ਜਥੇਦਾਰ ਜਲਾਲ ਉਸਮਾ ਨੇ ਸਰਪੰਚ ਦਲਜੀਤ ਸਿੰਘ ਭੈਣੀ ਦੇ ਗ੍ਰਹਿ ਵਿਖੇ ਅਕਾਲੀ ਦਲ ਦੀ ਵਿਸ਼ਾਲ ਕਾਨਫ਼ਰੰਸ ਲਈ ਵਰਕਰਾਂ ਨੂੰ ਕੀਤਾ ਪ੍ਰੇਰਿਤ
ਬਾਬਾ ਬਕਾਲਾ ਸਾਹਿਬ, 22 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਸਰਕਲ ਪ੍ਰਧਾਨ ਸੁਖਬੀਰ ਸਿੰਘ ਸੇਰੋਂ ਦੇ ਉੱਦਮ ਸਦਕਾ, ਸਾ: ਸਰਪੰਚ ਦਲਜੀਤ ਸਿੰਘ ਭੈਣੀ ਦੇ ਗ੍ਰਹਿ ਵਿਖੇ, ਪਾਰਟੀ ਦੇ ਉਪ ਪ੍ਰਧਾਨ, ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲਉਸਮਾ ਦੀ ਪ੍ਰਧਾਨਗੀ ਹੇਠ ਹੋਈ ।
ਬਾਬਾ ਬਕਾਲਾ ਸਾਹਿਬ, 22 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਸਰਕਲ ਪ੍ਰਧਾਨ ਸੁਖਬੀਰ ਸਿੰਘ ਸੇਰੋਂ ਦੇ ਉੱਦਮ ਸਦਕਾ, ਸਾ: ਸਰਪੰਚ ਦਲਜੀਤ ਸਿੰਘ ਭੈਣੀ ਦੇ ਗ੍ਰਹਿ ਵਿਖੇ, ਪਾਰਟੀ ਦੇ ਉਪ ਪ੍ਰਧਾਨ, ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲਉਸਮਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੌਰਾਨ ‘ਸਾਚਾ ਗੁਰੂ ਲਾਧੋ ਰੇ’ ਦਿਵਸ ਮੌਕੇ ਮੇਲਾ ਰੱਖੜ ਪੁੰਨਿਆ ਦੇ ਸੰਬੰਧ ਵਿਚ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਲੈ ਕੇ ਪ੍ਰੋਗਰਾਮ ਉਲੀਕਿਆ ਗਿਆ । ਜਥੇ. ਜਲਾਲ ਉਸਮਾ ਨੇ ਸਮੂਹ ਸੰਗਤਾਂ ਤੇ ਵਰਕਰਾਂ ਨੂੰ ਰੱਖੜ ਪੁੰਨਿਆ ਮੌਕੇ ਹੋਣ ਵਾਲੀ ਵਿਸ਼ਾਲ ਅਕਾਲੀ ਕਾਨਫਰੰਸ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਲਈ ਸੱਦਾ ਦਿੱਤਾ ਅਤੇ ਵੱਧ ਤੋਂ ਵੱਧ ਸੰਗਤਾਂ ਨੂੰ ਕਾਨਫਰੰਸ ਵਿਚ ਲੈ ਕੇ ਆਉਣ ਲਈ ਲਾਮਬੱਧ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਮਿਹਨਤ ਕਰਨ ਦਾ ਸੱਦਾ ਦਿੱਤਾ । ਇਸ ਮੌਕੇ ਸੁਖਬੀਰ ਸਿੰਘ ਸ਼ੇਰੋਂ ਸਰਕਲ ਪ੍ਰਧਾਨ, ਮੰਗਲ ਸਿੰਘ ਜੋਧੇ ਸਰਕਲ ਪ੍ਰਧਾਨ, ਸੁਖਜੀਤ ਸਿੰਘ ਸਰਕਲ ਪ੍ਰਧਾਨ, ਕੁਲਦੀਪ ਸਿੰਘ ਸ਼ੇਰੋਂ ਯੂਥ ਆਗੂ ਪ੍ਰਧਾਨ, ਤਰਸੇਮ ਸਿੰਘ, ਦੀਦਾਰ ਸਿੰਘ, ਨਿਰਭੈ ਸਿੰਘ ਸਾ: ਸਰਪੰਚ, ਕੁਲਵਿੰਦਰ ਸਿੰਘ, ਰਣਜੋਧ ਸਿੰਘ, ਕਾਲਾ ਸਿੰਘ, ਗੁਰਮੇਲ ਸਿੰਘ, ਲੱਖਾ ਸਿੰਘ, ਸਰਬਜੀਤ ਸਿੰਘ, ਬਲਜੋਤ ਸਿੰਘ ਆਦਿ ਹਾਜ਼ਰ ਸਨ।