04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮਲਕ ਅਰਜਨ ਖੜਗੇ ਵਲੋਂ ਰੈਲੀ ਨੂੰ ਸੰਬੋਧਨ ਕਰਨ ਉਪਰੰਤ ਜਗ੍ਹਾ ਨੂੰ ਸ਼ੁੱਧੀਕਰਨ ਕਰਨ ਦੀ ਡੈਨੀ ਬੰਡਾਲਾ ਨੇ ਕੀਤੀ ਨਿੰਦਾ

ਜੰਡਿਆਲਾ ਗੁਰੂ, 3 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਬੀਤੇ ਦਿਨੀਂ ਹਲਦਵਾਨੀ ਉੱਤਰਾਖੰਡ ਵਿਚ ਰਾਮਲੀਲਾ ਮੈਦਾਨ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਕ ਅਰਜਨ ਖੜਗੇ ਵਲੋਂ ਇਕ ਰੈਲੀ ਨੂੰ ਸੰਬੋਧਨ ਕਰਨ ਉਪਰੰਤ ਉਸ ਜਗ੍ਹਾ ਨੂੰ ਧੋ ਕੇ ਸ਼ੁੱਧੀਕਰਨ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ । ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਜੇ ਇਸ ਸੰਬੰਧ ਦੇ ਵਿਚ ਰਾਹੁਲ ਗਾਂਧੀ ਨੇ ਲੋਕ ਸਭਾ ਵਿਚ ਆਵਾਜ਼ ਉਠਾਈ ਅਤੇ ਕਾਰਵਾਈ ਦੀ ਮੰਗ ਕੀਤੀ ਤਾਂ ਭਾਜਪਾ ਦੇ ਹੱਥ ਪੈਰ ਕੰਬਣ ਲੱਗ ਪਏ ਅਤੇ ਭਾਜਪਾ ਨੇ ਜਾਂਚ ਕਰਾਉਣ ਦੀ ਜਗ੍ਹਾ ਰਾਹੁਲ ਗਾਂਧੀ ’ਤੇ ਹੀ ਐੱਫ.

ਅਜੀਤ ਡੈਸਕ 04-09-2026
ਜੰਡਿਆਲਾ ਗੁਰੂ, 3 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਬੀਤੇ ਦਿਨੀਂ ਹਲਦਵਾਨੀ ਉੱਤਰਾਖੰਡ ਵਿਚ ਰਾਮਲੀਲਾ ਮੈਦਾਨ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਕ ਅਰਜਨ ਖੜਗੇ ਵਲੋਂ ਇਕ ਰੈਲੀ ਨੂੰ ਸੰਬੋਧਨ ਕਰਨ ਉਪਰੰਤ ਉਸ ਜਗ੍ਹਾ ਨੂੰ ਧੋ ਕੇ ਸ਼ੁੱਧੀਕਰਨ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ । ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਜੇ ਇਸ ਸੰਬੰਧ ਦੇ ਵਿਚ ਰਾਹੁਲ ਗਾਂਧੀ ਨੇ ਲੋਕ ਸਭਾ ਵਿਚ ਆਵਾਜ਼ ਉਠਾਈ ਅਤੇ ਕਾਰਵਾਈ ਦੀ ਮੰਗ ਕੀਤੀ ਤਾਂ ਭਾਜਪਾ ਦੇ ਹੱਥ ਪੈਰ ਕੰਬਣ ਲੱਗ ਪਏ ਅਤੇ ਭਾਜਪਾ ਨੇ ਜਾਂਚ ਕਰਾਉਣ ਦੀ ਜਗ੍ਹਾ ਰਾਹੁਲ ਗਾਂਧੀ ’ਤੇ ਹੀ ਐੱਫ. ਆਈ. ਆਰ. ਦਰਜ ਕਰ ਦਿੱਤੀ । ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਚਿਤਾਵਨੀ ਦਿੰਦਿਆ ਕਿਹਾ ਕਿ ਤੁਸੀਂ ਸਵਾਲ ਪੁੱਛਣ ਵਾਲਿਆਂ ’ਤੇ ਐੱਫ. ਆਈ. ਆਰ. ਦਰਜ ਕਰ ਰਹੇ ਹੋ ਅਤੇ ਕਾਂਗਰਸ ਪਾਰਟੀ ਇਸ ਤਰ੍ਹਾਂ ਡਰਨ ਵਾਲੀ ਨਹੀਂ ਹੈ ਤੇ ਆਉਣ ਵਾਲੇ ਦਿਨਾਂ ਵਿਚ ਕਾਂਗਰਸ ਪਾਰਟੀ ਦੇਸ਼ ਵਿਚ ਇਕ ਵੱਡਾ ਪ੍ਰਦਰਸ਼ਨ ਕਰ ਰਹੀ ਹੈ। ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿਚ ਇਸ ਵੇਲੇ ਜੰਗਲ ਦਾ ਰਾਜ ਹੈ। ਇਸ ਮੌਕੇ ਡਾ. ਲਖਵਿੰਦਰ ਸਿੰਘ ਮੰਡਾਲਾ ਵੀ ਹਾਜ਼ਰ ਸਨ
ਪਿਛਲੀ ਖ਼ਬਰ ਰੇਤ ਨਾਲ ਭਰਿਆ ਟਰੱਕ ਸੜਕ ’ਤੇ ਪਲਟਿਆ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ 5 ਨੂੰ ਸਮਾਗਮਾਂ ’ਚ ਸੰਗਤਾਂ ਹੋਣ ਸ਼ਾਮਿਲ-ਰਣੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।