ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ ਸਲਾਨਾ ਬਰਸੀ ਮਨਾਈ
ਬਾਬਾ ਬਕਾਲਾ ਸਾਹਿਬ, 3 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਦੇ ਅਨਿੰਨ ਸੇਵਕ, ਸੰਤ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ ਸਲਾਨਾ ਅੱਠਵੀਂ ਸਾਲਾਨਾ ਬਰਸੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਸਾਧ ਸੰਗਤ ਵ ਲੋਂ ਗੁਰਦੁਆਰਾ ਸਾਹਿਬ ਚਿੱਟਾ ਸ਼ੇਰ, ਮਿਆਣੀ (ਤਹਿਸੀਲ ਬਾਬਾ ਬਕਾਲਾ ਸਾਹਿਬ) ਵਿਖੇ ਮਨਾਈ ਗਈ । ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ।
ਬਾਬਾ ਬਕਾਲਾ ਸਾਹਿਬ, 3 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਦੇ ਅਨਿੰਨ ਸੇਵਕ, ਸੰਤ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ ਸਲਾਨਾ ਅੱਠਵੀਂ ਸਾਲਾਨਾ ਬਰਸੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਸਾਧ ਸੰਗਤ ਵ ਲੋਂ ਗੁਰਦੁਆਰਾ ਸਾਹਿਬ ਚਿੱਟਾ ਸ਼ੇਰ, ਮਿਆਣੀ (ਤਹਿਸੀਲ ਬਾਬਾ ਬਕਾਲਾ ਸਾਹਿਬ) ਵਿਖੇ ਮਨਾਈ ਗਈ । ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਉਘੇ ਰਾਗੀ-ਢਾਡੀ-ਕਵੀਸ਼ਰਾਂ ਨੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਨੇ ਗੁਰਦੁਆਰਾ ਸਾਹਿਬ ਚਿੱਟਾ ਸ਼ੇਰ ਦਰਿਆ ਬਿਆਸ ਵਿਚ ਰਸਦਾਂ ਜਲ ਪ੍ਰਵਾਹ ਕੀਤੀਆਂ ਅਤੇ ਪੁੱਜੀਆਂ ਹੋਈਆਂ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਨੂੰ ਸਨਮਾਨਿਤ ਕੀਤਾ । ਇਸ ਮੌਕੇ ਬਾਬਾ ਜਗੀਰ ਸਿੰਘ ਭੰਬੋਈ (ਮਹਾਂਕਾਲ), ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਭਾਬਾ ਭੱਰਥ ਸਿੰਘ ਗਊਆਂ ਵਾਲੇ, ਬਾਬਾ ਅਮਰ ਸਿੰਘ ਜੱਬੋਵਾਲ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਭਗਵਾਨ ਸਿੰਘ, ਜਥੇਦਾਰ ਜਰਨੈਲ ਸਿੰਘ ਚੀਮਾਂਬਾਠ, ਬਾਬਾ ਬਚਿੱਤਰ ਸਿੰਘ ਨਰਿੰਜਣਪੁਰ, ਬਾਬਾ ਸ਼ੇਰ ਸਿੰਘ ਅਤੇ ਹੋਰ ਹਾਜ਼ਰ ਸਨ । ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਬਾਬਾ ਪਾਲਾ ਸਿੰਘ ਦੀ 8ਵੀਂ ਸਲਾਨਾ ਬਰਸੀ, ਜੋ ਕਿ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਐਤਕੀਂ 10 ਸਤੰਬਰ, ਦਿਨ ਵੀਰਵਾਰ ਨੂੰ ਗੁ: ਅੰਗੀਠਾ ਬਾਬਾ ਪਾਲਾ ਸਿੰਘ ਜੀ, ਛਾਉਣੀ ਸਾਹਿਬ, ਬਾਬਾ ਬਕਾਲਾ ਸਾਹਿਬ ਵਿਖੇ ਸਾਧ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ, ਵਿਚ ਸੰਗਤਾਂ ਹੁੰਮ ਹੁੰਮਾ ਕੇ ਪੁੱਜਣ ।