28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬੇਦੀ ਦਾ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਬਣਨਾ ਮਾਣ ਵਾਲੀ ਗੱਲ-ਡਿਪਟੀ ਐਡਵੋਕੇਟ ਜਨਰਲ ਮਦਾਨ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਬਣਨ ’ਤੇ ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ ਨੇ ਦਿੱਤੀ ਮੁਬਾਰਕਬਾਦ

ਅਜਨਾਲਾ, 27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਸੇਵਾਵਾਂ ਨਿਭਾਅ ਰਹੇ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਚੁਣੇ ਜਾਣ ’ਤੇ ਵਕੀਲ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਉਨ੍ਹਾਂ ਦੀ ਇਸ ਨਿਯੁਕਤੀ ਨੂੰ ਕਾਨੂੰਨੀ ਖੇਤਰ ਵਿਚ ਅਹਿਮ ਜ਼ਿੰਮੇਵਾਰੀ ਵਜੋਂ ਦੇਖਿਆ ਜਾ ਰਿਹਾ ਹੈ ।

ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ ਰਾਜਾ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬੇਦੀ ਨੂੰ ਗੁਲਦਸਤਾ ਭੇਟ ਕਰਕੇ ਮੁਬਾਰਕਬਾਦ ਦਿੰਦੇ ਹੋਏ। ਤਸਵੀਰ : ਰਾਹੀਂ ਢਿੱਲੋਂ 28-08-2026
ਅਜਨਾਲਾ, 27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਸੇਵਾਵਾਂ ਨਿਭਾਅ ਰਹੇ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਚੁਣੇ ਜਾਣ ’ਤੇ ਵਕੀਲ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਉਨ੍ਹਾਂ ਦੀ ਇਸ ਨਿਯੁਕਤੀ ਨੂੰ ਕਾਨੂੰਨੀ ਖੇਤਰ ਵਿਚ ਅਹਿਮ ਜ਼ਿੰਮੇਵਾਰੀ ਵਜੋਂ ਦੇਖਿਆ ਜਾ ਰਿਹਾ ਹੈ । ਇਸ ਮੌਕੇ ਪੰਜਾਬ ਦੇ ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ ਰਾਜਾ ਰਮਦਾਸ (ਅਜਨਾਲਾ) ਨੇ ਮਨਿੰਦਰਜੀਤ ਸਿੰਘ ਬੇਦੀ ਨੂੰ ਚੇਅਰਮੈਨ ਬਣਨ ’ਤੇ ਦਿਲੋਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਨਿਯੁਕਤੀ ਨਾ ਸਿਰਫ਼ ਸ. ਬੇਦੀ ਲਈ ਸਗੋਂ ਸਮੁੱਚੇ ਵਕੀਲ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਸ. ਬੇਦੀ ਆਪਣੀ ਕਾਬਲੀਅਤ, ਤਜਰਬੇ ਅਤੇ ਕਾਨੂੰਨੀ ਸੂਝ-ਬੂਝ ਨਾਲ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਮਹਿਤਾ’ ਵਿਖੇ ‘ਸਾਚਾ ਗੁਰੂ ਲਾਧੋ ਰੇ’ ਦਿਵਸ ਮਨਾਇਆ ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਸਕੂਲ ਵਿਖੇ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।