ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਅਜਨਾਲਾ-ਲੋਪੋਕੇ ਸੜਕ ਦੀ ਮੁਰੰਮਤ ਤੇ ਲੇਅਰਿੰਗ ਦੇ ਕੰਮ ਦੀ ਸ਼ੁਰੂਆਤ ਕਰਵਾਈ
ਅਜਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਤੋਂ ਪੂੰਗਾ ਵਾਇਆ ਲੋਪੋਕੇ ਵੱਲ ਜਾਣ ਵਾਲੀ ਅਹਿਮ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਸਰਹੱਦੀ ਖੇਤਰ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਸੜਕ ਦੀ ਮੁਰੰਮਤ, ਪੈਚਵਰਕ ਤੇ ਲੇਅਰਿੰਗ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।
ਸ
ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਜਨਾਲਾ ਪੂੰਗਾ ਲੋਪੋਕੇ ਸੜਕ ਦੀ ਮੁਰੰਮਤ ਦੀ ਸ਼ੁਰੂਆਤ ਕਰਵਾਉਂਦੇ ਹੋਏ ਨਾਲ ਖੜ੍ਹੇ ਸੁਖਜਿੰਦਰ ਸਿੰਘ ਸੁੱਖ ਔਜਲਾ, ਹਰਜਿੰਦਰ ਸਿੰਘ ਬਾਜਵਾ ਤੇ ਹੋਰ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ
23-08-2026
ਅਜਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਤੋਂ ਪੂੰਗਾ ਵਾਇਆ ਲੋਪੋਕੇ ਵੱਲ ਜਾਣ ਵਾਲੀ ਅਹਿਮ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਸਰਹੱਦੀ ਖੇਤਰ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਸੜਕ ਦੀ ਮੁਰੰਮਤ, ਪੈਚਵਰਕ ਤੇ ਲੇਅਰਿੰਗ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅਜਨਾਲਾ ਤੋਂ ਲੋਪੋਕੇ, ਅਟਾਰੀ ਹੁੰਦੇ ਹੋਏ ਤਰਨਤਾਰਨ ਦੇ ਸਰਹੱਦੀ ਇਲਾਕਿਆਂ ਵੱਲ ਜਾਣ ਵਾਲੀ ਇਹ ਸੜਕ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਸੜਕ ਦੀ ਮੌਜੂਦਾ ਹਾਲਤ ਨੂੰ ਦੇਖਦਿਆਂ ਪਹਿਲੇ ਪੜਾਅ ਵਿਚ ਇਸ ਦੀ ਮੁਰੰਮਤ ਅਤੇ ਪੈਚਵਰਕ ਕਰਵਾਉਣਾ ਜ਼ਰੂਰੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸੜਕ ਨੂੰ ਮੌਜੂਦਾ ਲਗਭਗ 5 ਮੀਟਰ ਚੌੜਾਈ ਤੋਂ ਵਧਾ ਕੇ 10 ਮੀਟਰ ਕਰਨ ਲਈ ਵਾਈਡਨਿੰਗ ਦਾ ਨਵਾਂ ਪ੍ਰੋਜੈਕਟ ਵੀ ਪ੍ਰਕਿਰਿਆ ਅਧੀਨ ਹੈ। ਇਹ ਪ੍ਰੋਜੈਕਟ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਦੇ ਤਹਿਤ ਆਉਂਦਾ ਹੈ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਇਹ ਸੜਕ ਇਲਾਕੇ ਦੇ ਕਈ ਪਿੰਡਾਂ ਲਈ ਲਾਈਫਲਾਈਨ ਹੈ। ਖੇਤੀਬਾੜੀ ਪ੍ਰਧਾਨ ਇਲਾਕਾ ਹੋਣ ਕਾਰਨ ਆਉਣ ਵਾਲੇ ਗੰਨੇ ਦੇ ਸੀਜ਼ਨ ਦੌਰਾਨ ਇਸ ਸੜਕ ‘ਤੇ ਆਵਾਜਾਈ ਹੋਰ ਵਧਣ ਦੀ ਸੰਭਾਵਨਾ ਹੈ। ਰੋਜ਼ਾਨਾ ਵੱਡੀ ਗਿਣਤੀ ਵਿਚ ਵਾਹਨ, ਸਕੂਲੀ ਬੱਚੇ ਅਤੇ ਆਮ ਲੋਕ ਇਸ ਰਸਤੇ ਦੀ ਵਰਤੋਂ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸੜਕ ਦੀ ਖਸਤਾ ਹਾਲਤ ਕਾਰਨ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਸੀ ਅਤੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਦਾ ਸੀ। ਲੋਕਾਂ ਦੀ ਮੰਗ ਨੂੰ ਪਹਿਲ ਦੇ ਆਧਾਰ ‘ਤੇ ਲੈਂਦਿਆਂ ਹੁਣ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਸੰਸਦ ਮੈਂਬਰ ਔਜਲਾ ਨੇ ਸਬੰਧਿਤ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਦਾ ਕੰਮ ਸਿਰਫ਼ ਰਸਮੀ ਪੈਚਵਰਕ ਤੱਕ ਸੀਮਤ ਨਹੀਂ ਰਹੇਗਾ, ਸਗੋਂ ਲੋੜ ਅਨੁਸਾਰ ਲੇਅਰਿੰਗ ਕਰਕੇ ਸੜਕ ਨੂੰ ਬਿਹਤਰ ਅਤੇ ਆਵਾਜਾਈ ਦੇ ਯੋਗ ਬਣਾਇਆ ਜਾਵੇਗਾ। ਇਸ ਮੌਕੇ ਸੁਖਜਿੰਦਰ ਸਿੰਘ ਸੁੱਖ ਔਜਲਾ, ਹਰਜਿੰਦਰ ਸਿੰਘ ਬਾਜਵਾ, ਨਿਸ਼ਾਨ ਸਿੰਘ ਸੁਧਾਰ ਅਤੇ ਸ਼ੇਰਅਮੀਰ ਸਿੰਘ ਫੱਤੇਵਾਲ ਤੇ ਹੋਰ ਹਾਜ਼ਰ ਸਨ।