04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮੁੱਛਲ ਸੜਕ ’ਤੇ ਮੋਟਰਸਾਈਕਲ ਸਵਾਰ ਕੋਲੋਂ 500 ਗ੍ਰਾਮ ਹੈਰੋਇਨ ਤੇ ਨਕਦੀ ਬਰਾਮਦ

ਟਾਂਗਰਾ, 3 ਸਤੰਬਰ (ਹਰਜਿੰਦਰ ਸਿੰਘ ਕਲੇਰ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਚੌਕੀ ਟਾਂਗਰਾ ਦੀ ਪੁਲਿਸ ਨੇ ਪਿੰਡ ਮੁੱਛਲ ਵਾਲੀ ਸੜਕ ’ਤੇ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਕਾਬੂ ਕਰਕੇ ਉਸ ਕੋਲੋਂ 500 ਗ੍ਰਾਮ ਹੈਰੋਇਨ ਅਤੇ 1 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਟਾਂਗਰਾ ਦੇ ਮੁਖੀ ਏ ਐੱਸ.

ਅਜੀਤ ਡੈਸਕ 04-09-2026
ਟਾਂਗਰਾ, 3 ਸਤੰਬਰ (ਹਰਜਿੰਦਰ ਸਿੰਘ ਕਲੇਰ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਚੌਕੀ ਟਾਂਗਰਾ ਦੀ ਪੁਲਿਸ ਨੇ ਪਿੰਡ ਮੁੱਛਲ ਵਾਲੀ ਸੜਕ ’ਤੇ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਕਾਬੂ ਕਰਕੇ ਉਸ ਕੋਲੋਂ 500 ਗ੍ਰਾਮ ਹੈਰੋਇਨ ਅਤੇ 1 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਟਾਂਗਰਾ ਦੇ ਮੁਖੀ ਏ ਐੱਸ.ਆਈ. ਨਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਮੁੱਛਲ ਵਾਲੀ ਸੜਕ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਕਾਲੇ ਰੰਗ ਦੇ ਮੋਟਰਸਾਈਕਲ ਨੰਬਰ ਪੀ ਬੀ -08- ਐੱਫ ਵੀ-9728 ’ਤੇ ਸਵਾਰ ਇਕ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪੁਲਿਸ ਅਨੁਸਾਰ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਮ ਰਾਘਵ ਪੁੱਤਰ ਸੋਨੂ, ਵਾਸੀ ਨਿੰਬੂ ਵਾਲੀ ਗਲੀ, ਜਲੰਧਰ ਦੱਸਿਆ। ਤਲਾਸ਼ੀ ਲੈਣ ’ਤੇ ਉਸ ਕੋਲੋਂ 500 ਗ੍ਰਾਮ ਹੈਰੋਇਨ ਅਤੇ 1 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ। ਏ.ਐੱਸ.ਆਈ. ਨਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਐਸ ਆਈ ਹਰਬੰਸ ਸਿੰਘ,ਹਜ਼ਾਰਾ ਸਿੰਘ ਅਤੇ ਰਫ਼ੀਕ ਮੁਹੰਮਦ ਸਮੇਤ ਪੁਲਿਸ ਪਾਰਟੀ ਦੇ ਹੋਰ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ 5 ਨੂੰ ਸਮਾਗਮਾਂ ’ਚ ਸੰਗਤਾਂ ਹੋਣ ਸ਼ਾਮਿਲ-ਰਣੀਕੇ ਅਗਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਬੱਚਿਆਂ ਨੇ ਉਤਸ਼ਾਹ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।