04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ 5 ਨੂੰ ਸਮਾਗਮਾਂ ’ਚ ਸੰਗਤਾਂ ਹੋਣ ਸ਼ਾਮਿਲ-ਰਣੀਕੇ

ਜੇਠੂਵਾਲ, 3 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ.

ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ 04-09-2026
ਜੇਠੂਵਾਲ, 3 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ 5 ਸਤੰਬਰ ਨੂੰ ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਮਨਾਏ ਜਾ ਰਹੇ 365ਵੇਂ ਜਨਮ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਖਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਵਿਚ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਇਨ੍ਹਾਂ ਸਮਾਗਮਾਂ ’ਚ ਸਮੂਹ ਨਿਹੰਗ ਜਥੇਬੰਦੀਆਂ ਸਮੇਤ ਹੋਰ ਸਿੱਖ ਜਥੇਬੰਦੀਆਂ ਆਗੂ 5 ਨੂੰ ਹੋਣ ਵਾਲੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਾਰਮਿਕ ਸਮਾਗਮ ’ਚ ਜਥਿਆਂ ਦੇ ਰੂਪ ਵਿਚ ਸੰਗਤਾਂ ਨਾਲ ਸ਼ਾਮਲ ਹੋਣਗੇ । ਇਸ ਮੌਕੇ ਧਰਮਬੀਰ ਸਿੰਘ ਸੋਹੀ, ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਪ੍ਰਧਾਨ ਗੱਜਣ ਸਿੰਘ ਔਲਖ, ਸ਼ਰਨਬੀਰ ਸਿੰਘ ਸੋਹੀ, ਪ੍ਰਧਾਨ ਕਰਮ ਸਿੰਘ ਗਿੱਲ ਸ਼ਾਮਿਲ ਸਨ ।
ਪਿਛਲੀ ਖ਼ਬਰ ਮਲਕ ਅਰਜਨ ਖੜਗੇ ਵਲੋਂ ਰੈਲੀ ਨੂੰ ਸੰਬੋਧਨ ਕਰਨ ਉਪਰੰਤ ਜਗ੍ਹਾ ਨੂੰ ਸ਼ੁੱਧੀਕਰਨ ਕਰਨ ਦੀ ਡੈਨੀ ਬੰਡਾਲਾ ਨੇ ਕੀਤੀ ਨਿੰਦਾ ਅਗਲੀ ਖ਼ਬਰ ਮੁੱਛਲ ਸੜਕ ’ਤੇ ਮੋਟਰਸਾਈਕਲ ਸਵਾਰ ਕੋਲੋਂ 500 ਗ੍ਰਾਮ ਹੈਰੋਇਨ ਤੇ ਨਕਦੀ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।