02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਮੰਗਾਂ ਸੰਬੰਧੀ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ

ਬਾਬਾ ਬਕਾਲਾ ਸਾਹਿਬ, 1 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਵਲੋਂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਚੋਣ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਤਹਿਸੀਲ ਪ੍ਰਧਾਨ ਕਾਮਰੇਡ ਜਗਜੀਤ ਸਿੰਘ ਜਸਪਾਲ, ਜ਼ਿਲ੍ਹਾ ਕਮੇਟੀ ਮੈਂਬਰ ਕਾਮਰੇਡ ਦਾਰਾ ਸਿੰਘ ਮਹਿਤਾ ਚੌਂਕ ਅਤੇ ਕਾਮਰੇਡ ਦਰਸ਼ਨ ਸਿੰਘ ਬਿਆਸ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰ ਕੇ ਮਜ਼ਦੂਰਾਂ ਦੀ ਭਖਦੀਆਂ ਮੰਗਾਂ ਸੰਬੰਧੀ ਮੰਗ ਪੱਤਰ ਐੱਸ. ਡੀ.

ਅਜੀਤ ਡੈਸਕ 02-09-2026
ਬਾਬਾ ਬਕਾਲਾ ਸਾਹਿਬ, 1 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਵਲੋਂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਚੋਣ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਤਹਿਸੀਲ ਪ੍ਰਧਾਨ ਕਾਮਰੇਡ ਜਗਜੀਤ ਸਿੰਘ ਜਸਪਾਲ, ਜ਼ਿਲ੍ਹਾ ਕਮੇਟੀ ਮੈਂਬਰ ਕਾਮਰੇਡ ਦਾਰਾ ਸਿੰਘ ਮਹਿਤਾ ਚੌਂਕ ਅਤੇ ਕਾਮਰੇਡ ਦਰਸ਼ਨ ਸਿੰਘ ਬਿਆਸ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰ ਕੇ ਮਜ਼ਦੂਰਾਂ ਦੀ ਭਖਦੀਆਂ ਮੰਗਾਂ ਸੰਬੰਧੀ ਮੰਗ ਪੱਤਰ ਐੱਸ.ਡੀ.ਐੱਮ. ਜਸ਼ਨਜੀਤ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਦਿੱਤਾ ਗਿਆ । ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਸੀ.ਪੀ.ਆਈ. (ਐੱਮ) ਪਾਰਟੀ ਦੇ ਤਹਿਸੀਲ ਸਕੱਤਰ ਕਾਮਰੇਡ ਗੁਰਦੀਪ ਸਿੰਘ ਬੁਤਾਲਾ, ਕੁਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਜਨ: ਸਕੱਤਰ ਕਾ: ਕੁਲਦੀਪ ਸਿੰਘ ਜੱਬੋਵਾਲ,ਵਿੱਤ ਸਕੱਤਰ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਕਾਮਰੇਡ ਜਗੀਰ ਸਿੰਘ ਸਰਜਾ, ਸਾਬਕਾ ਚੇਅਰਮੈਨ ਮੇਜਰ ਸਿੰਘ ਕਲੇਰ ਨੇ ਸਾਂਝੇ ਤੌਰ ’ਤੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਭਗਵੰਤ ਮਾਨ ਦੀਆਂ ਨੀਤੀਆਂ ਵਿਚ ਕੋਈ ਫ਼ਰਕ ਨਹੀਂ ਹੈ । ਦੋਵੇਂ ਸਰਕਾਰਾਂ ਹੀ ਕਾਰਪੋਰੇਟ ਘਰਾਣਿਆਂ ਪੂੰਜੀਪਤੀਆਂ ਦੇਸੀ ਵਿਦੇਸ਼ੀ ਸਰਮਾਏਦਾਰਾਂ ਲੁਟੇਰਿਆਂ ਨੂੰ ਜਲ ਜੰਗਲ ਜ਼ਮੀਨ ਅਤੇ ਲੋਕਾਂ ਦੀ ਖੂਨ ਪਸੀਨੇ ਦੀ ਕਮਾਈ ਨਾਲ ਉਸਾਰੇ ਸਰਕਾਰੀ ਪਬਲਿਕ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਲੁੱਟਣ ਦੀ ਖੁੱਲ੍ਹ ਦਿੱਤੀ ਜਾ ਰਹੀ ਹੈ,ਹੱਕ ਮੰਗਦੇ ਲੋਕਾਂ ਉੱਪਰ ਡਾਂਗਾਂ ਮਾਰਨ, ਗੋਲੀਆਂ ਚਲਾਉਣ ਅਤੇ ਲੋਕਾਂ ਦੀ ਹੱਕ ਸੱਚ ਦੀ ਆਵਾਜ਼ ਨੂੰ ਪੁਲਿਸ ਡੰਡੇ ਦੀ ਤਾਕਤ ਨਾਲ ਹਰ ਤਰ੍ਹਾਂ ਦੇ ਜ਼ਬਰ ਜ਼ੁਲਮ ਰਾਹੀਂ ਦਬਾਉਣ ਦਾ ਹਰ ਹੀਲਾ ਵਰਤ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਰੋਜ਼ਾਨਾ ਸ਼ਰੇਆਮ ਕਤਲੋਗਾਰਤ, ਲੁੱਟਾ ਖੋਹਾਂ, ਮਾਰਧਾੜ , ਰਿਸ਼ਵਤਖੋਰੀ ਚੋਰ ਬਾਜ਼ਾਰੀ, ਨਸ਼ਾਖੋਰੀ ਲਗਾਤਾਰ ਜਾਰੀ ਹੈ, ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਆਪਣੇ ਹੱਕ ਪ੍ਰਾਪਤ ਕਰਨ ਲਈ ਲਗਾਤਾਰ ਆਪਣੇ ਜੀਵਨ ਕਾਲ ਅੰਦਰ ਜ਼ਾਲਮ ਹਕੂਮਤਾਂ ਖਿਲਾਫ ਲਗਾਤਾਰ ਸੰਘਰਸ਼ ਕਰਦੇ ਰਹਿਣਾ ਚਾਹੀਦਾ ਹੈ। ਇਸ ਰੋਸ ਪ੍ਰਦਰਸ਼ਨ ਦੌਰਾਨ ਕਾ: ਕੁਲਦੀਪ ਸਿੰਘ ਜੱਬੋਵਾਲ ਨੇ ਕਿਹਾ ਕਿ ਸਾਡੀਆਂ ਮੰਗਾਂ ’ਚ ਮਨਰੇਗਾ ਕਾਨੂੰਨ ਨੂੰ ਬਹਾਲ ਕਰਕੇ ਕਿਰਤੀ ਨੂੰ 200 ਦਿਨ ਕੰਮ ਅਤੇ 700 ਰੁਪਏ ਦਿਹਾੜੀ ਦਿੱਤੀ ਜਾਵੇ, ਲਾਲ ਲਕੀਰ ਅੰਦਰ ਵਸਦੇ ਘਰਾਂ ਦੇ ਮੁਖੀਆਂ ਨੂੰ ਮਾਲਕੀ ਹੱਕ ਦਿੱਤੇ ਜਾਣ, ਨਸ਼ਾ ਕਰਦੇ ਨੌਜਵਾਨ ਲੜਕੇ ਲੜਕੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਕੇ ਨਸ਼ਾ ਛਡਾਉਣ ਦਾ ਉਪਰਾਲਾ ਕੀਤਾ ਜਾਵੇ । ਮਹਿਤਾ ਚੌਂਕ ਵਿਖੇ 1970 ਤੋਂ ਸੜਕ ਕਿਨਾਰੇ ਰਹਿ ਰਹੇ ਗਰੀਬ ਪਰਿਵਾਰਾਂ ਨੂੰ ਸਰਕਾਰ ਆਉਣ ਤੇ ਕੀਤੇ ਵਾਇਦੇ ਅਨੁਸਾਰ ਹਰ ਪਰਿਵਾਰ ਨੂੰ 10/10 ਮਰਲੇ ਦੇ ਪਲਾਟ ਦਿੱਤੇ ਜਾਣ ਆਦਿ ਸ਼ਾਮਿਲ ਹਨ । ਇਸ ਮੌਕੇ ਇਸ ਰੋਸ ਮੁਜ਼ਾਹਰੇ ਵਿਚ ਕਾ: ਗੁਰਮੁਖ ਸਿੰਘ ਬੁਤਾਲਾ, ਕਾ: ਬੂਟਾ ਸਿੰਘ ਕਾ: ਕੁਲਦੀਪ ਸਿੰਘ ਮੱਧੇਪੁਰ, ਕਾ: ਜੱਗਾ ਸਿੰਘ, ਜ: ਹਰਦੀਪ ਸਿੰਘ , ਜ: ਅਜੀਤ ਸਿੰਘ ਡੇਹਰੀਵਾਲ, ਕਾ: ਸੁਖਵਿੰਦਰ ਸਿੰਘ ਮਾਲੋਵਾਲ, ਕਾ: ਮਨਜੀਤ ਸਿੰਘ ਫਤਿਹਪੁਰ, ਨੋਜਵਾਨ ਆਗੂ ਸੁਖਵਿੰਦਰ ਸਿੰਘ ਲਾਡੀ, ਗੋਵਰਧਨ, ਬਬੀਤਾ ਦੇਵੀ, ਮਹਿਨਾ ਦੇਵੀ, ਗਬਰ, ਕਮਲ, ਬਲਬੀਰ ਚੰਦ, ਰਾਜੂ ਆਦਿ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਖਾਲਸਾ ਕਾਲਜ ਸਤਲਾਣੀ ਸਾਹਿਬ ਵਿਖੇ ਕੀਤੀ ਅਰਦਾਸ ਅਗਲੀ ਖ਼ਬਰ ਜਸਵਿੰਦਰ ਸਿੰਘ ਮਾਨਾਂਵਾਲਾ ‘ਲਾਈਫ ਟਾਈਮ ਐਚੀਵਮੈਂਟ ਐਵਾਰਡ’ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।