02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਅਜਨਾਲਾ ਦੀ 24 ਦੀ ਰੈਲੀ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ - ਸਮਰਾ

ਗੱਗੋਮਾਹਲ/ਅਜਨਾਲਾ, 1 ਸਤੰਬਰ (ਬਲਵਿੰਦਰ ਸਿੰਘ ਸੰਧੂ/ ਗੁਰਪ੍ਰੀਤ ਸਿੰਘ ਢਿੱਲੋਂ) - ਹਲਕਾ ਅਜਨਾਲਾ ਅੰਦਰ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਇਕ ਵੱਡੀ ਸਿਆਸੀ ਕਾਨਫਰੰਸ 24 ਸਤੰਬਰ ਨੂੰ ਸਬ-ਡਵੀਜਨ ਅਜਨਾਲਾ ਵਿਖੇ ਕਰਵਾਈ ਜਾ ਰਹੀ ਹੈ ਜਿਸ ਸੰਬੰਧੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਪਿੰਡ-ਪਿੰਡ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਹੋਇਆ ਹੈ। ਪਿੰਡ ਅੱਬੂਸੈਦ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਉਪਰੰਤ ‘ਅਜੀਤ’ ਨਾਲ ਗੱਲ ਕਰਦਿਆਂ ਸਮਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਪ ਸਰਕਾਰ ਤੋਂ ਦੁੱਖੀ ਹੋ ਚੁੱਕੇ ਹਨ।

ਅਜੀਤ ਡੈਸਕ 02-09-2026
ਗੱਗੋਮਾਹਲ/ਅਜਨਾਲਾ, 1 ਸਤੰਬਰ (ਬਲਵਿੰਦਰ ਸਿੰਘ ਸੰਧੂ/ ਗੁਰਪ੍ਰੀਤ ਸਿੰਘ ਢਿੱਲੋਂ) - ਹਲਕਾ ਅਜਨਾਲਾ ਅੰਦਰ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਇਕ ਵੱਡੀ ਸਿਆਸੀ ਕਾਨਫਰੰਸ 24 ਸਤੰਬਰ ਨੂੰ ਸਬ-ਡਵੀਜਨ ਅਜਨਾਲਾ ਵਿਖੇ ਕਰਵਾਈ ਜਾ ਰਹੀ ਹੈ ਜਿਸ ਸੰਬੰਧੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਪਿੰਡ-ਪਿੰਡ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਹੋਇਆ ਹੈ। ਪਿੰਡ ਅੱਬੂਸੈਦ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਉਪਰੰਤ ‘ਅਜੀਤ’ ਨਾਲ ਗੱਲ ਕਰਦਿਆਂ ਸਮਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਪ ਸਰਕਾਰ ਤੋਂ ਦੁੱਖੀ ਹੋ ਚੁੱਕੇ ਹਨ। 24 ਸਤੰਬਰ ਦੀ ਅਕਾਲੀ ਕਾਨਫਰੰਸ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗੀ। ਇਸ ਮੌਕੇ ਪੰਚ ਜਗਮੇਲ ਸਿੰਘ, ਦਿਲਬਾਗ ਸਿੰਘ ਲੰਗੋਮਾਹਲ, ਬਲਦੇਵ ਸਿੰਘ, ਅਵਤਾਰ ਸਿੰਘ, ਜਗਮੀਤ ਸਿੰਘ ਸੂਫੀਆ, ਪਿੱਪਲ ਸਿੰਘ ਗੱਗੋਮਾਹਲ, ਅਕਾਸ਼ ਭੂਰੇਗਿੱਲ, ਗੁਰਲਾਲ ਸਿੰਘ ਵਿਛੋਆ, ਸੁਰਜੀਤ ਸਿੰਘ ਫੌਜੀ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਪੀ.ਏ. ਗੁਰਪ੍ਰੀਤ ਸਿੰਘ ਭੱਟੀ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸੂਬੇਦਾਰ ਹਰਜੀਤ ਸਿੰਘ ਨੇ ਬਾਬਾ ਬਕਾਲਾ ਸਾਹਿਬ ਵਿਚ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਕੋਠੀ ਘਿਰਾਓ 5 ਅਕਤੂਬਰ ਨੂੰ - ਰਾਜਾ ਮੀਆਂ ਭੰਧੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।