29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸ਼ਿਵਰਾਜ ਸਿੰਘ ਚੌਹਾਨ, ਨਾਇਬ ਸਿੰਘ ਸੈਣੀ ਤੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 28 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਤੇ ਭਾਜਪਾ ਦੇ ਸੂਬਾਈ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਇਤਿਹਾਸਕ ਨਗਰ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਪਹਿਲੀ ਵਾਰ ਕੀਤੀ ਵਿਸ਼ਾਲ ਕਾਨਫਰੰਸ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਤੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕੜਾਹਿ ਪ੍ਰਸ਼ਾਦਿ ਦੀ ਦੇਗ ਕਰਵਾਈ ਤੇ ਕੁਝ ਸਮਾਂ ਗੁਰਬਾਣੀ ਸਰਵਣ ਕੀਤੀ।

ਅਜੀਤ ਡੈਸਕ 29-08-2026
ਬਾਬਾ ਬਕਾਲਾ ਸਾਹਿਬ, 28 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਤੇ ਭਾਜਪਾ ਦੇ ਸੂਬਾਈ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਇਤਿਹਾਸਕ ਨਗਰ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਪਹਿਲੀ ਵਾਰ ਕੀਤੀ ਵਿਸ਼ਾਲ ਕਾਨਫਰੰਸ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਤੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕੜਾਹਿ ਪ੍ਰਸ਼ਾਦਿ ਦੀ ਦੇਗ ਕਰਵਾਈ ਤੇ ਕੁਝ ਸਮਾਂ ਗੁਰਬਾਣੀ ਸਰਵਣ ਕੀਤੀ। ਇਸ ਦੌਰਾਨ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ ਅਤੇ ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ ਨੇ ਉਨ੍ਹਾਂ ਨੂੰ ਗੁਰੂ ਤੇਗ ਬਹਾਦਰ ਜੀ ਦੀ ਤਸਵੀਰ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਬਿਕਰਮ ਸਿੰਘ ਚੀਮਾ, ਭਾਜਪਾ ਪੰਜਾਬ ਦੇ ਜਨਰਲ ਸਕੱਤਰ ਰਜੇਸ਼ ਬਾਘਾ, ਮੀਤ ਪ੍ਰਧਾਨ ਰਕੇਸ਼ ਰਾਠੌਰ, ਗੁਰਪ੍ਰਤਾਪ ਸਿੰਘ ਟਿੱਕਾ, ਅਜੈਬੀਰਪਾਲ ਸਿੰਘ ਰੰਧਾਵਾ, ਸੂਰਜ ਭਾਰਦਵਾਜ, ਕਵਰਬੀਰ ਸਿੰਘ ਮਜਰ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ, ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਟਾਂਗਰੀ, ਹਰਪ੍ਰੀਤ ਸਿੰਘ ਹੈਪੀ ਖੱਖ ਪੀ. ਏ., ਸਰਕਲ ਪ੍ਰਧਾਨ ਰਾਜੇਸ਼ ਦਨਿਆਲ, ਬਲਵਿੰਦਰ ਸਿੰਘ ਪੱਡਾ, ਬਿਕਰਮਜੀਤ ਸਿੰਘ ਬਾਠ, ਬਲਵਿੰਦਰ ਸਿੰਘ ਭੁੱਲਰ, ਮਨਦੀਪ ਸਿੰਘ ਬਾਬਾ ਬਕਾਲਾ ਸਾਹਿਬ ਪ੍ਰਦੀਪ ਰਾਮਪਾਲ, ਬਿਕਰਮ ਨਰਿੰਜਨਪੁਰ, ਰਵੀ ਟਪਿਆਲਾ, ਪਿੰਦਰ ਦੌਲੋ ਨੰਗਲ, ਗਾਂਧੀ ਭਿੰਡਰ, ਅਮਰੀਕ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਹਲਕਾ ਇੰਚਾਰਜ ਸੋਨੀਆ ਮਾਨ ਦੀ ਅਗਵਾਈ ’ਚ ਬਾਬਾ ਬਕਾਲਾ ਸਾਹਿਬ ਕਾਨਫ਼ਰੰਸ ਲਈ ਰਾਜਾਸਾਂਸੀ ਤੋਂ ਵੱਡਾ ਕਾਫ਼ਲਾ ਹੋਇਆ ਰਵਾਨਾ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ’ਚ ਹੋਇਆ ਵਿਸ਼ਾਲ ਇਕੱਠ, ਵੱਡੀ ਗਿਣਤੀ ਵਿਚ ਵਰਕਰਾਂ ਭਰੀ ਹਾਜ਼ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।