28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਜਥੇਦਾਰ ਜਲਾਲ ਉਸਮਾ ਦੀ ਅਗਵਾਈ ਹੇਠ ਸੁਖਵਿੰਦਰ ਸਿੰਘ ਬਿੱਟੂ ਚੌਧਰੀ ਅਕਾਲੀ ਦਲ (ਬ) ’ਚ ਸ਼ਾਮਿਲ

ਬਾਬਾ ਬਕਾਲਾ ਸਾਹਿਬ, 27 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਵਿੰਗ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਸੁਖਵਿੰਦਰ ਸਿੰਘ ਬਿੱਟੂ ਚੌਧਰੀ ਆਪਣੇ ਸਾਥੀਆਂ ਸਮੇਤ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਏ । ਇਸ ਮੌਕੇ ਸਾਰੇ ਨਵੇਂ ਸਾਥੀਆਂ ਨੂੰ ਜਥੇ: ਜਲਾਲ ਉਸਮਾ ਨੇ ਜੀ ਆਇਆਂ ਕਿਹਾ ਗਿਆ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 28-08-2026
ਬਾਬਾ ਬਕਾਲਾ ਸਾਹਿਬ, 27 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਵਿੰਗ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਸੁਖਵਿੰਦਰ ਸਿੰਘ ਬਿੱਟੂ ਚੌਧਰੀ ਆਪਣੇ ਸਾਥੀਆਂ ਸਮੇਤ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਏ । ਇਸ ਮੌਕੇ ਸਾਰੇ ਨਵੇਂ ਸਾਥੀਆਂ ਨੂੰ ਜਥੇ: ਜਲਾਲ ਉਸਮਾ ਨੇ ਜੀ ਆਇਆਂ ਕਿਹਾ ਗਿਆ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਾਚਾ ਗੁਰੂ ਲਾਧੋ ਰੇ ਦਿਵਸ ਮੌਕੇ ਰੱਖੜ ਪੁੰਨਿਆ ਦੇ ਪਵਿੱਤਰ ਮੇਲੇ ’ਤੇ 28 ਅਗਸਤ ਨੂੰ ਹੋਣ ਜਾ ਰਹੀ ਵਿਸ਼ਾਲ ਕਾਨਫਰੰਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਲਈ ਸੱਦਾ ਦਿੱਤਾ । ਇਸ ਮੌਕੇ ਜ: ਹਰਦੇਵ ਸਿੰਘ ਨਾਗੋਕੇ, ਗੁਰਜਿੰਦਰ ਸਿੰਘ ਸਠਿਆਲਾ, ਸਤਪਾਲ ਸਿੰਘ ਨੱਥੋਕੇ, ਸੁਖਜੀਤ ਸਿੰਘ ਸਰਕਲ ਪ੍ਰਧਾਨ, ਜ: ਬੂਟਾ ਸਿੰਘ ਸਠਿਆਲਾ, ਗੁਰਚਰਨ ਸਿੰਘ ਵੈਰੋਵਾਲ ਸਰਕਲ ਪ੍ਰਧਾਨ, ਲਖਵੰਤ ਸਿੰਘ ਬਿੱਲੂ ਸਰਲੀ, ਰਾਣਾ ਬੂਲੇ ਨੰਗਲ ਪ੍ਰਧਾਨ ਆਈ.ਟੀ. ਵਿੰਗ, ਹਰਜੀਤ ਸਿੰਘ, ਗੁਰਦੇਵ ਸਿੰਘ, ਰਵਿੰਦਰ ਸਿੰਘ ਰਾਜਾ, ਦਿਲਬਾਗ ਸਿੰਘ ਸਰਪੰਚ, ਬਲਬੀਰ ਸਿੰਘ, ਸੁਖਜਿੰਦਰ ਸਿੰਘ, ਸ਼ਿੰਦਾ ਭਲਵਾਨ, ਸੁਰਿੰਦਰ ਸਿੰਘ ਕੈਰੋਂ, ਸਰਬਜੀਤ ਸਿੰਘ ਮੈਂਬਰ ਪੰਚਾਇਤ, ਗੁਰਜੀਤ ਸਿੰਘ, ਪੂਰਨ ਸਿੰਘ, ਸੁਖਵਿੰਦਰ ਸਿੰਘ , ਬਲਵੰਤ ਸਿੰਘ, ਬਾਪੂ ਬਖਸ਼ੀਸ਼ ਸਿੰਘ, ਕੁਲਵਿੰਦਰ ਸਿੰਘ, ਗੁਰਮੀਤ ਸਿੰਘ, ਮਈਆ ਸਿੰਘ, ਸੁੱਖਾ ਸਿੰਘ, ਹੀਰੋ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਮੁਹਿੰਮ ਨੂੰ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਦੇਣ- ਐੱਸ. ਐੱਚ. ਓ... ਅਗਲੀ ਖ਼ਬਰ ਮੁਲਾਜ਼ਮਾਂ ਦੀ ਹੜਤਾਲ ਦੇ ਸਮਰਥਨ ’ਚ ਖੰਡ ਮਿੱਲ ਕਾਮਿਆਂ ਵਲੋਂ ਕਲਮ ਛੋੜ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।