01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਵਿਧਾਇਕ ਡਾ.ਨਿੱਜਰ ਨੇ ਵਾਰਡ ਨੰਬਰ-44 ਵਿਖੇ ਸਵੱਛਤਾ ਅਭਿਆਨ ਦੀ ਕੀਤੀ ਅਗਵਾਈ

ਅੰਮ੍ਰਿਤਸਰ, 31 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਲਈ ਚਲਾਏ ਜਾ ਰਹੇ ਸਵੱਛਤਾ ਅਭਿਆਨ ਤਹਿਤ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਅੱਜ ਵਾਰਡ ਨੰਬਰ 44 ਵਿਖੇ ਨਾਮਧਾਰੀ ਕੰਡੇ ਦੇ ਕੋਲ, ਕੋਟ ਮਾਹਣਾ ਸਿੰਘ ਪਾਣੀ ਦੀ ਟੈਂਕੀ ਦੇ ਨੇੜੇ ਤੋਂ ਵਿਸ਼ੇਸ਼ ਸਵੱਛਤਾ ਅਭਿਆਨ ਦੀ ਅਗਵਾਈ ਕੀਤੀ ਗਈ।

ਅਜੀਤ ਡੈਸਕ 01-09-2026
ਅੰਮ੍ਰਿਤਸਰ, 31 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਲਈ ਚਲਾਏ ਜਾ ਰਹੇ ਸਵੱਛਤਾ ਅਭਿਆਨ ਤਹਿਤ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਅੱਜ ਵਾਰਡ ਨੰਬਰ 44 ਵਿਖੇ ਨਾਮਧਾਰੀ ਕੰਡੇ ਦੇ ਕੋਲ, ਕੋਟ ਮਾਹਣਾ ਸਿੰਘ ਪਾਣੀ ਦੀ ਟੈਂਕੀ ਦੇ ਨੇੜੇ ਤੋਂ ਵਿਸ਼ੇਸ਼ ਸਵੱਛਤਾ ਅਭਿਆਨ ਦੀ ਅਗਵਾਈ ਕੀਤੀ ਗਈ। ਇਸ ਮੌਕੇ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੁਦ ਸਵੱਛਤਾ ਅਭਿਆਨ ਵਿਚ ਸ਼ਮੂਲੀਅਤ ਕਰਦਿਆਂ ਇਲਾਕੇ ਵਿਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਸਾਫ਼ ਰੱਖਣ ਦੇ ਨਾਲ-ਨਾਲ ਹੋਰਨਾਂ ਨੂੰ ਵੀ ਸਫ਼ਾਈ ਪ੍ਰਤੀ ਜਾਗਰੂਕ ਕਰਨ।ਵਿਧਾਇਕ ਡਾ. ਨਿੱਜਰ ਨੇ ਕਿਹਾ ਕਿ ਸਵੱਛਤਾ ਅਭਿਆਨ ਦਾ ਮਕਸਦ ਲੋਕਾਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸਾਂਝੇ ਯਤਨਾਂ ਰਾਹੀਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਰਯਾਨ ਇੰਟਰਨੈਸ਼ਨਲ ਸਕੂਲ ਨੇ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਮਾਧਵ ਵਿਦਿਆ ਨਿਕੇਤਨ ਵਿਖੇ ਸੰਸਕ੍ਰਿਤ ਹਫ਼ਤਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।