26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਬੱਗਾ ਕਲਾਂ ਵਿਖੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ

ਹਰਸਾ ਛੀਨਾ, 25 ਅਗਸਤ (ਕੜਿਆਲ)- ਪਿੰਡ ਬੱਗਾ ਕਲਾਂ ਵਿਖੇ ਸਰਪੰਚ ਤੇਜਬੀਰ ਸਿੰਘ ਭੋਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੀ ਅਗਵਾਈ ਹੇਠ ਆਯੋਜਿਤ ਉਦਘਾਟਨੀ ਸਮਾਰੋਹ ਦੌਰਾਨ ਆਧੁਨਿਕ ਖੇਡ ਸਟੇਡੀਅਮ ਦਾ ਹਲਕਾ ਇੰਚਾਰਜ ਸੋਨੀਆ ਮਾਨ ਨੇ ਉਦਘਾਟਨ ਕਰਨ ਉਪਰੰਤ ਜ਼ੋਨ ਪੱਧਰੀ ਰੈਲੀ ਨੂੰ ਸੰਬੋਧਨ ਕੀਤਾ। ਸ਼ਹੀਦ ਕਾਮਰੇਡ ਬਲਦੇਵ ਸਿੰਘ ਮਾਨ ਯਾਦਗਾਰੀ ਖੇਡ ਸਟੇਡੀਅਮ ਦੇ ਉਦਘਾਟਨ ਉਪਰੰਤ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਡਾ.

ਅਜੀਤ ਡੈਸਕ 26-08-2026
ਹਰਸਾ ਛੀਨਾ, 25 ਅਗਸਤ (ਕੜਿਆਲ)- ਪਿੰਡ ਬੱਗਾ ਕਲਾਂ ਵਿਖੇ ਸਰਪੰਚ ਤੇਜਬੀਰ ਸਿੰਘ ਭੋਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੀ ਅਗਵਾਈ ਹੇਠ ਆਯੋਜਿਤ ਉਦਘਾਟਨੀ ਸਮਾਰੋਹ ਦੌਰਾਨ ਆਧੁਨਿਕ ਖੇਡ ਸਟੇਡੀਅਮ ਦਾ ਹਲਕਾ ਇੰਚਾਰਜ ਸੋਨੀਆ ਮਾਨ ਨੇ ਉਦਘਾਟਨ ਕਰਨ ਉਪਰੰਤ ਜ਼ੋਨ ਪੱਧਰੀ ਰੈਲੀ ਨੂੰ ਸੰਬੋਧਨ ਕੀਤਾ। ਸ਼ਹੀਦ ਕਾਮਰੇਡ ਬਲਦੇਵ ਸਿੰਘ ਮਾਨ ਯਾਦਗਾਰੀ ਖੇਡ ਸਟੇਡੀਅਮ ਦੇ ਉਦਘਾਟਨ ਉਪਰੰਤ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਡਾ. ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਦਾ ਮੁੱਖ ਮਕਸਦ ਪੰਜਾਬ ਦੇ ਹਰੇਕ ਨੌਜਵਾਨ ਤੱਕ ਆਧੁਨਿਕ ਖੇਡ ਸਹੂਲਤਾਂ ਨੂੰ ਪਹੁੰਚਾਉਣਾ ਹੈ । ਇਸ ਸਮੇਂ ਸਰਪੰਚ ਤੇਜਬੀਰ ਸਿੰਘ ਭੋਲਾ ਮਾਨ ਨੇ ਆਪਣੇ ਸੰਬੋਧਨ ਵਿਚ ਸੂਬਾ ਸਰਕਾਰ ਦੇ ਅਦੇਸ਼ਾਂ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਤਿਆਰ ਆਧੁਨਿਕ ਖੇਡ ਮੈਦਾਨ ਪਿੰਡ ਅਤੇ ਇਲਾਕੇ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਇਕ ਵਧੀਆ ਪਲੇਟਫਾਰਮ ਮੁਹੱਈਆ ਕਰਵਾਏਗਾ । ਇਸ ਸਮੇਂ ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਰੇਸ਼ਮ ਸਿੰਘ ਵੜੈਚ, ਮੈਂਬਰ ਜ਼ਿਲ਼੍ਹਾ ਪ੍ਰੀਸ਼ਦ ਮਨਦੀਪ ਸਿੰਘ, ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਨੰਬਰਦਾਰ ਬਲਜੀਤ ਸਿੰਘ ਕਾਲਾ, ਸਾ. ਸਰਪੰਚ ਸਵਿੰਦਰ ਸਿੰਘ ਦੁੱਲਾ, ਵਰਿੰਦਰ ਸਿੰਘ ਕਾਲਾ, ਮਾ. ਲੱਖਾ ਸਿੰਘ, ਗੁਰਦੀਪ ਸਿੰਘ ਮੂਲੇਵਾਲੀਆ ਮੈਂਬਰ ਬਲਾਕ ਸੰਮਤੀ, ਰਣਜੀਤ ਸਿੰਘ, ਗੁਰਨਾਮ ਸਿੰਘ, ਨਛੱਤਰ ਸਿੰਘ, ਸਤਨਾਮ ਸਿੰਘ, ਸ਼ੱਬਾ ਸਿੰਘ, ਛਿੱਬਾ ਸਿੰਘ (ਸਾਰੇ ਮੈਂਬਰ ਪੰਚਾਇਤ), ਬੀ.ਡੀ.ਪੀ.ਓ. ਕਿਰਨਦੀਪ ਕੌਰ, ਸਕੱਤਰ ਨਿਰਮਲ ਸਿੰਘ, ਸਾ. ਸਰਪੰਚ ਸਾਧਾ ਸਿੰਘ, ਰਾਮ ਸਿੰਘ , ਠੇਕੇਦਾਰ ਸ਼ਾਮ ਸਿੰਘ ਸਮੇਤ ਹੋਰ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਕਾਨਫ਼ਰੰਸ ਦੀਆਂ ਤਿਆਰੀਆਂ ਲਈ ਰਾਜੇਸ਼ ਬਾਘਾ, ਰਾਕੇਸ਼ ਰਾਠੌਰ ਅਤੇ ਮੰਨਾ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਵਿਸ਼ਾਲ ਸਿਆਸੀ ਕਾਨਫਰੰਸ ਲਈ ਸਾਬਕਾ ਵਿਧਾਇਕ ਭਲਾਈਪੁਰ ਹੋਏ ਪੱਬਾਂ ਭਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।