04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਬੱਚਿਆਂ ਨੇ ਉਤਸ਼ਾਹ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ

ਚਵਿੰਡਾ ਦੇਵੀ, 3 ਸਤੰਬਰ (ਸਤਪਾਲ ਸਿੰਘ ਢੱਡੇ)—ਸੇਂਟ ਸੋਵਰੇਨ ਕਾਨਵੈਂਟ ਸਕੂਲ, ਚਵਿੰਡਾ ਦੇਵੀ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਧਾਰਨ ਕਰਕੇ ਆਪਣੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ।

ਅਜੀਤ ਡੈਸਕ 04-09-2026
ਚਵਿੰਡਾ ਦੇਵੀ, 3 ਸਤੰਬਰ (ਸਤਪਾਲ ਸਿੰਘ ਢੱਡੇ)—ਸੇਂਟ ਸੋਵਰੇਨ ਕਾਨਵੈਂਟ ਸਕੂਲ, ਚਵਿੰਡਾ ਦੇਵੀ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਧਾਰਨ ਕਰਕੇ ਆਪਣੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਸਮਾਗਮ ਦੌਰਾਨ ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸੰਬੰਧਿਤ ਝਾਕੀਆਂ, ਭਜਨ ਅਤੇ ਗਰੁੱਪ ਡਾਂਸ ਪੇਸ਼ ਕੀਤੇ। ਇਸ ਮੌਕੇ ਸਕੂਲ ਮੈਨੇਜਮੈਂਟ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼੍ਰੀ ਕ੍ਰਿਸ਼ਨ ਦੀ ਪੂਜਾ ਕਰਕੇ ਮੱਥਾ ਟੇਕਿਆ ਅਤੇ ਪ੍ਰਸ਼ਾਦ ਵੰਡਿਆ। ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰਸੀਪਲ ਨਿਤਿਕਾ ਸੇਠੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਨਮ ਅਸ਼ਟਮੀ ਸਾਨੂੰ ਦੋਸਤੀ, ਸੱਚਾਈ, ਕਰਤੱਵ ਨਿਭਾਉਣ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ। ਇਸ ਮੌਕੇ ਪ੍ਰਿੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ਼ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਛਲ ਸੜਕ ’ਤੇ ਮੋਟਰਸਾਈਕਲ ਸਵਾਰ ਕੋਲੋਂ 500 ਗ੍ਰਾਮ ਹੈਰੋਇਨ ਤੇ ਨਕਦੀ ਬਰਾਮਦ ਅਗਲੀ ਖ਼ਬਰ ਪਿੰਡਾਂ ਦੀਆਂ ਦੁਕਾਨਾਂ ’ਤੇ ਵੀ ਨਸ਼ੇ ਦੀਆਂ ਪੁੜੀਆਂ ਮਿਲ ਰਹੀਆਂ–ਡੈਨੀ ਬੰਡਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।