02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੈਂਸਰਾ ਨੇ ਰੱਸਾਕਸ਼ੀ ਮੁਕਾਬਲੇ ਵਿਚ ਮੱਲਾਂ ਮਾਰੀਆਂ

ਜਗਦੇਵ ਕਲਾਂ, 1 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੈਂਸਰਾ ਦੀ ਅੰਡਰ-19 ਲੜਕਿਆਂ ਦੀ ਟੀਮ ਨੇ ਰੱਸਾਕੱਸੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਪ੍ਰਿੰ: ਨੇਹਾ ਕਨੋਤਰਾ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।

ਅਜੀਤ ਡੈਸਕ 02-09-2026
ਜਗਦੇਵ ਕਲਾਂ, 1 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੈਂਸਰਾ ਦੀ ਅੰਡਰ-19 ਲੜਕਿਆਂ ਦੀ ਟੀਮ ਨੇ ਰੱਸਾਕੱਸੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਪ੍ਰਿੰ: ਨੇਹਾ ਕਨੋਤਰਾ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਵਿਦਿਆਰਥੀਆਂ ਦੀ ਇਸ ਕਾਮਯਾਬੀ ’ਤੇ ਸਕੂਲ ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ, ਕੁਲਦੀਪ ਸਿੰਘ ਗਿੱਲ ਮਜੀਠੀਆ, ਜਸਬੀਰ ਸਿੰਘ ਅਤੇ ਪ੍ਰਿੰ: ਨੇਹਾ ਕਨੋਤਰਾ ਨੇ ਖਿਡਾਰੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ । ਇਸ ਮੌਕੇ ਸਕੂਲ ਦੀ ਡੀ.ਪੀ.ਈ. ਅਨੀਤਾ ਮਹਿਰਾ ਨੂੰ ਵੀ ਟੀਮ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਪਿੰਡ ਕੋਟਲੀ ਸੱਕਾ ’ਚ ਸਰਕਾਰੀ ਟੈਂਕੀ ਵਾਲੀ ਜਗ੍ਹਾ ਤੋਂ 1800 ਲੀਟਰ ਨਾਜਾਇਜ਼ ਲਾਹਣ ਬਰਾਮਦ ਅਗਲੀ ਖ਼ਬਰ ਕੰਵਰਪ੍ਰਤਾਪ ਦੀ ਅਗਵਾਈ ’ ਚ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿਬ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।