ਵਿਧਾਇਕਾ ਮਜੀਠੀਆ ਨੇ ਕੀਤਾ ਸਵਰਗੀ ਰਣਜੀਤ ਸਿੰਘ ਦੀ ਮੌਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਰਣਜੀਤ ਸਿੰਘ ਵਰਿਆਮ ਨੰਗਲ ਦੀ ਅੰਤਿਮ ਅਰਦਾਸ 6 ਨੂੰ
ਕੱਥੂਨੰਗਲ, ਜੇਠੂਵਾਲ, 2 ਸਤੰਬਰ (ਦਲਵਿੰਦਰ ਸਿੰਘ ਰੰਧਾਵਾ/ਮਿੱਤਰ ਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ ਸਾਬਕਾ ਵਿਧਾਇਕ ਰਣਜੀਤ ਸਿੰਘ ਵਰਿਆਮ ਨੰਗਲ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਲਕਾ ਮਜੀਠਾ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਸਵਰਗੀ ਵਰਿਆਮ ਨੰਗਲ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਪੁੱਤਰ ਬਿੰਨੀ ਰੰਧਾਵਾ ਤੇ ਜਿੰਮੀ ਰੰਧਾਵਾ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਰਾਮੇਸ਼ ਰੈਣਾ ਰੰਧਾਵਾ ਦੇ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਉਨ੍ਹਾਂ ਦੇ ਬੇਵਕਤੀ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਮਨ ਨੂੰ ਬੇਹੱਦ ਦੁੱਖ ਪਹੁੰਚਿਆ। ਇਸ ਮੌਕੇ ਸਿਆਸੀ ਸਕੱਤਰ ਲਖਬੀਰ ਸਿੰਘ ਗਿੱਲ, ਐਡਵੋਕੇਟ ਰਕੇਸ਼ ਪਰਾਸ਼ਰ, ਰਾਮ ਸਿੰਘ ਅਬਦਾਲ, ਪ੍ਰਭਦਿਆਲ ਸਿੰਘ ਝੰਡੇ, ਕਸ਼ਮੀਰ ਰਿਜੋਟ ਦੇ ਮਾਲਕ ਲਖਵਿੰਦਰ ਸਿੰਘ ਰੰਧਾਵਾ, ਸੀਨੀਅਰ ਅਕਾਲੀ ਆਗੂ ਸੰਤੋਖ ਸਿੰਘ ਸਮਰਾ, ਗਗਨਦੀਪ ਸਿੰਘ ਭਕਨਾ , ਕੁਲਵਿੰਦਰ ਸਿੰਘ ਧਾਰੀਵਾਲ, ਸਾਬਕਾ ਚੇਅਰਮੈਨ ਗੁਰਵੇਲ ਸਿੰਘ ਅਲਕੜੇ, ਮੈਨੇਜਰ ਜਗਰੂਪ ਸਿੰਘ ਮਜੀਠਾ, ਸਤਪਾਲ ਸਿੰਘ ਢੱਡੇ, ਜਸਬੀਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।