਟੇ ਗਏ ਦੋ ਹੈਂਡ ਗ੍ਰਨੇਡ ਦੇ ਮਾਮਲੇ ’ਚ, ਜਿਸ ’ਚ ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਹੋ ਗਏ ਸਨ, ਜਦਕਿ ਘਰ ਵਿਚ ਖੜੀ ਕਾਰ ਅਤੇ ਐਕਟਿਵਾ ਸਮੇਤ ਹੋਰ ਸਾਮਾਨ ਨੂੰ ਨੁਕਸਾਨ ਪਹੁੰਚਿਆ ਸੀ, ਦੀ ਘਟਨਾ ਦੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਉਨ੍ਹਾਂ ਦੇ ਰਿਸ਼ਤੇਦਾਰਾਂ ਵਿਚੋਂ ਹੈ ਅਤੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਸਰਕਾਰ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਹੱਦੀ ਇਲਾਕਿਆਂ ਵਿਚ ਗੈਂਗਸਟਰਵਾਦ ਅਤੇ ਫਿਰੌਤੀ ਦੇ ਮਾਮਲੇ ਵੱਧਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਚਾਇਤੀ ਚੋਣਾਂ ਦੌਰਾਨ ਪਰਿਵਾਰ ਨੂੰ ਧਮਕੀਆਂ ਮਿਲਣ ਦੀ ਜਾਣਕਾਰੀ ਵੀ ਸਾਹਮਣੇ ਆਈ ਸੀ। ਔਜਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਇਸ ਗ੍ਰਨੇਡ ਹਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਸੁਰੱਖਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਮੌਕੇ ਸੁਖਜਿੰਦਰ ਸਿੰਘ ਸੁੱਖ ਔਜਲਾ, ਹਰਜਿੰਦਰ ਸਿੰਘ ਬਾਜਵਾ ਅਤੇ ਨਿਸ਼ਾਨ ਸਿੰਘ ਸੁਧਾਰ ਆਦਿ ਹਾਜ਼ਰ ਸਨ। ਜੱਟਾ ਵਿਖੇ ਗ੍ਰਨੇਡ ਹਮਲਾ ਸਰਕਾਰ ਦੀ ਨਾਕਾਮੀ ਦਾ ਪ੍ਰਤੀਕ : ਜੋਧ ਸਿੰਘ ਸਮਰਾ ਪਿੰਡ ਜੱਟਾ ਵਿਖੇ ਇਕ ਘਰ ’ਤੇ ਹੋਏ ਗ੍ਰਨੇਡ ਹਮਲੇ ਦੀ ਸੂਚਨਾ ਮਿਲਦਿਆਂ ਹੀ ਪੀੜਤ ਪਰਿਵਾਰ ਦਾ ਹਾਲ ਜਾਨਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਕਿਹਾ ਕਿ ਇਕ ਘਰ ’ਤੇ ਦੋ ਗ੍ਰਨੇਡ ਸੁੱਟੇ ਜਾਣਾ ਬੇਹੱਦ ਮੰਦਭਾਗਾ ਹੈ।ਉਨ੍ਹਾਂ ਕਿਹਾ ਕਿ ਜੱਟਾ ਪਿੰਡ ਅੰਤਰਰਾਸ਼ਟਰੀ ਸਰਹੱਦ ਤੋਂ ਮਹਿਜ਼ ਇਕ ਕਿੱਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਅਜਿਹੇ ਸੰਵੇਦਨਸ਼ੀਲ ਸਰਹੱਦੀ ਖੇਤਰ ਵਿਚ ਘਰਾਂ ਤੱਕ ਗ੍ਰਨੇਡ ਪਹੁੰਚਣਾ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਸਮਰਾ ਨੇ ਅੱਗੇ ਕਿਹਾ ਕਿ ਇਸ ਹਲਕੇ ਦੇ ਵਿਧਾਇਕ ਧਾਲੀਵਾਲ 2 ਦਿਨ ਪਹਿਲਾਂ ਰਾਤ ਸਮੇਂ ਦੁਕਾਨਾਂ ‘ਤੇ ਜਾ ਕੇ ਲੋਕਾਂ ਨੂੰ ਆਪਣਾ ਫ਼ੋਨ ਨੰਬਰ ਦੇ ਕੇ ਅਤੇ ਕਹਿ ਰਹੇ ਸਨ ਕਿ ਜਦੋਂ ਵੀ ਕੋਈ ਮੁਸ਼ਕਿਲ ਆਵੇ ਤਾਂ ਉਨ੍ਹਾਂ ਨੂੰ ਫ਼ੋਨ ਕੀਤਾ ਜਾਵੇ ਪਰ ਸਵਾਲ ਇਹ ਹੈ ਕਿ ਜੇਕਰ ਲੋਕਾਂ ਦੇ ਘਰ ਹੀ ਸੁਰੱਖਿਅਤ ਨਹੀਂ ਰਹੇ ਤਾਂ ਸਰਕਾਰ ਦੀ ਜਵਾਬਦੇਹੀ ਕੌਣ ਤੈਅ ਕਰੇਗਾ? ਉਨ੍ਹਾਂ ਕਿਹਾ ਕਿ ਪਹਿਲਾਂ ਥਾਣਿਆਂ ’ਤੇ ਗ੍ਰਨੇਡ ਹਮਲੇ ਹੋਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਸਨ ਅਤੇ ਹੁਣ ਘਰਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਡੀ.ਜੀ.ਪੀ. ਤੋਂ ਸਵਾਲ ਕੀਤਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਆਖ਼ਰ ਕਿਸ ਦੀ ਹੈ?
ਪਿਛਲੀ ਖ਼ਬਰ ਡੇਂਗੂ ਤੋਂ ਬਚਾਅ ਲਈ ਦਵਾਈਆਂ ਦਾ ਛਿੜਕਾਅ, ਫੋਗਿੰਗ ਟੀਮਾਂ ਕੀਤੀਆਂ ਰਵਾਨਾ : ਸਿਵਲ ਸਰਜ਼ਨ ਅਗਲੀ ਖ਼ਬਰ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਾਇਲਰੀ ਸਾਇੰਸਜ਼ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰੇਗੀ ਮਾਨ ਸਰਕਾਰ : ਗੁਰਪ੍ਰਤਾਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।