ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਚੌਥ ਸਰਾਧਾਂ ਨੂੰ ਸਮਰਪਿਤ 27ਵੇਂ ਅੰਤਰਰਾਸ਼ਟਰੀ ਕਬੱਡੀ ਕੱਪ ਲਈ ਇਕੱਤਰਤਾ
ਰਮਦਾਸ, 1 ਸਤੰਬਰ (ਜਸਵੰਤ ਸਿੰਘ ਵਾਹਲਾ)-ਬਾਬਾ ਬੁੱਢਾ ਸਾਹਿਬ ਐਂਡ ਕਬੱਡੀ ਕਲੱਬ ਰਮਦਾਸ ਦੀ ਇਕ ਵਿਸ਼ੇਸ਼ ਇਕੱਤਰਤਾ ਅੰਤਰਰਾਸ਼ਟਰੀ ਖਿਡਾਰੀ ਸਤਨਾਮ ਸਿੰਘ ਸੱਤਾ ਦੇ ਗ੍ਰਹਿ ਰਮਦਾਸ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਪ੍ਰਧਾਨ ਕਿਸ਼ਨ ਲਾਲ ਨੇ ਕੀਤੀ। ਮੀਟਿੰਗ ਵਿਚ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਸਾਲਾਨਾ ਚੌਥ ਸਰਾਧਾਂ ਨੂੰ ਸਮਰਪਿਤ 27ਵਾਂ ਅੰਤਰਰਾਸ਼ਟਰੀ ਕਬੱਡੀ ਕੱਪ 1 ਅਕਤੂਬਰ ਨੂੰ ਖੇਡ ਸਟੇਡੀਅਮ ਰਮਦਾਸ ਵਿਖੇ ਕਰਵਾਇਆ ਜਾਵੇਗਾ।
ਅਜੀਤ ਡੈਸਕ
02-09-2026