24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕਾਰਜਕਾਰਨੀ ਮੀਟਿੰਗ ’ਚ ਰਾਣਾ ਭੱਖਾ ਨੇ ਕੀਤੀ ਸ਼ਮੂਲੀਅਤ ਪੰਜਾਬ ਵਿਚ ਵੀ ਪੰਚਾਇਤੀ ਰਾਜ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੰਗਠਨ ਵਲੋਂ ਲਗਾਤਾਰ ਸਰਗਰਮ ਭੂਮਿਕਾ ਨਿਭਾਈ ਜਾਵੇਗੀ : ਪ੍ਰਧਾਨ ਰਾਣਾ ਭੱਖਾ

ਅਜਨਾਲਾ, 23 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਨਵੀਂ ਦਿੱਲੀ ਦੇ ਇੰਦਰਾ ਗਾਂਧੀ ਭਵਨ ਵਿਖੇ ਆਲ ਇੰਡੀਆ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕੌਮੀ ਪ੍ਰਧਾਨ ਡਾ: ਸੁਨੀਲ ਪਨਵਰ ਦੀ ਅਗਵਾਈ ’ਚ ਕਾਰਜਕਾਰਨੀ ਮੀਟਿੰਗ ਕਰਵਾਈ ਗਈ, ਜਿਸ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਸੰਗਠਨ ਨਾਲ ਸੰਬੰਧਿਤ ਆਗੂਆਂ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਗਗਨਦੀਪ ਸਿੰਘ ਬੌਬੀ, ਪੰਜਾਬ ਦੇ ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ ਕਾਲੜਾ, ਜਨਰਲ ਸਕੱਤਰ ਗੁਰਮੀਤ ਸਿੰਘ ਨਾਗਪਾਲ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ ਭੱਖਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 24-08-2026
ਅਜਨਾਲਾ, 23 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਨਵੀਂ ਦਿੱਲੀ ਦੇ ਇੰਦਰਾ ਗਾਂਧੀ ਭਵਨ ਵਿਖੇ ਆਲ ਇੰਡੀਆ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕੌਮੀ ਪ੍ਰਧਾਨ ਡਾ: ਸੁਨੀਲ ਪਨਵਰ ਦੀ ਅਗਵਾਈ ’ਚ ਕਾਰਜਕਾਰਨੀ ਮੀਟਿੰਗ ਕਰਵਾਈ ਗਈ, ਜਿਸ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਸੰਗਠਨ ਨਾਲ ਸੰਬੰਧਿਤ ਆਗੂਆਂ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਗਗਨਦੀਪ ਸਿੰਘ ਬੌਬੀ, ਪੰਜਾਬ ਦੇ ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ ਕਾਲੜਾ, ਜਨਰਲ ਸਕੱਤਰ ਗੁਰਮੀਤ ਸਿੰਘ ਨਾਗਪਾਲ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ ਭੱਖਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਉਪਰੰਤ ਇੱਥੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਉਕਤ ਮੀਟਿੰਗ ਦੌਰਾਨ ਦੇਸ਼ ਅੰਦਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ, ਪਿੰਡ ਪੱਧਰ ’ਤੇ ਲੋਕਤੰਤਰਿਕ ਸੰਸਥਾਵਾਂ ਦੀ ਭੂਮਿਕਾ ਨੂੰ ਪ੍ਰਭਾਵਸ਼ਾਲੀ ਬਣਾਉਣ ਅਤੇ ਪਿੰਡਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਸੰਗਠਨ ਦੀਆਂ ਮੌਜੂਦਾ ਗਤੀਵਿਧੀਆਂ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜਾਂ ਸੰਬੰਧੀ ਵੀ ਆਗੂਆਂ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ । ਰਾਣਾ ਭੱਖਾ ਨੇ ਕਿਹਾ ਕਿ ਦੇਸ਼ ਦੇ ਪਿੰਡਾਂ ਦਾ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾਵਾਂ ਦੀ ਮਜ਼ਬੂਤੀ ਆਪਸ ਵਿਚ ਗਹਿਰਾਈ ਨਾਲ ਜੁੜੇ ਹੋਏ ਹਨ । ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠ ਨ ਦਾ ਮੁੱਖ ਮਕਸਦ ਪੰਚਾਇਤੀ ਰਾਜ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਅਤੇ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਲੋਕਤੰਤਰਿਕ ਪ੍ਰਣਾਲੀ ਪ੍ਰਤੀ ਜਾ ਗਰੂਕ ਕਰਨਾ ਹੈ ।
ਪਿਛਲੀ ਖ਼ਬਰ ਗੁਰੂ ਲਾਧੋ ਰੇ ਦਿਵਸ ਮੇਲੇ ਮੌਕੇ ਗੁਰੂ ਕਾ ਲੰਗਰ 26 ਤੋਂ 30 ਅਗਸਤ ਤੱਕ- ਬਾਬਾ ਸਤਨਾਮ ਸਿੰਘ ਅਗਲੀ ਖ਼ਬਰ 10 ਪਰਿਵਾਰ ਕਾਂਗਰਸ ਨੂੰ ਛੱਡ ਕੇ ‘ਆਪ’ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।